👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਰਦਾਸ ਦੇ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਤੱਪ-ਤਿਆਗ ਦਾ ਦਿੱਤਾ ਸੰਦੇਸ਼
Haryana News: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੌਕੇ ‘ਤੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ, ਭੰਭੌਲੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਤੇਗ ਬਹਾਦਰ ੧ੀ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਇਸ ਪਵਿੱਤਰ ਧਰਤੀ ‘ਤੇ ਤੁਹਾਡੇ ਸਾਰਿਆਂ ਵਿੱਚ ਆ ਕੇ ਮੇਰਾ ਮਨ ਸ਼ਰਧਾ ਅਤੇ ਮਾਣ ਨਾਲ ਭਰ ਗਿਆ ਹੈ। ਅੱਜ ਅਸੀਂ ਇੱਥੇ ਉਸ ਮਹਾਨ ਵਿਰਾਸਤ ਨੂੰ ਨਮਨ ਕਰਨ ਆਏ ਹਨ, ਜਿਸ ਨੇ ਨਾ ਸਿਰਫ ਭਾਰਤ ਦੀ ਅਸਮਿਤਾ ਨੂੰ ਬਚਾਇਆ, ਸਗੋ ਮਨੁੱਖਤਾ ਨੂੰ ਧਰਮ ਅਤੇ ਸਚਾਈ ਲਈ ਸੱਭ ਕੁੱਝ ਕੁਰਬਾਨ ਕਰਨ ਦਾ ਮਾਰਗ ਦਿਖਾਇਆ। ਅੱਜ ਦਾ ਇਹ ਸ਼ਹੀਦੀ ਸਮਾਗਮ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਮਾਤਾ ਗੁੱਜਰੀ ਜੀ ਅਤੇ ਚਾਰੋਂ ਸਾਹਿਬਜਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਹਨ। ਉਨ੍ਹਾਂ ਨੇ ਕਿਹਾ ਕਿ ਸਮਾਗਮ ਵਿੱਚ ਪੰਥ ਦੇ ਮਹਾਨ ਕੀਰਤਨੀਏ ਅਤੇ ਵਿਦਵਾਨ ਕਥਾਵਾਚਕਾਂ ਵੱਲੋਂ ਜੋ ਗੁਰਬਾਣੀ ਦਾ ਪਾਠ ਇੱਥੇ ਹੋ ਰਿਹਾ ਹੈ, ਉਸ ਤੋਂ ਸਾਡੀ ਸਾਧ ਸੰਗਤ ਨਿਹਾਲ ਹੋਵੇਗੀ ਹੀ, ਨਾਲ ਹੀ ਸਾਡੀ ਨੌਜੁਆਨ ਪੀੜੀ ਵੀ ਗੁਰੂ ਸਾਹਿਬਾਨ ਅਤੇ ਵੀਰ ਸਾਹਿਬਜਾਦਿਆਂ ਦੀ ਸ਼ਹਾਦਤ ਤੋਂ ਪੇ੍ਰਰਿਤ ਹੋਵੇਗੀ। ਮੁੱਖ ਮੰਤਰੀ ਨੇ ਗੁਰਦੁਆਰਾ ਟਰਸਟ ਨੂੰ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਗੁਰਦੁਆਰਾ ਟਰਸਟ ਵੱਲੋਂ ਮੁੱਖ ਮੰਤਰੀ ਨੂੰ ਸਿਰੋਪਾ, ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਫੋਟੋ ਤੇ ਤਲਵਾਰ ਭੇਂਟ ਕਰ ਸਨਮਾਨਿਤ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਵੱਡੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ
