ਸਫਾਈ ਕਰਮਚਾਰੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਨਮਾਨ : ਅੰਜਨਾ ਪਵਾਰ

0
52

👉ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ
👉ਸਫਾਈ ਕਰਮਚਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ
Bathinda News:ਹਰੇਕ ਪ੍ਰਾਈਵੇਟ ਅਤੇ ਸਰਕਾਰੀ ਸੰਸਥਾ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਪੂਰਾ ਮਾਣ-ਸਨਮਾਨ ਦੇਣਾ ਲਾਜ਼ਮੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੀਮਤੀ ਅੰਜਨਾ ਪਵਾਰ, ਉਪ ਪ੍ਰਧਾਨ ਨੈਸ਼ਨਲ ਕਮਿਸ਼ਨ ਫਾਰ ਸਫਾਈ ਕਰਮਚਾਰੀ, ਭਾਰਤ ਸਰਕਾਰ ਨੇ ਸੈਂਟਰਲ ਯੂਨੀਵਰਸਿਟੀ ਘੁੱਦਾ ਵਿਖੇ ਸਵੱਛ ਭਾਰਤ ਅਭਿਆਨ ਮਿਸ਼ਨ ਤਹਿਤ ਕਰਵਾਏ ਗਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾ ਸ਼੍ਰੀਮਤੀ ਅੰਜਨਾ ਪਵਾਰ ਦਾ ਸੈਂਟਰਲ ਯੂਨੀਵਰਸਿਟੀ ਘੁੱਦਾ ਵਿਖੇ ਪਹੁੰਚਣ ’ਤੇ ਵਾਇਸ ਚਾਂਸਲਰ ਪ੍ਰੋ. ਰਾਘਵੇਂਦਰ ਪੀ. ਤਿਵਾੜੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਦੌਰਾਨ ਸ਼੍ਰੀਮਤੀ ਅੰਜਨਾ ਪਵਾਰ ਨੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਅਸੀਂ ਬਾਬਾ ਸਾਹਿਬ ਦੇ ਸੰਘਰਸ਼ ਸਦਕਾ ਹੀ ਕੁਰਸੀਆਂ ’ਤੇ ਬੈਠੇ ਹਾਂ ਅਤੇ ਜਿਨ੍ਹਾਂ ਕਰਕੇ ਅੱਜ ਸਾਨੂੰ ਆਪਣੇ ਹੱਕਾਂ ਪ੍ਰਤੀ ਬੋਲਣ ਤੋਂ ਇਲਾਵਾ ਹੋਰ ਵਿਸ਼ੇਸ਼ ਅਧਿਕਾਰ ਪ੍ਰਾਪਤ ਹੋਏ ਹਨ ।ਇਸ ਮੌਕੇ ਉਪ ਪ੍ਰਧਾਨ ਸ਼੍ਰੀਮਤੀ ਅੰਜਨਾ ਪਵਾਰ ਨੇ ਇਹ ਵੀ ਕਿਹਾ ਕਿ ਬਿਨਾਂ ਸਫਾਈ ਸੇਵਕਾਂ ਤੋਂ ਸਵੱਛ ਅਭਿਆਨ ਪੂਰਾ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ ਬਟਾਲਾ ਪੁਲਿਸ ਨੇ ਜੈਂਤੀਪੁਰ ਅਤੇ ਰਾਇਮਲ ਵਿਖੇ ਹੋਏ ਧਮਾਕਿਆਂ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਮਾਰ ਮੁਕਾਇਆ; ਪਿਸਤੌਲ ਬਰਾਮਦ

