Thursday, April 16, 2026
spot_img
spot_img

ਸੇਵਾ ਕੇਂਦਰਾਂ ਦੀਆਂ ਸੇਵਾਵਾਂ ਸਬੰਧੀ ਨਾਗਰਿਕ ਕਿਸੇ ਪ੍ਰਕਾਰ ਦੀ ਸ਼ਿਕਾਇਤ ਲਈ ਹੈਲਪਲਾਈਨ ਨੰਬਰ 1100 ’ਤੇ ਕਰ ਸਕਦੇ ਹਨ ਸੰਪਰਕ:ਡਿਪਟੀ ਕਮਿਸ਼ਨਰ

Date:

spot_img

👉ਸੇਵਾ ਕੇਂਦਰਾਂ ਦੀ ਜਾਣਕਾਰੀ https://muktsar.nic.in/sewa-kendra-sri-muktsar-sahib/ ਪੋਰਟਲ ’ਤੇ ਵੇਖੀ ਜਾ ਸਕਦੀ ਹੈ
Muktsar News:ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 15 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ 443 ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ਵਿੱਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਸੇਵਾ ਕੇਂਦਰ ਵਿਖੇ ਆਨਲਾਇਨ ਟੋਕਨ ਸਬੰਧੀ ਕਿਊ ਆਰ ਕੋਡ ਸਕੈਨ ਕਰਕੇ ਜਾਂ ਸੰਪਰਕ ਨੰ. 98555-01076 ’ਤੇ ਵਟਸਅਪ ਰਾਹੀਂ Hi ਲਿਖ ਕੇ ਬੁੱਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਵੱਲੋਂ ਕੀਤਾ ਗਿਆ ਹੈ ਵਿਆਪਕ ਪਲਾਨ ਤਿਆਰ: DGP ਜਤਿੰਦਰ ਜੈਨ

ਇਸ ਤੋ ਇਲਾਵਾ 1076 ਡਾਇਲ ਕਰਕੇ ਘਰ ਬੈਠੇ ਸੇਵਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਪੇਸ਼ ਆਉਣ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ connect.punjab.gov.in ’ਤੇ ਵੀ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ  ਤੜਕਸਾਰ ਮੁੜ ਪੰਜਾਬ ’ਚ ਬਦਮਾਸ਼ਾਂ ਦਾ ਪੁਲਿਸ ਨਾਲ ਹੋਇਆ ਮੁਕਾਬਲਾ, ਦੋ ਜਖ਼ਮੀ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਸੇਵਾ ਕੇਂਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ, ਪੁਰਾਣੀ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ, ਬਰੀਵਾਲਾ, ਲੱਖੇਵਾਲੀ, ਭੰਗੇਵਾਲਾ, ਮਹਾਂਬੱਧਰ, ਐਸ.ਡੀ.ਐਮ. ਦਫ਼ਤਰ ਗਿੱਦੜਬਾਹਾ, ਨਗਰ ਕੌਂਸਲ ਦਫ਼ਤਰ ਗਿੱਦੜਬਾਹਾ, ਸੁਖਨਾ ਅਬਲੂ, ਦੋਦਾ, ਐਸ.ਡੀ.ਐਮ. ਦਫ਼ਤਰ ਮਲੋਟ, ਨਗਰ ਕੌਂਸਲ ਦਫ਼ਤਰ ਮਲੋਟ, ਬਾਦਲ, ਲੰਬੀ ਅਤੇ ਮਹਿਮੂਦ ਖੇੜਾ ਵਿਖੇ ਸਥਾਪਿਤ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....

सीएफएमएस पर लंबित फाइलों का 15 दिन में निपटारा करें सुनिश्चित- मुख्यमंत्री नायब सिंह सैनी

👉एचआरएमएस 2.0 की प्रगति, ई-ऑफिस के उपयोग और जवाबदेही...