Jalandhar Encounter News: ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਚੱਲੀਆਂ ਤਾੜ-ਤਾੜ ਗੋ+ਲੀਆਂ, 2 ਪੁਲਿਸ ਮੁਲਾਜਮਾਂ ਸਹਿਤ ਚਾਰ ਜਖ਼ਮੀ

0
22
187 Views

ਜਲੰਧਰ, 22 ਨਵੰਬਰ: Jalandhar Encounter News:ਜਲੰਧਰ ਇਲਾਕੇ ਵਿਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਹੋਏ ਮੁਕਾਬਲੇ ਵਿਚ ਦੋ ਪੁਲਿਸ ਮੁਲਾਜਮਾਂ ਅਤੇ ਦੋ ਗੈਂਗਸਟਰਾਂ ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਾਫ਼ੀ ਮੁਸ਼ੱਕਤ ਤੋਂ ਬਾਅਦ ਜਖ਼ਮੀ ਹੋਏ ਦੋਨਾਂ ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਗੈਗਸਟਰ ਪੁਲਿਸ ਤੋਂ ਬਚਣ ਦੇ ਲਈ ਇੱਕ ਕਮਾਦ ਦੇ ਖੇਤ ਵਿਚ ਲੁਕੇ ਹੋਏ ਸਨ, ਜਿੱਥੇ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ।ਇੰਨ੍ਹਾਂ ਦੀ ਪਹਿਚਾਣ ਜਸਕਰਨ ਉਰਫ਼ ਕਰਨ ਵਾਸੀ ਕਰਤਾਰਪੁਰ ਅਤੇ ਫ਼ਤਿਹਦੀਪ ਉਰਫ਼ ਪ੍ਰਦੀਪ ਸੈਣੀ ਵਾਸੀ ਫ਼ਗੜਾਵਾ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ 15 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲਾ ਨਹਿਰੀ ਵਿਭਾਗ ਦਾ ਐਸ.ਡੀ.ਓ ਵਿਜੀਲੈਂਸ ਵੱਲੋਂ ਗ੍ਰਿਫਤਾਰ, ਸਬ-ਇੰਸਪੈਕਟਰ ਫ਼ਰਾਰ

ਗ੍ਰਿਫਤਾਰ ਕੀਤੇ ਗੈਂਗਸਟਰਾਂ ਦਾ ਸਬੰਧ ਲੰਡਾ ਗਰੁੱਪ ਨਾਲ ਦਸਿਆ ਜਾ ਰਿਹਾ, ਜਿਹੜੇ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਸੂਬੇ ਵਿਚ ਗੈਂਗਸਟਰਾਂ ਦੀਆਂ ਵਧਦੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਸਖ਼ਤੀ ਦੇ ਚੱਲਦਿਆਂ ਹੀ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ। ਉ੍ਹਾਂ ਦਸਿਆ ਕਿ ਇੰਨਾਂ ਕੋਲੋਂ 7 ਹਥਿਆਰ ਅਤੇ ਕਈ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਜਲਦ ਹੀ ਇਸ ਮੁਕਾਬਲੇ ਬਾਰੇ ਵਿਸਥਾਰ ’ਚ ਜਾਣਕਾਰੀ ਦੇਣਗੇ।

 

LEAVE A REPLY

Please enter your comment!
Please enter your name here