👉ਪੰਜਾਬ ਬਚਾਓ ਮੁਹਿੰਮ ਤਹਿਤ ਭਾਈ ਰੂਪਾ ਵਿਖੇ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ
Bathinda News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਤਲੁਜ ਤੇ ਬਿਆਸ ਦਰਿਆਵਾਂ ਦੀ ਸਫਾਈ ਅਗਲੀ ਅਕਾਲੀ ਦਲ ਦੀ ਸਰਕਾਰ ਦੀ ਤਰਜੀਹ ਹੋਵੇਗੀ ਅਤੇ ਉਹ ਸੂਬੇ ਦੇ ਦਰਿਆਵਾਂ ਵਿਚ ਫੈਕਟਰੀਆਂ ਜਾਂ ਸੀਵਰੇਜ ਲਾਈਨਾਂ ਤੋਂ ਕੋਈ ਵੀ ਗੰਧਲਾ ਪਾਣੀ ਨਹੀਂ ਪੈਣ ਦੇਣਗੇ।ਪੰਜਾਬ ਬਚਾਓ ਮੁਹਿੰਮ ਤਹਿਤ ਇਥੇ ਭਾਈ ਰੂਪਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਾਲਵਾ ਖਿੱਤੇ ਵਿਚ ਕੈਂਸਰ ਪਿੱਛੇ ਗੰਧਲਾ ਪਾਣੀ ਹੀ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਮੈਂ ਬੁਰਾਈ ਨੂੰ ਹਮੇਸ਼ਾ ਹਮੇਸ਼ਾ ਵਾਸਤੇ ਖ਼ਤਮ ਕਰ ਦਿਆਂਗਾ।ਇਥੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਨਾਲ ਅਕਾਲੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕਿ ਅਕਾਲੀ ਦਲ ਗੁੰਡਾ ਰਾਜ ਤੇ ਨਸ਼ਾ ਤਸਕਰਾਂ ਨੂੰ ਸਮਾਪਤ ਕਰੇਗਾ।
ਇਹ ਵੀ ਪੜ੍ਹੋ Silver Oaks School Bathinda ਵਿਖੇ ਇਨਾਮ ਵੰਡ ਸਮਾਰੋਹ ਦਾ ਹੋਇਆ ਆਯੋਜਿਨ
ਉਹਨਾਂ ਕਿਹਾ ਕਿ ਫਿਰੌਤੀਆਂ ਤੇ ਮਿਥ ਕੇ ਕੀਤੇ ਜਾ ਰਹੇ ਕਤਲ ਕਾਫੀ ਨਹੀਂ ਸਨ ਤਾਂ ਹੁਣ ਸੂਬਾ ਪੁਲਿਸ ਝੂਠੇ ਪੁਲਿਸ ਮੁਕਾਬਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਇਕ ਪੁਲਿਸ ਰਾਜ ਵਿਚ ਬਦਲ ਦਿੱਤਾ ਹੈ।ਉਹਨਾਂ ਕਿਹਾ ਕਿ ਪੁਲਿਸ ਦੀ ਵਰਤੋਂ ਕਿਸਾਨਾਂ, ਮੁਲਾਜ਼ਮਾਂ, ਸਿਆਸੀ ਵਿਰੋਧੀਆਂ ਤੇ ਮੀਡੀਆ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੈਂ ਪੰਜਾਬੀਆਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਸ਼ਾਂਤੀ ਤੇ ਆਪਸੀ ਭਾਈਚਾਰ ਸਾਂਝ ਤੇ ਲੋਕਾਂ ਦਾ ਰਾਜ ਵਾਪਸ ਲਿਆਵਾਂਗੇ। ਉਹਨਾਂ ਕਿਹਾ ਕਿ ਅਸੀਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਾਂਗੇ। ਸ:ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਪੰਜਾਬ ਅਤੇ ਇਸਦੇ ਲੋਕਾਂ ਦੀ ਚਿੰਤਾ ਨਹੀਂ ਹੈ।
