Tuesday, February 3, 2026

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

Date:

spot_img

👉ਮੁੰਡੀਆ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਉਚੇਚਾ ਧੰਨਵਾਦ
👉1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ।

ਇਹ ਵੀ ਪੜ੍ਹੋ ਪੰਜਾਬੀਆਂ ਲਈ ਵੱਡੀ ਖ਼ੁਸਖਬਰੀ; ਹੁਣ ਮੁੱਖ ਮੰਤਰੀ ਸਰਬੱਤ ਸਿਹਤ ਯੋਜਨਾ ਤਹਿਤ 5 ਦੀ ਬਜਾਏ 10 ਲੱਖ ਮਿਲਣਗੇ 

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  ਪੰਜਾਬ ਬਜ਼ਟ; ਪਿੰਡਾਂ ਦੇ ਵਿਕਾਸ ਲਈ ਮਾਨ ਸਰਕਾਰ ਨੇ ਖੋਲਿਆ ਵਿਕਾਸ ਕਾਰਜ਼ਾਂ ਦਾ ਪਿਟਾਰਾ

ਮੁੰਡੀਆਂ ਨੇ ਅੱਗੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ।ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਇਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bikram Majithia ਆਏ ਜੇਲ੍ਹ ਤੋਂ ਬਾਹਰ; ਵੱਡੀ ਗਿਣਤੀ ਵਿਚ ਸਮਰਥਕਾਂ ਨੇ ਕੀਤਾ ਸਵਾਗਤ

Nabha News: Bikram Majithia; ਜਾਇਦਾਦ ਤੋਂ ਵੱਧ ਆਮਦਨ ਬਣਾਉਣ...