ਉਨ੍ਹਾਂ ਯੂਨੀਵਰਸਿਟੀ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੇ ਵੀ ਸਫਾਈ ਸੇਵਕ ਇੱਥੇ ਕੰਮ ਕਰਦੇ ਹਨ ਉਨ੍ਹਾਂ ਦੇ ਕੰਮ ਦੀ ਕਦਰ ਅਤੇ ਉਨ੍ਹਾਂ ਨੂੰ ਪੂਰਨ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਤਨਖਾਹ ਸਮੇਂ-ਸਮੇਂ ਪਾਉਣ ਦੇ ਨਾਲ-ਨਾਲ ਮੁਕੰਮਲ ਇੰਸ਼ੋਰੈਂਸ ਲਾਜ਼ਮੀ ਬਣਾਇਆ ਜਾਵੇ।ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਆਦਿ ਸਬੰਧੀ ਚੱਕਰ ਨਾ ਮਾਰਨੇ ਪੈਣ, ਉਨ੍ਹਾਂ ਦਾ ਸਾਰਾ ਕੰਮ ਬਿਨਾਂ ਦੇਰੀ ਦੇ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੌਸਮ ਦੇ ਹਿਸਾਬ ਨਾਲ ਇਨ੍ਹਾਂ ਕਰਮਚਾਰੀਆਂ ਨੂੰ ਵਰਦੀਆਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੇ ਪਹਿਚਾਣ ਪੱਤਰ (ਆਈਡੀ) ਉੱਤੇ ਬੇਸਿਕ ਜਾਣਕਾਰੀ ਦਰਸਾਉਣੀ ਲਾਜ਼ਮੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਸਹੂਲਤ ਲਈ ਇੱਕ ਸਪੈਸ਼ਲ ਡਰੈਸਿੰਗ ਰੂਮ ਬਣਾਇਆ ਜਾਵੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਸਤੀ-ਕਲੋਨੀਆਂ ’ਚ ਰਹਿੰਦੇ ਸਫਾਈ ਸੇਵਕਾਂ ਲਈ ਵੱਖਰੇ ਕਮਿਊਨਿਟੀ ਸੈਂਟਰ ਬਣਾਉਣੇ ਚਾਹੀਦੇ ਹਨ।ਉਪ ਪ੍ਰਧਾਨ ਸ਼੍ਰੀਮਤੀ ਅੰਜਨਾ ਪਵਾਰ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਨੂੰ ਸਾਰੀਆਂ ਮੈਡੀਕਲ ਸਹੂਲਤਾਂ ਜਿਵੇਂ ਕਿ ਪੂਰੀ ਸਿਹਤ ਜਾਂਚ ਆਦਿ ਦੇ ਨਾਲ-ਨਾਲ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣੀਆਂ ਲਾਜ਼ਮੀ ਬਣਾਈਆਂ ਜਾਣ। ਉਨ੍ਹਾਂ ਖਾਸ ਹਦਾਇਤ ਕਰਦਿਆਂ ਕਿਹਾ ਕਿ ਸੀਵਰੇਜ ਦੀ ਸਫਾਈ ਇਨਸਾਨੀ ਤੌਰ ’ਤੇ ਨਹੀਂ ਬਲਕਿ ਮਸ਼ੀਨਾਂ ਨਾਲ ਹੀ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ।

ਇਹ ਵੀ ਪੜ੍ਹੋ  ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵੱਡੀ ਕਾਰਵਾਈ,4 ਦਿਨਾਂ ਵਿੱਚ 19 ਮੁਕਦਮੇ ਦਰਜ ਕਰਕੇ 29 ਵਿਅਕਤੀਆਂ ਨੂੰ ਕੀਤਾ ਕਾਬੂ

ਇਸ ਮੌਕੇ ਉਨ੍ਹਾਂ ਸਫਾਈ ਵਰਗ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਹਾਸਲ ਕਰਵਾਉਣ। ਉਹ ਆਪਣੇ ਬੱਚਿਆਂ ਦੇ ਪੜ੍ਹਾਈ ’ਤੇ ਪੈਸਾ ਖਰਚਣ ਤੋਂ ਸੰਕੋਚ ਨਾ ਕਰਨ ਤਾਂ ਜੋ ਉਹ ਪੜ੍ਹ-ਲਿਖ ਕੇ ਉੱਚ ਪਦਵੀਆਂ ’ਤੇ ਪਹੁੰਚ ਕੇ ਆਪਣਾ ਅਤੇ ਆਪਣੇ ਵਰਗ ਦਾ ਨਾਮ ਰੋਸ਼ਨ ਕਰ ਸਕਣ।ਇਸ ਦੌਰਾਨ ਸ਼੍ਰੀਮਤੀ ਅੰਜਨਾ ਪਵਾਰ ਨੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਪੰਕਜ ਕੁਮਾਰ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾਂ ਅਫ਼ਸਰ ਸ. ਬਰਿੰਦਰ ਸਿੰਘ ਨੇ ਆਪੋ ਆਪਣੇ ਵਿਭਾਗ ਨਾਲ ਸਬੰਧਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।ਇਸ ਤੋਂ ਪਹਿਲਾ ਯੂਨੀਵਰਸਿਟੀ ਦੇ ਸਹਾਇਕ ਪ੍ਰੋਫੈਸਰ ਡਾ ਅਸ਼ਵਨੀ ਗਿੱਲ ਅਤੇ ਪ੍ਰੋ. ਘਨੱਈਆ ਤ੍ਰਿਪਾਠੀ ਨੇ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਐਸਸੀ ਕਾਰਪੋਰੇਸ਼ਨ ਦੇ ਡੀਐਮ ਮੈਡਮ ਸਪਨਾ ਤੋਂ ਇਲਾਵਾ ਸਫਾਈ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here