ਇਹ ਵੀ ਪੜ੍ਹੋ ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ
ਉਹਨਾ ਕਿਹਾ ਕਿ ਨਾ ਤਾਂ ਕਾਂਗਰਸ, ਆਪ ਜਾਂ ਭਾਜਪਾ ਤੇ ਇਸਦੇ ਸਿਖ਼ਰਲੇ ਆਗੂ ਤੁਹਾਡੇ ਹਿੱਤਾਂ ਦੀ ਚਿੰਤਾ ਕਰਦੇ ਹਨ। ਉਹਨਾਂ ਕਿਹਾ ਕਿ ਇਹ ਲੋਕ ਸਿਰਫ ਸੱਤਾ ਹਥਿਆਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਸੂਬੇ ਅਤੇ ਇਸਦੇ ਲੋਕਾਂ ਪ੍ਰਤੀ ਸਮਰਪਿਤ ਹੈ। ਉਹਨਾਂ ਕਿਹਾ ਕਿ ਜਦੋਂ ਆਪ ਸਰਕਾਰ ਅਤੇ ਕੇਂਦਰ ਸਰਕਾਰ ਨੇ ਪਿਛਲੇ ਸਾਲ ਹੜ੍ਹਾਂ ਦੌਰਾਨ ਤੁਹਾਨੂੰ ਫੇਲ੍ਹ ਕਰ ਦਿੱਤਾ ਤਾਂ ਅਕਾਲੀ ਦਲ ਹੀ ਹੜ੍ਹਾਂ ਦੌਰਾਨ ਰਾਹਤ ਵਾਸਤੇ ਲੋਕਾਂ ਦੀ ਮਦਦ ਵਾਸਤੇ ਨਿਤਰਿਆ।ਸੁਖਬੀਰ ਸਿੰਘ ਬਾਦਲ ਨੇ ਇਹ ਵੀ ਦੱਸਿਆ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਜੋ ਅੱਜ ਸੂਬੇ ਵਿਚ ਆਏ ਸਨ ਉਹਨਾਂ ਨੇ ਪੰਜਾਬੀਆਂ ਵਾਸਤੇ ਕੋਈ ਚਿੰਤਾ ਪ੍ਰਗਟ ਨਹੀਂ ਕੀਤੀ ਤੇ ਨਾ ਹੀ ਕੋਈ ਉਸਾਰੂ ਏਜੰਡਾ ਦਿੱਤਾ। ਉਹਨਾਂ ਕਿਹਾ ਕਿ ਉਹ ਤਾਂ ਇਥੇ ਪੰਜਾਬ ਕਾਂਗਰਸ ਦੀ ਬਗਾਵਤ ਨੂੰ ਠੱਲ੍ਹ ਪਾਉਣ ਆਏ ਸਨ। ਉਹ ਸਮਝਦੇ ਹਨ ਕਿ ਪੰਜਾਬ ਵਿਚ ਪਾਰਟੀ ਖਿੰਡ ਪੁੰਡ ਜਾਣ ਦੇ ਹਾਲਾਤ ਵਿਚ ਹੈ ਕਿਉਂਕਿ ਸਾਰੇ ਆਗੂ ਇਕ ਦੂਜੇ ਦਾ ਗਲਾ ਵੱਢਣ ਨੂੰ ਤਿਆਰ ਬਰ ਤਿਆਰ ਹਨ।
ਇਹ ਵੀ ਪੜ੍ਹੋ ਕਾਂਗਰਸ ਵੱਲੋਂ ਭਾਰਤ–ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਬਰਨਾਲਾ ‘ਚ ਵਿਸ਼ਾਲ ਰੈਲੀ
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਇਕ ਵਾਰ ਸੱਤਾ ਵਿਚ ਆ ਗਏ ਤਾਂ ਅਕਾਲੀ ਦਲ ਦੀ ਸਰਕਾਰ ਉਹਨਾਂ ਸਾਰੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਵੇਗੀ ਜਿਹਨਾਂ ਕੋਲ ਕਨੈਕਸ਼ਨ ਨਹੀਂ ਹਨ। ਉਹਨਾਂ ਕਿਹਾ ਕਿ ਅਸੀਂ 4 ਰੁਪਏ ਕਿਲੋ ਆਟਾ ਅਤੇ 20 ਰੁਪਏ ਕਿਲੋ ਦਾਲ ਦੇਵਾਂਗੇ ਅਤੇ ਬਜ਼ੁਰਗਾਂ ਨੂੰ 3100 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਵਾਂਗੇ ਅਤੇ ਕਮਜ਼ੋਰ ਵਰਗਾਂ ਦੀਆਂ ਧੀਆ ਨੂੰ ਇਕ ਲੱਖ ਰੁਪਏ ਸ਼ਗਨ ਰਾਸ਼ੀ ਦੇਵਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਅਤੇ ਪ੍ਰਾਈਵੇਟ ਉਦਯੋਗਾਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਅਤੇ ਪੰਜਾਬੀ ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਪ੍ਰਾਈਵੇਟ ਅਤੇ ਸਰਕਾਰੀ ਇੰਜੀਨੀਅਰਿੰਗ ਅਤੇ ਮੈਡੀਕਲ ਕਾਲਜਾਂ ਵਿਚ ਗਰੀਬ ਵਿਦਿਆਰਥੀਆਂ ਵਾਸਤੇ 50 ਫੀਸਦੀ ਸੀਟਾਂ ਰਾਖਵੀਂਆਂ ਕਰੇਗੀ।
ਇਸ ਮੌਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀ ਸਮਝਦੇ ਹਨ ਕਿ ਆਪ ਸਰਕਾਰ ਨੇ ਉਹਨਾਂ ਨੂੰ ਇਕ ਵੀ ਨਵਾਂ ਸਕੂਲ ਜਾਂ ਕਾਲਜ ਦਿੱਤਾ ਹੈ ? ਉਹਨਾਂ ਆਪ ਸਰਕਾਰ ਆਪਣੇ ਕਾਰਜਕਾਲ ਦੇ ਅੰਤ ਵਿਚ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਿਆ ਦੇਕੇ ਵੋਟਾਂ ਖਰੀਦਣ ਦੇ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਆਪ ਸਰਕਾਰ ਔਰਤਾਂ ਪ੍ਰਤੀ ਸੰਜੀਦਾ ਹੈ ਤਾਂ ਉਸਨੂੰ ਔਰਤਾਂ ਵਾਸਤੇ ਬਣਦਾ 60 ਹਜ਼ਾਰ ਰੁਪਿਆ ਜਾਰੀ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਆਗੂ ਪੁਲਿਸ ਮੁਲਾਜ਼ਮਾਂ ਨੂੰ ਪ੍ਰੀ ਵੈਡਿੰਗ ਸ਼ੂਟ ਵਾਸਤੇ ਵਰਤ ਰਹੇ ਹਨ ਅਤੇ ਅਕਾਲੀ ਦਲ ਦੇ ਆਗੂਆਂ ਨਾਲ ਮਿਲਣ ’ਤੇ ਕਿਵੇਂ ਜ਼ੋਰਡਨ ਸੰਧੂ ਤੇ ਗਿੱਪੀ ਗਰੇਵਾਲ ਵਰਗੇ ਆਗੂਆਂ ਦੀ ਸੁਰੱਖਿਆ ਵਾਪਸ ਲਈ ਜਾ ਰਹੀ ਹੈ ਅਤੇ ਬਾਬਾ ਘਾਲਾ ਜੀ ਨਾਨਕਸਰ ਵਾਲਿਆਂ ਦੀ ਸੁਰੱਖਿਆ ਵੀ ਵਾਪਸ ਲਈ ਜਾ ਰਹੀ ਹੈ ਕਿਉਂਕਿ ਉਹਨਾਂ ਅਕਾਲੀ ਦਲ ਦੀ ਹਮਾਇਤ ਦੀ ਗੱਲ ਕੀਤੀ ਹੈ।ਇਸ ਮੌਕੇ ਹਰਿੰਦਰ ਸਿੰਘ ਮਹਿਰਾਜ ਤੇ ਮੋਹਣ ਸਿੰਘ ਬੰਗੀ ਨੇ ਵੀ ਸੰਬੋਧਨ ਕੀਤਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