ਇਹ ਗੁਰੂ ਸਾਹਿਬ ਦੀ ਉਸ ਸਿਖਿਆ ਦਾ ਹੀ ਵਿਸਤਾਰ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮਨੁੱਖਤਾ ਦੀ ਸੇਵਾ ਹੀ ਸੱਭ ਤੋਂ ਵੱਡੀ ਪੂਜਾ ਹੈ। ਉਨ੍ਹਾਂ ਨੇ ਖੂਨਦਾਨ ਲਈ ਆਏ ਨੋਜੁਆਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਤੁਹਾਡਾ ਦਿੱਤਾ ਹੋਇਆ ਖੂਨ ਕਿਸੇ ਦੀ ਜਿੰਦਗੀ ਬਚਾ ਸਕਦਾ ਹੈ। ਨਾਲ ਹੀ, ਇਸ ਸਮਾਗਮ ਦੇ ਆਯੋਜਨ ਲਈ ਬਾਬਾ ਜਸਦੀਪ ਸਿੰਘ ਤੇ ਆਯੋਜਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਬੰਸਦਾਨੀ ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਸ਼ਹਾਦਤ ਨੂੰ ਦੁਨੀਆ ਦੇ ਇਤਿਹਾਸ ਦੀ ਸੱਭ ਤੋਂ ਵੱਡੀ ਸ਼ਹਾਦਤ ਮੰਨਿਆ ਜਾਂਦਾ ਹੈ। ਸਿਰਫ 6 ਅਤੇ 9 ਸਾਲ ਦੀ ਛੋਟੀ ਜਿਾਹੀ ਉਮਰ ਵਿੱਚ ਸ਼ਹਾਦਤ ਦੇਣ ਵਾਲੇ ਉਨ੍ਹਾਂ ਦੇ ਵੀਰ ਬੇਟਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਨੂੰ ਜਦੋਂ ਵੀ ਯਾਦ ਕੀਤਾ ਜਾਂਦਾ ਹੈ, ਤਾਂ ਹਰ ਕਿਸੇ ਦੀ ਜੁਬਾਨ ਤੋਂ ‘ਨਿੱਕੀਆਂ ਜਿੰਦਾ, ਵੱਡੇ ਸਾਕੇ’ ਸ਼ਬਦ ਨਿਕਲਦੇ ਹਨ। ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ, ਜਿੱਥੇ ਮਾਸੂਮ ਬੱਚਿਆਂ ਨੇ ਧਰਮ ਦੀ ਰੱਖਿਆ ਲਈ ਦੀਵਾਰਾਂ ਵਿੱਚ ਜਿੰਦਾ ਚਿਨਣਾ ਮੰਜੂਰ ਕਰ ਲਿਆ ਪਰ ਝੁਕਣਾ ਮੰਜੂਰ ਨਹੀ ਕੀਤਾ। ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰਾਂ ਨੇ ਧਰਮ ਤੇ ਆਮ ਜਨਤਾ ਦੀ ਰੱਖਿਆ ਲਈ ਆਪਣੇ ਜਾਨ ਦੀ ਕੁਰਬਾਨੀ ਦਿੱਤੀ ਸੀ। ਇਹ ਕੁਰਬਾਨੀ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਰਹੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸ਼ਹਾਦਤ ਸਾਨੂੰ ਸਿਖਾਉਂਦੀ ਹੈ ਕਿ ਵੀਰਤਾ ਉਮਰ ਦੀ ਮੋਹਤਾਜ ਨਹੀਂ ਹੁੰਦੀ। ਮਾਤਾ ਗੁੱਜਰੀ ਜੀ ਨੇ ਜਿਸ ਤਰ੍ਹਾ ਜੇਲ੍ਹ ਦੀ ਠੰਢੇ ਬੁਰਜ ਵਿੱਚ ਰਹਿ ਕੇ ਵੀ ਆਪਣੇ ਪੋਤਿਆਂ ਨੂੰ ਧਰਮ ‘ਤੇ ਅੜ੍ਹੇ ਰਹਿਣ ਦੀ ਸਿਖਿਆ ਦਿੱਤੀ, ਉਹ ਅੱਜ ਦੀ ਮਾਤਾਵਾਂ ਅਤੇ ਭੈਣਾ ਲਈ ਵੀ ਪੇ੍ਰਰਣਾ ਦਾ ਸੱਭ ਤੋਂ ਵੱਡਾ ਸਰੋਤ ਹੈ।ਉਨ੍ਹਾਂ ਨੇ ਕਿਹਾ ਕਿ ਵੀਰ ਸਾਹਿਬਜਾਦਿਆਂ ਦੀ ਸ਼ਹਾਦਤ ਸਦੀਆਂ ਤੱਕ ਨਵੀਂ ਪੀੜੀਆਂ ਨੂੰ ਦੇਸ਼ਭਗਤੀ ਦੀ ਪੇ੍ਰਰਣਾ ਦਿੰਦੀ ਰਹੇਗੀ।
