Bathinda News: ਆਗਾਮੀ 26 ਮਈ ਨੂੰ ਸ਼ਹਿਰ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਨੂੰ ਜਿੱਤ ਦਿਵਾਉਣ ਲਈ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਤੇ ਉਨ੍ਹਾਂ ਦੇ ਪੁੱਤਰ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਮੀਟਿੰਗਾਂ ਰਾਹੀਂ ਮੁਹਿੰਮ ਨੂੰ ਭਖਾਇਆ ਹੋਇਆ। ਕਈ ਥਾਵਾਂ ‘ਤੇ, ਮਹਿਤਾ ਪਿਤਾ-ਪੁੱਤਰ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੱਡੂਆਂ ਨਾਲ ਤੋਲਿਆ ਗਿਆ। ਵੱਖ-ਵੱਖ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਵਾਰਡ ਨੰਬਰ 46 ਵਿੱਚ ਉਨ੍ਹਾਂ ਦੀ ਬਿਨਾਂ ਮੁਕਾਬਲਾ ਜਿੱਤ ਦੇ ਨਾਲ ਹੀ ਜਨਤਾ ਨੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਇੱਕ ਮਾਡਲ ਅਤੇ ਆਧੁਨਿਕ ਸ਼ਹਿਰ ਬਣਾਉਣ ਲਈ, ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਭਾਰੀ ਜਿੱਤ ਨੂੰ ਯਕੀਨੀ ਬਣਾਉਣ, ਤਾਂ ਜ਼ੋ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕੇ।
ਇਹ ਵੀ ਪੜ੍ਹੋ 👉Bathinda News: ਜ਼ਿਲ੍ਹਾ ਬਠਿੰਡਾ ਦਾ ਪੈਟਰੋਲ ਅਤੇ ਡੀਜ਼ਲ ਦਾ ਸਟਾਕ ਲੋੜ ਅਨੁਸਾਰ ਉਪਲਬੱਧ : ਡਿਪਟੀ ਕਮਿਸ਼ਨਰ
ਜਨਤਕ ਮੀਟਿੰਗਾਂ ਵਿੱਚ ਵੱਡੀ ਭੀੜ ਨੂੰ ਸੰਬੋਧਨ ਕਰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਵਾਰਡ ਨੰਬਰ 46 ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕੀਤੇ ਹਨ, ਇਸੇ ਕਰਕੇ ਜਨਤਾ ਨੇ ਉਨ੍ਹਾਂ ਨੂੰ ਬਿਨਾਂ ਮੁਕਾਬਲਾ ਚੁਣ ਕੇ ਉਨ੍ਹਾਂ ਦਾ ਸਨਮਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਮਹਿਤਾ ਪਰਿਵਾਰ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰੀ ਇਮਾਨਦਾਰੀ ਅਤੇ ਵਚਨਬੱਧਤਾ ਨਾਲ ਪੂਰਾ ਕਰਦਾ ਹੈ। ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਸੁਪਨਾ ਬਠਿੰਡਾ ਨੂੰ ਇੱਕ ਆਧੁਨਿਕ ਅਤੇ ਵਿਕਸਤ ਸ਼ਹਿਰ ਬਣਾਉਣਾ ਹੈ ਅਤੇ ਇਹ ਸਿਰਫ਼ ਇੱਕ ਸੁਪਨਾ ਨਹੀਂ ਹੈ, ਸਗੋਂ ਮਹਿਤਾ ਪਰਿਵਾਰ ਵੱਲੋਂ ਜਨਤਾ ਨਾਲ ਕੀਤਾ ਗਿਆ ਇੱਕ ਵਾਅਦਾ ਹੈ।ਉਨ੍ਹਾਂ ਕਿਹਾ ਕਿ ਇਹ ਸੁਪਨਾ ਉਦੋਂ ਹੀ ਸਾਕਾਰ ਹੋਵੇਗਾ, ਜਦੋਂ ਬਠਿੰਡਾ ਵਾਸੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਭਾਰੀ ਬਹੁਮਤ ਨਾਲ ਜਿੱਤ ਨੂੰ ਯਕੀਨੀ ਬਣਾ ਕੇ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਚੁਣਨਗੇ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਹੱਥ ਮਜ਼ਬੂਤ ਕਰਨਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





