Friday, November 7, 2025
spot_img

CIA ਸਟਾਫ ਮੋਗਾ ਵੱਲੋ 09 ਨਜਾਇਜ ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 20 ਜਿੰਦਾ ਰੋਂਦ 32 ਬੋਰ ਸਮੇਤ 04 ਕਾਬੂ

Date:

spot_img

Moga News:ਮਾਨਯੋਗ ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ,ਐਸ.ਪੀ (ਆਈ), ਲਵਦੀਪ ਸਿੰਘ DSP (D) ਮੋਗਾ ਦੀ ਸੁਪਰਵੀਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ 04 ਵਿਅਕਤੀ ਨੂੰ ਕਾਬੂ ਕਰਕੇ ਇਹਨਾਂ ਪਾਸੋ 09 ਨਜਾਇਜ ਦੇਸੀ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ 20 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ।ਇਹ ਕਿ ਮਿਤੀ 19.03.2025 ਨੂੰ ASI ਅਸੋਕ ਕੁਮਾਰ ਨੰਬਰ:615/ਮੋਗਾ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਮੈਹਿਣਾ ਮੇਨ ਜੀ.ਟੀ ਰੋਡ ਮੋਗਾ ਲੁਧਿਆਣਾ ਮੌਜੂਦ ਸੀ ਤਾਂ ਇਤਲਾਹ ਦਿੱਤੀ ਕਿ ਅਜੈ ਕੁਮਾਰ ਉਰਫ ਅਜੈ ਪੁੱਤਰ ਕਾਲੂ ਰਾਮ ਵਾਸੀ ਰਾਮਸਰਾ ਜਿਲ੍ਹਾ ਫਾਜਿਲਕਾ ਅਤੇ ਸੁਖਪਾਲ ਸਿੰਘ ਉਰਫ ਸੁੱਖ ਪੁੱਤਰ ਹਰਭਜਨ ਸਿੰਘ ਵਾਸੀ ਹਰਿਆਊ ਜਿਲ੍ਹਾ ਸੰਗਰੂਰ ਜੋ ਨਜਾਇਜ ਅਸਲੇ ਦੀ ਤਸਕਰੀ ਕਰਦੇ ਹਨ, ਜੋ ਬਾਹਰਲੀ ਸਟੇਟਾ ਵਿੱਚੋ ਨਜਾਇਜ ਅਸਲੇ ਲਿਆ ਕੇ ਪੰਜਾਬ ਦੇ ਵੱਖ ਵੱਖ ਥਾਵਾ ਤੇ ਸਪਲਾਈ ਕਰਦੇ ਹਨ।

ਇਹ ਵੀ ਪੜ੍ਹੋ  ਪੁਲਿਸ ਮੁਕਾਬਲੇ ਤੋਂ ਬਾਅਦ ਅੰਤਰਰਾਸ਼ਟਰੀ ਡਰੱਗ ਤਸਕਰਾਂ ਦਾ ਗਿਰੋਹ ਕਾਬੂ, ਦੋ ਗੋ+ਲੀ ਲੱਗਣ ਕਾਰਨ ਹੋਏ ਜਖ਼ਮੀ

ਜੋ ਅੱਜ ਇਹ ਦੋਨੇ ਜਾਣੇ ਭਾਰੀ ਮਾਤਰਾ ਵਿੱਚ ਨਜਾਇਜ ਅਸਲੇ ਲੈ ਕੇ ਅੱਗੇ ਸਪਲਾਈ ਕਰਨ ਲਈ ਮੇਨ ਜੀ.ਟੀ ਰੋਡ ਮੋਗਾ-ਲੁਧਿਆਣਾ ਤੋ ਪਿੰਡ ਬੁੱਘੀਪੁਰਾ ਨੂੰ ਜਾਂਦੀ ਲਿੰਕ ਰੋਡ ਦੇ ਮੋੜ ਪਾਸ ਬਣੇ ਬੱਸ ਅੱਡੇ ਦੇ ਸੈਂਡ ਪਾਸ ਖੜ੍ਹੇ ਗਾਹਕਾ ਦੀ ਉਡੀਕ ਕਰ ਰਹੇ ਹਨ। ASI ਅਸੋਕ ਕੁਮਾਰ ਨੰਬਰ:615/ਮੋਗਾ ਨੇ ਸਮੇਤ ਸਾਥੀ ਕਰਮਚਾਰੀਆ ਦੱਸੀ ਜਗ੍ਹਾ ਰੇਡ ਕੀਤੀ ਅਤੇ ਦੋਸੀਆਨ ਅਜੈ ਕੁਮਾਰ ਉਰਫ ਅਜੈ ਅਤੇ ਸੁਖਪਾਲ ਸਿੰਘ ਉਰਫ ਸੁੱਖ ਉਕਤਾਨ ਨੂੰ ਕਾਬੂ ਕਰਕੇ ਇਹਨਾ ਪਾਸੋ 09 ਨਜਾਇਜ ਦੇਸੀ ਪਿਸਟਲ 32 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਰੋਂਦ 32 ਬੋਰ ਬਰਾਮਦ ਕੀਤੇ ਅਤੇ ਇਹਨਾਂ ਖਿਲਾਫ ਮੁਕੱਦਮਾ ਨੰਬਰ:28 ਮਿਤੀ:19.03.2025 ਅ/ਧ 25-54-59 ਅਸਲਾ ਐਕਟ ਥਾਣਾ ਮੈਹਿਣਾ ਦਰਜ ਕਰਕੇ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ।ਦੋਸੀਆਨ ਅਜੈ ਕੁਮਾਰ ਉਰਫ ਅਜੈ ਅਤੇ ਸੁਖਪਾਲ ਸਿੰਘ ਉਰਫ ਸੁੱਖ ਉਕਤਾਨ ਨੇ ਦੌਰਾਨੇ ਪੁੱਛਗਿੱਛ ਦੱਸਿਆ ਕਿ ਜੋ ਉਹਨਾਂ ਪਾਸੋ ਨਜਾਇਜ ਅਸਲੇ ਬਰਾਮਦ ਹੋਏ ਸਨ

