
Bathinda News: ਸਥਾਨਕ ਸ਼ਹਿਰ ਦੇ ਨਾਮਵਾਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿਚ ਅੱਜ ਵੀਰਵਾਰ ਨੂੰ ਗਿਆਰ੍ਹਵੀਂ ਜਮਾਤ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੂੰੰ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਅਤੇ ਸਮੂਹ ਸਟਾਫ਼ ਨੇ ਸ਼ਿਰਕਤ ਕੀਤੀ। ਉਹਨਾਂ ਨੇ ਬੱਚਿਆਂ ਨੂੰ ਇਸ ਵਿਦਾਇਗੀ ਪਾਰਟੀ ਦੀ ਵਧਾਈ ਦਿੰਦਿਆਂ ਹੋਇਆਂ ਉਹਨਾਂ ਦੇ ਚੰਗੇ ਤੇ ਉਜਵਲ ਭਵਿੱਖ ਦੀ ਕਾਮਨਾਂ ਕੀਤੀ। ਬਾਰਵੀਂ ਏ ਜਮਾਤ ਦੇ ਇੰਚਾਰਜ ਹਰਪ੍ਰੀਤ ਸਿੰਘ, ਬਾਰ੍ਹਵੀਂ ਬੀ ਜਮਾਤ ਪਰਮਜੀਤ ਕੌਰ, ਬਾਰਵੀਂ ਸੀ ਗੁਰਪ੍ਰੀਤ ਸਿੰਘ ਅਤੇ ਨੇ ਬੱਚਿਆਂ ਦੀ ਅਗਵਾਈ ਕੀਤੀ। ਗਿਆਰ੍ਹਵੀਂ ਏ ਜਮਾਤ ਇੰਚਾਰਜ.ਗੁਰਿੰਦਰ ਕੌਰ ਢਿੱਲੋਂ,ਗਿਆਰ੍ਹਵੀਂ ਬੀ ਦੇ ਇੰਚਾਰਜ ਨਰਿੰਦਰਪਾਲ ਕੌਰ ਬਰਾੜ ਅਤੇ ਗਿਆਰ੍ਹਵੀਂ ਸੀ ਜਮਾਤ ਦੇ ਇੰਚਾਰਜ ਸਿਮਰਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਪਿੰਡ ਬੱਲੂਆਣਾ ਵਿਖੇ ਹੋਏ ਕਤਲ ਕੇਸ ਦੇ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਪਾਰਟੀ ਦੀ ਸ਼ੁਰੂਆਤ ਗਿਆਰ੍ਹਵੀਂ ਦੇ ਵਿਦਿਆਰਥੀਆਂ ਵੱਲੋਂ ਜੀ ਆਇਆ ਨੂੰ ਕਿਹਾ ਗਿਆ। ਗਿਆਰ੍ਹਵੀਂ ਦੀਆਂ ਕੁੜੀਆਂ ਵੱਲੋਂ ਗਰੁੱਪ ਡਾਂਸ ਅਤੇ ਜੈਸਮੀਨ ਕੌਰ,ਜਸ਼ਨਦੀਪ ਕੌਰ, ਦਿਲਪ੍ਰੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਸਮੂਹ ਸਟਾਫ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੀ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਇਸ ਮੌਕੇ ਪ੍ਰਿੰਸੀਪਲ ਸਾਹਿਬ ਨੇ ਬੱਚਿਆਂ ਨੂੰ ਭਾਵਨਾਤਮਿਕ ਵਿਦਾਇਗੀ ਦਿੱਤੀ ਅਤੇ ਉਹਨਾਂ ਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ।ਇਸ ਵਿਦਾਇਗੀ ਸਮਾਰੋਹ ਦਾ ਸਹਾਰਾ ਸਮੁੱਚੇ ਸਟਾਫ਼ ਨੂੰ ਹੀ ਜਾਂਦਾ ਹੈ। ਇਹ ਪਾਰਟੀ ਯਾਦਗਾਰੀ ਹੋ ਨਿਬੜੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਖਾਲਸਾ ਸਕੂਲ ਵਿਖੇ ਗਿਆਰ੍ਹਵੀਂ ਜਮਾਤ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ"




