spot_img
spot_img

ਬਠਿੰਡਾ ’ਚ ਵਾਪਰੇ ਭਿਆਨਕ ਸੜਕ ਹਾਦਸੇ ਵਿਚ CIA ਦੇ ਥਾਣੇਦਾਰ ਦੀ ਹੋਈ ਮੌ+ਤ, ਚਾਰ ਜਖ਼ਮੀ

Date:

spot_img

Bathinda News: ਬਠਿੰਡਾ-ਬਰਨਾਲਾ ਰੋਡ ’ਤੇ ਰਾਮਪੁਰਾ ਦੇ ਨਜ਼ਦੀਕ ਮੰਗਲਵਾਰ ਸਵੇਰ ਪੁਲਿਸ ਦੀ ਗੱਡੀ ਤੇ ਟਰਾਲੇ ਦੇ ਵਿਚਕਾਰ ਹੋਈ mukt ’ਚ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਦੀ ਮੌਤ ਹੋਣ ਅਤੇ ਇੰਸਪੈਕਟਰ ਸਹਿਤ ਚਾਰ ਮੁਲਾਜਮਾਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਮ੍ਰਿਤਕ ਤੇ ਜਖ਼ਮੀ ਮੁਲਾਜਮ ਸੀਆਈਏ ਸਟਾਫ਼ ਸ਼੍ਰੀ ਮੁਕਤਸਰ ਸਾਹਿਬ ਦੇ ਸਨ, ਜੋਕਿ ਇੱਕ ਰੇਡ ਤੋਂ ਵਾਪਸ ਆ ਰਹੇ ਸਨ।

ਇਹ ਵੀ ਪੜ੍ਹੋ ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਘਟਨਾ ਦਾ ਪਤਾ ਲੱਗਦੇ ਹੀ ਸਮਾਜ ਸੇਵੀ ਸੰਸਥਾਵਾਂ ਤੇ ਪੁਲਿਸ ਦੀ ਮੱਦਦ ਨਾਲ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਏ.ਐਸ.ਆਈ ਜਲੰਧਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇੰਸਪੈਕਟਰ ਰਾਜਵੀਰ ਸਿੰਘ ਦੀ ਹਾਲਾਤ ਕਾਫ਼ੀ ਗੰਭੀਰ ਹੈ। ਜਦਕਿ ਬਾਕੀ ਤਿੰਨ ਮੁਲਾਜ਼ਮ ਦੇ ਵੀ ਸੱਟਾਂ ਹਨ ਅਤੇ ਉਹਨਾਂ ਦਾ ਵੀ ਇਲਾਜ ਚੱਲ ਰਿਹਾ। ਜਾਣਕਾਰੀ ਮੁਤਾਬਕ ਇਹ ਮੁਲਾਜਮ ਪਟਿਆਲਾ ਰਾਜਪੁਰਾ ਤੋਂ ਰੇਡ ਕਰਕੇ ਵਾਪਸ ਮੁਕਤਸਰ ਆ ਰਹੇ ਸਨ।

ਇਹ ਵੀ ਪੜ੍ਹੋ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਵਾਪਰਿਆ। ਸ੍ਰੀ ਮੁਕਤਸਰ ਸਾਹਿਬ ਦੇ ਸੀ .ਆਈ. ਏ ਸਟਾਫ ਦੀ ਗੱਡੀ ਪਟਿਆਲਾ ਤੋਂ ਵਾਪਸ ਆ ਰਹੀ ਸੀ ਤਾਂ ਰਾਮਪੁਰਾ ਸਦਰ ਨੇੜੇ ਸੜਕ ਤੇ ਜਾ ਰਹੇ ਟਰਾਲੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਨਿਰਵਾਣਾ ਐਸਟੇਟ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਉਦਘਾਟਨ

ਸ਼ਹਿਰ ਨੂੰ ਸਮੱਸਿਆ-ਮੁਕਤ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਦੇ ਸੰਕਲਪ...