ਇਹ ਵੀ ਪੜ੍ਹੋ  ਸ਼ੰਭੂ ਤੇ ਖਨੌਰੀ ਬਾਰਡਰ ਖਾਲੀ ਹੋਣ ਤੋਂ ਬਾਅਦ ਹੁਣ ਹਰਿਆਣਾ ਵੱਲੋਂ ਵੀ ‘ਕੰਧਾਂ’ ਢਾਹੁਣੀਆਂ ਸ਼ੁਰੂ

ਇਹਨਾਂ ਅਸਲਿਆ ਵਿੱਚ ਦੋ ਪਿਸਟਲ ਉਹਨਾਂ ਨੇ ਅੱਗੇ ਗੁਰਪ੍ਰੀਤ ਸਿੰਘ ਉਰਫ ਗੁੱਰੀ ਪੁੱਤਰ ਮੇਜਰ ਸਿੰਘ ਅਤੇ ਸੁਰਜੀਤ ਸਿੰਘ ਉਰਫ ਸੀਤੀ ਪੁੱਤਰ ਬਲਬੀਰ ਸਿੰਘ ਵਾਸੀਆਨ ਸੇਰਪੁਰ ਤਾਇਬਾ, ਜਿਲ੍ਹਾ ਮੋਗਾ ਨੂੰ ਸਪਲਾਈ ਕਰਨੇ ਸਨ। ਜਿਸ ਤੇ ਮੁਕੱਦਮਾ ਹਜਾ ਵਿੱਚ ਗੁਰਪ੍ਰੀਤ ਸਿੰਘ ਉਰਫ ਗੁੱਰੀ ਪੁੱਤਰ ਮੇਜਰ ਸਿੰਘ ਅਤੇ ਸੁਰਜੀਤ ਸਿੰਘ ਉਰਫ ਸੀਤੀ ਪੁੱਤਰ ਬਲਬੀਰ ਸਿੰਘ ਵਾਸੀਆਨ ਸੇਰਪੁਰ ਤਾਇਬਾ ਨੂੰ ਮਿਤੀ:20.03.2025 ਨੂੰ ਬਤੌਰ ਹੱਕੀ ਦੋਸੀ ਨਾਮਜਦ ਕਰਕੇ ਮੁਕੱਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।ਦੋਸੀਆਨ ਅਜੈ ਕੁਮਾਰ ਉਰਫ ਅਜੈ, ਸੁਖਪਾਲ ਸਿੰਘ ਉਰਫ ਸੁੱਖ, ਗੁਰਪ੍ਰੀਤ ਸਿੰਘ ਉਰਫ ਗੁੱਰੀ ਅਤੇ ਸੁਰਜੀਤ ਸਿੰਘ ਉਰਫ ਸੀਤੀ ਉਕਤਾਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋ ਬਰਾਮਦਾ ਅਸਲਿਆ ਸਬੰਧੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਸੀ.ਏ.ਕਿਊ.ਐੱਮ. ਦੇ ਚੇਅਰਮੈਨ ਰਾਜੇਸ਼ ਵਰਮਾ ਨੇ ਗੁਰੂ ਹਰਗੋਬਿੰਦ ਥਰਮਲ ਪਲਾਂਟ ਦਾ ਦੌਰਾ ਕਰਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲੇਕ ਵਿਊ ਵਿਖੇ ਪਹੁੰਚਣ...

ਸਬਜ਼ੀ ਦੇ ਵੱਧ ਰੇਟਾਂ ਨੂੰ ਲੈ ਕੇ ਬਠਿੰਡਾ ਦੀ ਸਬਜ਼ੀ ਮੰਡੀ ‘ਚ ਹੰਗਾਮਾ, ਪੁਲਿਸ ਨੂੰ ਸਥਿਤੀ ਸੰਭਾਲਣੀ ਪਈ

👉ਸਾਬਕਾ ਕੋਸਲਰ ਵਿਜੇ ਕੁਮਾਰ ਸਾਥੀਆਂ ਸਹਿਤ ਸਬਜ਼ੀ ਮੰਡੀ ਨੂੰ...