Monday, February 2, 2026

ਸੀਆਈਏ ਸਟਾਫ ਮੋਗਾ ਵੱਲੋ 330 ਗ੍ਰਾਮ ਹੈਰੋਇਨ ਅਤੇ ਕਰੇਟਾ ਕਾਰ ਸਮੇਤ 3 ਨਸ਼ਾ ਤਸਕਰ ਕਾਬੂ

Date:

spot_img

Moga News: ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਐਸ.ਪੀ (ਆਈ) ਬਾਲ ਕ੍ਰਿਸ਼ਨ ਸਿੰਗਲਾ ਅਤੇ ਉਪ ਕਪਤਾਨ ਪੁਲਿਸ ਧਰਮਕੋਟ ਰਮਨਦੀਪ ਸਿੰਘ ਦੀ ਸੁਪਰਵੀਜਨ ਹੇਠ ਮੋਗਾ ਸੀ.ਆਈ.ਏ ਸਟਾਫ ਦੇ ਇੰਚਾਰਜ਼ ਦਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਤਿੰਨ ਨਸ਼ਾ ਤਸਕਰਾਂ ਨੂੰ 330 ਗ੍ਰਾਂਮ ਹੈਰੋਇਨ ਸਹਿਤ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਮੁਲਜਮਾਂ ਕੋਲੋਂ ਇੱਕ ਕਰੇਟਾ ਕਾਰ ਵੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਰਾਜਪਾਲ ਵੱਲੋਂ ਮਹਾਂਵੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਪੁਲਿਸ ਬੁਲਾਰੇ ਨੇ ਦਸਿਆ ਕਿ ਸਟਾਫ਼ ਦੇ ਥਾਣੇਦਾਰ ਸੁਖਵਿੰਦਰ ਸਿੰਘ ਦੀ ਟੀਮ ਵੱਲੋਂ ਗੁਰਪ੍ਰਤਾਪ ਸਿੰਘ ਉਰਫ ਪ੍ਰਤਾਪ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਦੋਨੋਂ ਵਾਸੀ ਮੰਦਰ ਜਿਲ੍ਹਾ ਮੋਗਾ ਨੂੰ ਪਿੰਡ ਮੰਦਰ ਦੇ ਮੇਨ ਰੋਡ ਕੋਟ ਈਸੇ ਖਾਂ-ਮੱਖੂ ਦੇ ਕੋਲੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜਮਾਂ ਗੁਰਪ੍ਰਤਾਪ ਸਿੰਘ ਉਰਫ ਪ੍ਰਤਾਪ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਦੌਰਾਨੇ ਪੁੱਛਗਿੱਛ ਦੱਸਿਆ ਕਿ ਉਹਨਾਂ ਪਾਸੋ ਜੋ ਹੈਰੋਇਨ ਬਰਾਮਦ ਹੋਈ ਹੈ, ਉਸ ਵਿੱਚੋ ਕੁੱਝ ਹੈਰੋਇਨ ਉਹਨਾਂ ਨੇ ਗੁਰਪ੍ਰੀਤ ਸਿੰਘ ਵਾਸੀ ਧਰਮਕੋਟ ਰੋਡ ਕੋਟ ਈਸੇ ਖਾਂ ਨੂੰ ਸਪਲਾਈ ਕਰਨੀ ਸੀ। ਜਿਸਦੇ ਚੱਲਦੇ ਗੁਰਪ੍ਰੀਤ ਨੂੰ ਵੀ ਮੁਕੱਦਮੇ ’ਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਬੁਲਾਰੇ ਨੇ ਦਸਿਆ ਕਿ ਇਹਨਾਂ ਪਾਸੋ ਫਾਰਵਰਡ ਅਤੇ ਬੈਂਕਵਾਰਡ ਲਿੰਕਾ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...