ਨਾਗਰਿਕਾਂ ਨੂੰ ਨਾ ਘਬਰਾਉਣ ਦੀ ਕੀਤੀ ਅਪੀਲ, ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
Amritsar News: ਬੀਤੀ ਦੇਰ ਸ਼ਾਮ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਬੰਦ ਪਈ ਪੁਲਸ ਚੌਕੀ ਨੇੜੇ ਰਹੱਸਮਈ ਧਮਾਕੇ ਵਰਗੀ ਸੁਣਾਈ ਆਵਾਜ਼ ਦੀ ਪੜਤਾਲ ਤੋਂ ਬਾਅਦ ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਾਅਵਾ ਕੀਤਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਆਵਾਜ਼ ਕਿਸੇ ਗਰਨੇਡ ਧਮਾਕੇ ਕਾਰਨ ਨਹੀਂ ਹੋਈ ਹੈ, ਪਰ ਪੁਲਿਸ ਇਸ ਸੰਭਾਵਨਾ ਤੋਂ ਮੁਕੰਮਲ ਤੌਰ ‘ਤੇ ਇਨਕਾਰ ਨਹੀਂ ਕਰ ਰਹੀ ਹੈ।
ਇਹ ਵੀ ਪੜ੍ਹੋ ਨਸ਼ਾ ਤਸਕਰੀ ਕਰਦੇ Punjab Roadways ਦੇ ਤਿੰਨ ਕਰਮਚਾਰੀ CIA ਵੱਲੋਂ ਕਾਬੂ
ਉਹਨਾਂ ਅੱਗੇ ਕਿਹਾ ਕਿ ਇਸ ਦਾ ਪ੍ਰਭਾਵ ਬਹੁਤ ਘੱਟ ਸੀ ਅਤੇ ਮੱਢਲੇ ਤੌਰ ‘ਤੇ ਧਮਾਕੇ ਦਾ ਕੋਈ ਸੰਕੇਤ ਨਹੀਂ ਲੱਗਦਾ ਹੈ। ਉਹਨਾਂ ਅੱਗੇ ਕਿਹਾ ਕਿ ਹਾਲਾਂਕਿ, ਅਸੀਂ ਇਸ ਆਵਾਜ਼ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਾਂ।ਇਸ ਘਟਨਾ ਬਾਰੇ ਦੱਸਦਿਆਂ ਸੀਪੀ ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਮੇਨ ਅੰਮ੍ਰਿਤਸਰ ਬਾਈਪਾਸ ਨੇੜੇ ਫਤਿਹਗੜ੍ਹ ਚੂੜੀਆਂ ਰੋਡ ’ਤੇ ਪੁਲੀਸ ਚੈਕਿੰਗ ਪੁਆਇੰਟ (ਨਾਕਾ) ਲਾਇਆ ਹੋਇਆ ਸੀ। ਉਹਨਾਂ ਅੱਗੇ ਦੱਸਿਆ ਕਿ ਡਿਊਟੀ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਧਮਾਕੇ ਵਰਗੀ ਆਵਾਜ਼ ਸੁਣੀ ਅਤੇ ਤੁਰੰਤ ਪ੍ਰਤੀਕਿਰਿਆ ਕੀਤੀ ਅਤੇ ਚੌਰਾਹੇ ਤੋਂ ਲਗਭਗ 20-30 ਫੁੱਟ ਦੂਰ ਸੜਕ ’ਤੇ ਇੱਕ ਛੋਟਾ ਜਿਹਾ ਪ੍ਰਭਾਵ ਦੇਖਿਆ।
ਇਹ ਵੀ ਪੜ੍ਹੋ US ਤੇ Canada ਵਿਚਕਾਰ ਇੱਕ ਮਹੀਨੇ ਲਈ ਰੁਕੀ Tarrif War, Trump ਤੇ Trudeau ਵਿਚਕਾਰ ਹੋਈ ਗੱਲਬਾਤ
ਉਨ੍ਹਾਂ ਕਿਹਾ ਕਿ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਸ ਘਟਨਾ ਨਾਲ ਨਜਦੀਕੀ ਕੰਧ ਵੀ ਪ੍ਰਭਾਵਿਤ ਨਹੀਂ ਹੋਈ ਹੈ।ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਥਾਨ ’ਤੇ ਕੋਈ ਪੁਲੀਸ ਚੌਕੀ ਨਹੀਂ ਹੈ, ਕਿਉਂਕਿ ਹਰ ਕੋਈ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ ਇਹ ਚੌਕੀ ਕੁਝ ਮਹੀਨੇ ਪਹਿਲਾਂ ਬੰਦ ਹੋ ਚੁੱਕੀ ਹੈ।ਸੀਪੀ ਨੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਅਤੇ ਅਫਵਾਹ ਫੈਲਾਉਣ ਵਾਲਿਆਂ ਨੂੰ ਅਫਵਾਹਾਂ ਫੈਲਾਉਣ ਜਾਂ ਦਹਿਸ਼ਤ ਪੈਦਾ ਕਰਨ ਵਿਰੁੱਧ ਚੇਤਾਵਨੀ ਦਿੱਤੀ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦਾ ਦਾਅਵਾ; ਅੰਮ੍ਰਿਤਸਰ ਵਿੱਚ ਨਹੀਂ ਹੋਇਆ ਕੋਈ ਗ੍ਰਨੇਡ ਧਮਾਕਾ"