ਸਿਵਲ ਸਰਜਨ ਦਫਤਰ ਦਾ ਕਲਰਕ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Date:

spot_img
ਪਠਾਨਕੋਟ, 7 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸਿਵਲ ਸਰਜਨ ਦਫ਼ਤਰ ਪਠਾਨਕੋਟ ਵਿੱਚ ਤਾਇਨਾਤ ਰਹੇ ਕਲਰਕ ਰਾਜਵਿੰਦਰ ਸਿੰਘ (ਹੁਣ ਸੇਵਾਮੁਕਤ) ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਲਰਕ ਨੂੰ ਸਤਨਾਮ ਸਿੰਘ ਵਾਸੀ ਓਂਕਾਰ ਨਗਰ, ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਕਤ ਕਲਰਕ ਨੇ ਉਸਦੇ 3,13,486 ਰੁਪਏ ਦੇ ਮੈਡੀਕਲ ਬਿੱਲਾਂ ਨੂੰ ਪਾਸ ਕਰਨ ਬਦਲੇ 35,000 ਰੁਪਏ ਰਿਸ਼ਵਤ ਲਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਕਲਰਕ ਨੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ, ਪੰਜਾਬ ਵੱਲੋਂ ਜਾਰੀ ਇੱਕ ਮਨਜ਼ੂਰੀ ਪੱਤਰ ਨੂੰ ਜਾਅਲੀ ਤੌਰ ‘ਤੇ ਤਿਆਰ ਕਰਕੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲਈ ਸੀ। ਇਹ ਵੀ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਕਾਰਜਕਾਲ ਦੌਰਾਨ 16 ਅਜਿਹੇ ਜਾਅਲੀ ਮਨਜ਼ੂਰੀ ਪੱਤਰ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।
spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...