CM ਮਾਨ ਦਾ ਵਿਰੋਧੀਆਂ ਨੂੰ ਖੁਲ੍ਹਾਂ ਸੱਦਾ, 1 ਨਵੰਬਰ ਨੂੰ ਟੈਗੋਰ ਥੀਏਟਰ ‘ਚ ਇਕਟਠੇ ਹੋਣਗੇ ਪੰਜਾਬ ਦੇ ਵੱਡੇ ਲੀਡਰ?

Date:

spot_img

ਚੰਡੀਗੜ੍ਹ: ਪੰਜਾਬ ਵਿਚ SYL ਨੂੰ ਲੈ ਕੇ ਸਿਆਸੀ ਲੀਡਰ ਆਹਮੋ-ਸਾਹਮਣੇ ਹੋ ਗਏ ਹਨ। ਜਿਥੇ ਇਕ ਪਾਸੇ ਵਿਰੋਧੀ ਧਿਰ ਮੌਜੂਦਾ ਸਰਕਾਰ ਨੂੰ SYL ਦੇ ਮੁੱਦੇ ਤੇ ਲਗਾਤਾਰ ਘੇਰਦੀ ਨਜ਼ਰ ਆ ਰਹੀ ਹੈ ਉਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਵਿਰੋਧ ਧਿਰ ਦੇ ਨੇਤਾਵਾਂ ਨੂੰ ਇਸ ਮੁੱਦੇ ਤੇ ਬਹਿਸ ਕਰਨ ਲਈ ਖੁਲ੍ਹਾਂ ਸੱਦਾ ਦੇ ਦਿੱਤਾ ਹੈ। ਉਨ੍ਹਾਂ ਇਸ ਮੁੱਦੇ ਤੇ ਬਹਿਸ ਲਈ ਚੰਡੀਗੜ੍ਹ ਵਿਖੇ ਟੈਗੋਰ ਥਿਏਟਰ ਵੀ ਬੁੱਕ ਕਰ ਲਿਆ ਹੈ।

ਇਸਦੀ ਬਣਦੀ ਸਾਰੀ ਕਾਰਵਾਈ ਵੀ ਪੂਰੀ ਕਰ ਲਈ ਗਈ ਹੈ। CM ਮਾਨ ਨੇ ਇਸ ‘ਤੇ ਗੱਲ ਕਰਦੇ ਹੋਏ ਸ਼ੋਸ਼ਲ ਮੀਡੀਆਂ ਐਕਸ ‘ਤੇ ਇਕ ਪੋਸਟ ਸਾਂਝੀ ਕੀਤੀ ਜਿਸ ‘ਚ ਉਨ੍ਹਾਂ ਲਿਖਿਆ ਕਿ “ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…।”

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...