ਚੰਡੀਗੜ੍ਹ: ਸੀਐਮ ਭਗਵੰਤ ਮਾਨ ਵੱਲੋਂ ਅੱਜ ਅੰਮ੍ਰਿਤਸਰ ਪਹੁੰਚਕੇ ਡਰੱਗ ਖਿਲਾਫ਼ ਅੱਜ ਪੰਜਾਬ ਵਿੱਚ ਸਭ ਤੋਂ ਵੱਡੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। CM ਮਾਨ ਅੱਜ ਸਵੇਰੇ ਲਗਭਗ 11 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣਗੇ। ਪੰਜਾਬ ਵਿਚ ਨਸ਼ਿਆ ਦੇ ਖਾਤਮਾ ਲਈ CM ਮਾਨ ਸ੍ਰੀ ਦਰਬਾਰ ਸਾਹਿਬ ਵਿਚ 35 ਹਜ਼ਾਰ ਬੱਚਿਆਂ ਨੂੰ ਨਾਲ ਲੈ ਕੇ ਅਰਦਾਸ ਕਰਨਗੇ।
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਮਾਜ ਦੀ ਸ਼ਮੂਲੀਅਤ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ…
ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਂਝੀ ‘ਅਰਦਾਸ’ ਕੀਤੀ ਜਾਵੇਗੀ ਜਿਸ ਵਿੱਚ 35 ਹਜ਼ਾਰ ਦੇ ਕਰੀਬ ਵਿਦਿਆਰਥੀ ਤੇ ਨੌਜਵਾਨ ਸ਼ਾਮਿਲ ਹੋਣਗੇ…… pic.twitter.com/pLYdV42rzM
— Bhagwant Mann (@BhagwantMann) October 18, 2023
ਸੀ.ਐਮ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਉਨ੍ਹਾਂ ਲਿਖਿਆ ਕਿ “ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸਮਾਜ ਦੀ ਸ਼ਮੂਲੀਅਤ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ…ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ ਜਿਸ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਂਝੀ ‘ਅਰਦਾਸ’ ਕੀਤੀ ਜਾਵੇਗੀ ਜਿਸ ਵਿੱਚ 35 ਹਜ਼ਾਰ ਦੇ ਕਰੀਬ ਵਿਦਿਆਰਥੀ ਤੇ ਨੌਜਵਾਨ ਸ਼ਾਮਿਲ ਹੋਣਗੇ…ਆਓ ਸਾਰੇ ਰਲ ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ…।”
Share the post "CM ਮਾਨ ਪਹੁੰਚ ਰਹੇ ਅੰਮ੍ਰਿਤਸਰ, ਡਰੱਗ ਖਿਲਾਫ਼ ਅੱਜ ਪੰਜਾਬ ਵਿੱਚ ਸਭ ਤੋਂ ਵੱਡੀ ਮੁਹਿੰਮ ਦੀ ਕਰਨਗੇ ਸ਼ੁਰੂਆਤ"