Moga News: ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਤੇ ਡੀਐਸਪੀ ਲਵਦੀਪ ਸਿੰਘ ਦੀ ਸੁਪਰਵੀਜਨ ਹੇਠ ਸੀ.ਆਈ.ਏ ਸਟਾਫ ਮੋਗਾ ਵੱਲੋ 1 ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ 01 ਕਿੱਲੋ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੀਆਈਏ ਦੀ ਟੀਮ ਪੁਲ ਸੇਮ ਨਾਲਾ ਲਿੰਕ ਰੋਡ ਪਿੰਡ ਚੁਗਾਵਾਂ ਸ਼ੱਕੀ ਵਿਅਕਤੀ ਅਤੇ ਵਹੀਕਲਾ ਦੀ ਚੈਕਿੰਗ ਕਰ ਰਹੀ ਸੀ ਤਾਂ ਉਸ ਨੂੰ ਇਤਲਾਹਮਿਲੀ ਕਿ ਹਰਪ੍ਰੀਤ ਸਿੰਘ ਵਾਸੀ ਜੰਡਵਾਲਾ ਖਰਤਾ ਜਿਲ੍ਹਾ ਫਾਜਿਲਕਾ ਜੋ ਅਫੀਮ ਵੇਚਣ ਦਾ ਧੰਦਾ ਕਰਦਾ ਹੈ, ਅੱਜ ਵੀ ਇਹ ਅਫੀਮ ਲੈ ਕੇ ਮੋਗਾ ਵਿਖੇ ਆਇਆ ਹੋਇਆ ਹੈ ਅਤੇ ਇਸ ਸਮੇਂ ਮੇਨ ਜੀ.ਟੀ ਰੋਡ ਮੋਗਾ ਲੁਧਿਆਣਾ ਤੋ ਪਿੰਡ ਰੋਲੀ ਨੂੰ ਜਾਂਦੀ ਲਿੰਕ ਰੋਡ ਦੇ ਮੋੜ ਪਰ ਬਣੇ ਸ਼ੈੱਡ ਪਾਸ ਖੜ੍ਹਾ ਅਫੀਮ ਅੱਗੇ ਸਪਲਾਈ ਕਰਨ ਲਈ ਆਪਣੇ ਗਾਹਕਾ ਦੀ ਉਡੀਕ ਕਰ ਰਿਹਾ ਹੈ।
ਇਹ ਵੀ ਪੜ੍ਹੋ Punjab Govt ਨੇ ਸਵਾ ਮਹੀਨੇ ‘ਚ ਮੁੜ ਬਦਲਿਆ ਵਿਜੀਲੈਂਸ ਦਾ DGP
ਇਤਲਾਹ ਮਿਲਣ ’ਤੇ ਥਾਣੇਦਾਰ ਜਰਨੈਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਦੱਸੀ ਹੋਈ ਜਗ੍ਹਾਂ ’ਤੇ ਹਰਪ੍ਰੀਤ ਨੂੰ ਕਾਬੂ ਕੀਤਾ ਗਿਆ ਅਤੇ ਇਸ ਦੇ ਕਬਜਾ ਵਿੱਚੋ 01 ਕਿੱਲੋ 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਇਸ ਸਬੰਧੀ ਮੁਲਜਮ ਵਿਰੁਧ ਥਾਣਾ ਮਹਿਣਾ ਵਿਖੇ ਮੁਕੱਦਮਾ ਨੰਬਰ:30 ਮਿਤੀ 25-03-2025 ਅ/ਧ 18/61/85 ਦਰਜ਼ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਇਸ ਕੋਲੋਂ ਹੁਣ ਫਾਰਵਾਰਡ ਅਤੇ ਬੈੱਕਵਾਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।