Thursday, April 16, 2026
spot_img
spot_img

CIA ਸਟਾਫ ਮੋਗਾ ਵੱਲੋ 100 ਗ੍ਰਾਮ ਹੈਰੋਇਨ ਅਤੇ ਮੋਟਰਸਾਇਕਲ ਸਮੇਤ 02 ਸਮੱਗਲਰ ਕਾਬੂ

Date:

spot_img

Moga News:ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ, ਐਸ.ਪੀ . ਸੁੱਖਅਮ੍ਰਿਤ ਉਂਪ ਕਪਤਾਨ ਪੁਲਿਸ (ਡੀ) ਦੀ ਸੁਪਰਵੀਜਨ ਹੇਠ ਸੀ.ਆਈ.ਏ ਸਟਾਫ ਮੋਗਾ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ 02 ਵਿਅਕਤੀ ਨੂੰ ਮੋਟਰਸਾਈਕਲ ਹੀਰੋ ਹਾਂਡਾ Deluxe ਰੰਗ ਕਾਲਾ ਨੰਬਰੀ: PB-29-AB-4359 ਸਮੇਤ ਕਾਬੂ ਕਰਕੇ ਇਹਨਾਂ ਪਾਸੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ  CM Bhagwant Mann Govt ਦਾ ਵੱਡਾ Action; ਪੰਜਾਬ ਵਿਜੀਲੈਂਸ ਦੇ Chief ਸਹਿਤ AIG ਤੇ SSPਮੁਅੱਤਲ

ਇਹ ਕਿ ਮਿਤੀ 24-04-2025 ਨੂੰ ASI ਸੁਖਵਿੰਦਰ ਸਿੰਘ ਨੰਬਰ 490/ਮੋਗਾ CIA ਸਟਾਫ ਮੋਗਾ ਸਮੇਤ ਪੁਲਿਸ ਪਾਰਟੀ ਦੇ ਕੋਟਕਪੁਰਾ ਬਾਈਪਾਸ ਮੋਗਾ ਪੁਲ ਹੇਠਾ ਮੌਜੂਦ ਸੀ ਤਾ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜਗਮੀਤ ਸਿੰਘ ਉਰਫ ਬੂਲਾ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਦੁੱਨੇਕੇ ਹਾਲ ਜੀਰਾ ਰੋਡ ਮੋਗਾ ਅਤੇ ਮਨੀਸ਼ ਕੁਮਾਰ ਉਰਫ ਮਨੀ ਪੁੱਤਰ ਰਾਜਿੰਦਰ ਕੁਮਾਰ ਵਾਸੀ ਪੱਤੀ ਮਾਲੋ ਕੀ ਮੋਗਾ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ। ਜੋ ਅੱਜ ਵੀ ਇਹ ਦੋਨੇ ਜਾਣੇ ਹੈਰੋਇਨ ਵੇਚਣ ਲਈ ਮੋਟਰਸਾਈਕਲ ਹੀਰੋ ਹਾਡਾ Deluxe ਰੰਗ ਕਾਲਾ ਨੰਬਰੀ PB 29 AB 4359 ਤੇ ਸਵਾਰ ਹੋ ਕੇ ਟੀ ਪੁਆਇੰਟ ਕੱਚਾ ਦੁਸਾਝ ਰੋਡ ਨੇੜੇ ਸੈਕਰਡ ਹਾਰਡ ਸਕੂਲ ਮੋਗਾ ਕੋਲ ਖੜ੍ਹੇ ਹੈਰੋਇਨ ਵੇਚਣ ਲਈ ਗਾਹਕਾ ਦੀ ਉਡੀਕ ਕਰ ਰਹੇ ਹਨ।

ਇਹ ਵੀ ਪੜ੍ਹੋ  ਪੰਜ ਮਹੀਨੇ ਪਹਿਲਾਂ ਹਿਮਾਚਲ ’ਚ ਫ਼ੌਜੀ ਨੂੰ ਵਿਆਹੀ ਲੜਕੀ ਦੀ ਭੇਦਭਰੀ ਹਾਲਾਤ ’ਚ ਹੋਈ ਮੌ+ਤ

ਜਿਹਨਾ ਖਿਲਾਫ ASI ਸੁਖਵਿੰਦਰ ਸਿੰਘ ਨੇ ਮੁਕੱਦਮਾ ਨੰਬਰ 83 ਮਿਤੀ 24-04-2025 ਅ/ਧ 21/61/85 NDPS Act ਥਾਣਾ ਸਿਟੀ ਮੋਗਾ ਦਰਜ ਰਜਿਸਟਰ ਕਰਵਾਇਆ। ਫਿਰ ASI ਸੁਖਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਮੁਖਬਰ ਵੱਲੋ ਦੱਸੀ ਜਗਾ ਤੇ ਰੇਡ ਕਰਕੇ ਦੋਸੀਆਨ ਜਗਮੀਤ ਸਿੰਘ ਉਰਫ ਬੂਲਾ ਅਤੇ ਮਨੀਸ਼ ਕੁਮਾਰ ਉਰਫ ਮਨੀ ਉਕਤਾਨ ਨੂੰ ਮੋਟਰਸਾਈਕਲ ਹੀਰੋ ਹਾਡਾ Deluxe ਨੰਬਰੀ PB 29 AB 4359 ਰੰਗ ਕਾਲਾ ਸਮੇਤ ਕਾਬੂ ਕਰਕੇ ਇਹਨਾਂ ਪਾਸੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਦੋਸੀਆਨ ਉਕਤਾਨ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ।ਦੋਸੀਆਨ ਜਗਮੀਤ ਸਿੰਘ ਉਰਫ ਬੂਲਾ ਅਤੇ ਮਨੀਸ਼ ਕੁਮਾਰ ਉਰਫ ਮਨੀ ਉਕਤਾਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਫਾਰਵਾਰਡ ਅਤੇ ਬੈਂਕਵਾਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....