ਇਹ ਵੀ ਪੜ੍ਹੋ ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ
ਇਸੀ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਹਰ ਸਾਲ ਵੀਰ ਬਾਲ ਦਿਵਸ ਵਜੋ ਮਨਾਉਣ ਦਾ ਫੈਸਲਾ ਕੀਤਾ। ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਪੂਰੇ ਦੇਸ਼ ਵਿੱਚ ਸ਼ਰਧਾ ਦੇ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੇ ਬਲਿਦਾਨ ਨਾਲ ਜੁੜੀ ਕਹਾਣੀ ਨੂੰ ਜਿੰਨ੍ਹੀ ਵਾਰ ਅਸੀਂ ਪੜ੍ਹਾਂਗੇ, ਸੁਣਾਂਗੇ ਅਤੇ ਜਾਣਾਂਗੇ ਉਨ੍ਹੀ ਵਾਰ ਹੀ ਰਾਸ਼ਟਰ ਹਿੱਤ ਵਿੱਚ ਵੱਡੀ ਤੋਂ ਵੱਡੀ ਕੁਰਬਾਨੀ ਦੇਣ ਲਈ ਪੇ੍ਰਰਿਤ ਹੋਵਾਂਗੇ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬੱਚਿਆਂ ਨੂੰ ਦੇਸ਼ ਤੇ ਧਰਮ ਲਈ ਬਲਿਦਾਨ ਦੇਣ ਦੀ ਦ੍ਰਿੜ ਭਾਵਨਾ ਵਿਰਾਸਤ ਵਿੱਚ ਮਿਲੀ ਸੀ। ਉਨ੍ਹਾਂ ਦੇ ਦਾਦਾ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਵੀ ਦੇਸ਼ ਤੇ ਧਰਮ ਦੇ ਲਈ ਆਪਣਾ ਸੀਸ ਕੁਰਬਾਨ ਕਰ ਦਿੱਤਾ ਸੀ। ਇਹ ਸਾਲ ਉਨ੍ਹਾਂ ਦੀ ਸ਼ਹਾਦਤ ਦਾ 350ਵਾਂ ਸਾਲ ਹੈ। ਉਨ੍ਹਾਂ ਦਾ ਨਾਮ ਜੁਬਾਨ ‘ਤੇ ਆਉਂਦੇ ਹੀ ਸਾਡੇ ਸਾਹਮਣੇ ਇੱਕ ਅਜਿਹੇ ਮਹਾਪੁਰਸ਼ ਦੀ ਛਵੀ ਉਭਰ ਕੇ ਆਉਂਦੀ ਹੈ ਜਿਨ੍ਹਾਂ ਨੇ ਧਰਮ ਨੂੰ ਸਿਰਫ ਪੂਜਾ-ਪਾਠ ਤੱਕ ਸੀਮਤ ਨਹੀਂ ਰੱਖਿਆ ਸਗੋ ਉਸ ਨੂੰ ਅਧਿਕਾਰ ਅਤੇ ਆਜਾਦੀ ਦੇ ਨਾਲ ਵੀ ਜੋੜਿਆ ਅਤੇ ਕੁਰਬਾਨੀ ਦਿੱਤੀ।ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਗੁਰੂ ਸਾਹਿਬਾਨ ਦੀ ਸਿਖਿਆਵਾਂ ਤੇ ਸਿਦਾਂਤਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਪਿਛਲੇ ਦਿਨਾਂ ਅਸੀਂ ਸ਼੍ਰੀ ਗੁਰੂ ਤੇਗ ਬਹਾਦਰ ੧ੀ ਦੇ ਸ਼ਹੀਦੀ ਦਿਵਸ ਦੇ ਮੌਕੇ ਵਿੱਚ ਪੂਰੇ ਹਰਿਆਣਾ ਵਿੱਚ ਅਨੇਕ ਪ੍ਰੋਗਰਾਮ ਆਯੋਜਿਤ ਕੀਤੇ ਹਨ। ਇਹ ਪ੍ਰੋਗਰਾਮ ਇੱਕ ਨਵੰਬਰ ਹਰਿਆਣਾ ਦਿਵਸ ਤੋਂ ਲੈ ਕੇ ਗੁਰੂ ਜੀ ਦੇ ਸ਼ਹੀਦੀ ਦਿਵਸ 25 ਨਵੰਬਰ ਤੱਕ ਚੱਲੇ।
