spot_img
spot_img

ਸਿਵਲ ਸਰਜਨ ਬਠਿੰਡਾ ਵੱਲੋਂ ਸਿਵਲ ਹਸਪਤਾਲ ਦੀ ਓ.ਪੀ.ਡੀ ਦਾ ਕੀਤਾ ਦੌਰਾ

Date:

spot_img

Bathinda News:ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਸਿਵਲ ਹਸਪਤਾਲ ਬਠਿੰਡਾ ਦੀ ਓ.ਪੀ.ਡੀ ਵਿਭਾਗ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਡਾਕਟਰਾਂ ਦੀ ਹਾਜ਼ਰੀ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਧਤਾ ਅਤੇ ਸਾਫ-ਸਫਾਈ ਦੀ ਜਾਂਚ ਕੀਤੀ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਵਧੀਆ ਤੇ ਸਮੇਂ-ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਓ.ਪੀ.ਡੀ ਵਿਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕੁਝ ਮਾਮਲਿਆਂ ਵਿੱਚ ਤੁਰੰਤ ਨਿਰਦੇਸ਼ ਵੀ ਜਾਰੀ ਕੀਤੇ।

ਇਹ ਵੀ ਪੜ੍ਹੋ  ਵਿਜੀਲੈਂਸ ਦੇ ਸਬ ਇੰਸਪੈਕਟਰ ਨੂੰ ਮਿਲੀ ਤਰੱਕੀ, ਐਸਐਸਪੀ ਨੇ ਲਗਾਏ ਸਟਾਰ

ਇਸ ਮੌਕੇ ਸਿਵਲ ਸਰਜਨ ਨੇ ਲੈਬ, ਫਾਰਮੇਸੀ ਅਤੇ ਰਜਿਸਟ੍ਰੇਸ਼ਨ ਕਾਊਂਟਰ ਦੀ ਵੀ ਜਾਂਚ ਕੀਤੀ ਅਤੇ ਹਦਾਇਤਾਂ ਦਿੱਤੀਆਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਕਲੀਫ਼ ਤੋਂ ਬਚਾਇਆ ਜਾਵੇ। ਉਹਨਾਂ ਡਾਕਟਰਾਂ ਨੂੰ ਹਦਾਇਤ ਦਿੱਤੀ ਕਿ ਮਰੀਜਾਂ ਨੂੰ ਕੋਈ ਵੀ ਦਵਾਈ ਵੀ ਬਾਹਰ ਤੋਂ ਨਾ ਲਿਖੀ ਜਾਵੇ । ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਅਕਸਰ ਅਚਾਨਕ ਦੌਰੇ ਕੀਤੇ ਜਾਣਗੇ। ਇਸ ਮੌਕੇ ਸਿਵਲ ਹਸਪਤਾਲ ਬਠਿੰਡਾ ਡਾ ਸੋਨੀਆ ਵੀ ਮੌਜੂਦ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਨੇ ਭੁੱਕੀ ਤਸਕਰੀ ਕਰਦੀਆਂ ਦੋ ਨੌਜਵਾਨ ਲੜਕੀਆਂ ਨੂੰ ਕੀਤਾ ਗ੍ਰਿਫਤਾਰ

Bathinda News: Bathinda Police ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁਧ...

Punjab ਦੇ ਨਿਆਂ ਵਿਭਾਗ ‘ਚ ਵੱਡਾ ਫ਼ੇਰਬਦਲ; 69 DA ਤੇ ADA ਦੀਆਂ ਹੋਈਆਂ ਬਦਲੀਆਂ

Punjab News: ਪੰਜਾਬ ਸਰਕਾਰ ਨੇ ਸੂਬੇ ਦੇ ਕਾਨੂੰਨ(ਨਿਆਂ) ਵਿਭਾਗ...

ਪੰਜਾਬ ਵਾਸੀਆਂ ਨੂੰ ਅੱਜ ਮਿਲਣਗੇ 100 ਹੋਰ ਨਵੇਂ ਆਮ ਆਦਮੀ ਕਲੀਨਿਕ

Health News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...