ਜਿਲ੍ਹੇ ਅੰਦਰ ਸਾਫ-ਸਫਾਈ ਨੂੰ ਬਣਾਇਆ ਜਾਵੇ ਯਕੀਨੀ : ਪੂਨਮ ਸਿੰਘ

0
105
+1

👉ਲਗਾਤਰ ਡੋਰ ਟੂ ਡੋਰ ਕੂੜਾ ਕਰਕਟ ਇਕੱਠਾ ਕਰਨਾ ਬਣਾਇਆ ਜਾਵੇ ਲਾਜ਼ਮੀ
ਬਠਿੰਡਾ, 5 ਦਸੰਬਰ (ਸੁਖਜਿੰਦਰ ਸਿੰਘ ਮਾਨ) : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ ਧਾਰਮਿਕ ਸਜ਼ਾ: ਭਾਰੀ ਪੁਲਿਸ ਸੁਰੱਖਿਆ ਹੇਠ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ‘ਪਹਿਰੇਦਾਰ’ ਦੀ ਸੇਵਾ ਨਿਭਾ ਰਹੇ ਹਨ ਸੁਖਬੀਰ ਬਾਦਲ

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਨੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਅਧਿਕਾਰੀਆਂ ਕੋਲੋਂ ਹੁਣ ਤੱਕ ਕੀਤੇ ਗਏ ਕਾਰਜਾਂ ਦਾ ਰਿਵਿਊ ਕੀਤਾ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪੂਰਨ ਤੌਰ ‘ਤੇ ਸਾਫ-ਸਫਾਈ ਕਰਨੀ ਲਾਜ਼ਮੀ ਬਣਾਈ ਜਾਵੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਲਗਾਤਾਰ ਡੋਰ ਟੂ ਡੋਰ ਕੂੜਾ ਇਕੱਠਾ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ; ਅੰਮ੍ਰਿਤਸਰ CI ਨੇ 5 ਕਿਲੋ ਹੈਰੋਇਨ ਤੇ ਲੱਖਾਂ ਦੀ ਰਾਸ਼ੀ ਸਹਿਤ ਤਿੰਨ ਨੂੰ ਕੀਤਾ ਕਾਬੂ

ਇਸ ਮੌਕੇ ਉਹਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਲਈ ਬਣਾਏ ਜਾਣ ਵਾਲੇ ਪਿਟਸਾਂ ਦੀਆਂ ਢੁਕਵੀਆਂ ਥਾਵਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਨ ਇੰਜੀਨੀਅਰ ਸ੍ਰੀ ਅਮਨਦੀਪ ਸਿੰਘ ਸਿੱਧੂ ਐਸਡੀਓ ਸ਼੍ਰੀ ਰਵੀਦੀਪ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group ਨਾਲ ਜੁੜੋਂ। https://chat.whatsapp.com/EK1btmLAghfLjBaUyZMcLK

+1

LEAVE A REPLY

Please enter your comment!
Please enter your name here