ਮਾਣ ਦੀ ਗੱਲ ਹੈ ਕਿ ਮਾਣਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਨੇ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ ਰਾਜ ਪੱਧਰੀ ਸਮਾਗਮ ਵਿੱਚ ਹਿੱਸਾ ਲੈ ਕੇ ਗੁਰੂ ੧ੀ ਨੁੰ ਨਮਨ ਕੀਤਾ। ਉਨ੍ਹਾਂ ਨੇ ਗੁਰੂ੧ੀ ਦੀ ਯਾਦ ਵਿੱਚ ਇੱਕ ਡਾਕ ਟਿਕਟ ਅਤੇ ਇੱਕ ਸਿੱਕਾ ਜਾਰੀ ਕੀਤਾ। ਇਸ ਦੇ ਨਾਲ ਗੁਰੂ੧ੀ ਦੀ ਸਿਖਿਆ ਜਨ-ਜਨ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਜੀਵਨ ‘ਤੇ ਅਧਾਰਿਤ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਵੀ ਕੀਤੀ। ਮਾਣਯੋਗ ਪ੍ਰਧਾਨ ਮੰਤਰੀ ਜੀ ਦੀ ਅਗਵਾਈ ਹੇਠ ਪਿਛਲੇ 11 ਸਾਲਾਂ ਵਿੱਚ ਸਿੱਖ ਵਿਰਾਸਤ, ਮਹਾਪੁਰਸ਼ਾਂ, ਗੁਰਗੱਦੀਆਂ, ਇਤਿਹਾਸਕ ਸਥਾਨਾਂ ਨੂੰ ਜੋ ਮਹਤੱਵ ਮਿਲਿਆ ਹੈ, ਉਹ ਸਾਡੀ ਰਾਸ਼ਟਰ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਿਰਸਾ ਸਥਿਤ ਚੌਧਰੀ ਦੇਵੀਲਾਲ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ‘ਤੇ ਖੋਜ ਲਈ ਸਥਾਪਿਤ ਕੀਤੀ ਗਈ ਇਹ ਚੇਅਰ ਖੋਜ ਰਿਵਾਇਤ ਨੂੰ ਨਵੀਂ ਦਿਸ਼ਾ ਦਵੇਗੀ। ਪਿਛਲੇ 11 ਨਵੰਬਰ ਨੂੰ ਹੀ, ਸਰਕਾਰੀ ਪੋਲੀਟੈਕਨਿਕ, ਅੰਬਾਲਾ ਦਾ ਨਾਮ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ। ਯਮੁਨਾਨਗਰ ਵਿੱਚ ਬਨਣ ਵਾਲੇ ਮੈਡੀਕਲ ਕਾਲਜ ਦਾ ਨਾਮ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ ‘ਤੇ ਰੱਖਿਆ ਹੈ। ਹਰਿਆਣਾ ਸਰਕਾਰ ਨੇ 1984 ਦੇ ਦੰਗਿਆਂ ਵਿੱਚ ਆਪਣੇ ਪਰਿਜਨਾਂ ਨੂੰ ਖੋਣ ਵਾਲੇ ਹਰਿਆਣਾਂ ਦੇ 121 ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੋਕਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਗੋਬਿੰਦਪੁਰਾ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ, ਭਾਜਪਾ ਜਿਲ੍ਹਾ ਪ੍ਰਧਾਨ ਰਾਜੇਸ਼ ਸਪਰਾ, ਸਾਬਕਾ ਕੈਬਨਿਟ ਮੰਤਰੀ ਕੰਵਰਪਾਲ, ਸਾਬਕਾ ਵਿਧਾਇਕ ਬਲਵੰਤ ਸਿੰਘ, ਸਾਬਾਕ ਵਿਧਾਇਕ ਵਿਸ਼ਨਲਾਲ ਸੈਣੀ ਸਮੇਤ ਹੋਰ ਅਧਿਕਾਰੀ ਤੇ ਸਾਧ ਸੰਗਤ ਵੱਡੀ ਗਿਣਤੀ ਵਿੱਚ ਮੋਜੂਦ ਰਹੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







