WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਡੀ ਸਿਹਤ

ਨਸ਼ਾ ਮੁਕਤ ਭਾਰਤ ਅਭਿਆਨ: ਸਿਵਲ ਸਰਜਨ ਸਟਾਫ਼ ਵੱਲੋਂ ਨਸ਼ਾ ਨਾ ਕਰਨ ਦਾ ਲਿਆ ਪ੍ਰਣ

ਬਠਿੰਡਾ, 12 ਅਗਸਤ: ਸਿਵਲ ਸਰਜ਼ਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜਿਲ੍ਹਾ ਸਿਹਤ ਵਿਭਾਗ ਵੱਲੋ ਦਫ਼ਤਰ ਵਿਖੇ ਨਸ਼ੇ ਦਾ ਸੇਵਨ ਨਾ ਕਰਨ ਦੇ ਸਬੰਧ ਵਿੱਚ ਸਹੁੰ ਚੁਕਵਾਈ ਗਈ। ਇਸ ਸਮੇਂ ਜਾਣਕਾਰੀ ਦਿੰਦਿਆਂ ਡਾ ਢਿੱਲੋਂ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਸਾਹ, ਦਮਾ, ਚਮੜੀ ਰੋਗ, ਬਲੱਡ ਪ੍ਰੈਸ਼ਰ, ਸ਼ੂਗਰ, ਦਿਮਾਗੀ ਰੋਗ, ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਆਦਿ ਤੋਂ ਬਚਾਅ ਸਕੀਏ। ਇਸ ਸਮੇਂ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਮਨੋਰੋਗਾਂ ਦੇ ਮਾਹਿਰ ਡਾ ਅਰੁਣ ਬਾਂਸਲ,ਡਾ ਤਨੂਪ੍ਰੀਤ, ਡਾ ਮਯੰਕਜੋਤ ਸਿੰਘ , ਡਾ ਰੁਪਾਲੀ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਜਿਲ੍ਹਾ ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ ਅਤੇ ਪੀ.ਸੀ.ਪੀ.ਐਨ.ਡੀ.ਟੀ ਕੁਆਰਡੀਨੇਟਰ ਸੁਮਨ ਹਾਜਰ ਸਨ ।

 

Related posts

ਸਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਵਿੱਚ ਸਹਿਯੋਗ ਕਰਨ ਵਾਲੇ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ

punjabusernewssite

ਬਠਿੰਡਾ ਏਮਸ ’ਚ ਨਰਸਿੰਗ ਸਟਾਫ਼ ਦੀ ਹੜਤਾਲ ਜਾਰੀ, ਕਿਸਾਨ ਧਿਰਾਂ ਸਮਰਥਨ ’ਚ ਨਿੱਤਰੀਆਂ

punjabusernewssite

ਸਿਹਤ ਮੰਤਰੀ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

punjabusernewssite