ਕਿਸਾਨ ਸੰਘਰਸ਼ 2.0 ਦੇ ਵਿਚ ਖ਼ਨੌਰੀ ਬਾਰਡਰ ’ਤੇ ਗੋਲੀ ਲੱਗਣ ਕਾਰਨ ਹੋਈ ਸੀ ਨੌਜਵਾਨ ਕਿਸਾਨ ਦੀ ਮੌਤ
ਚੰਡੀਗੜ੍ਹ, 23 ਫ਼ਰਵਰੀ: ਐਮਐਸਪੀ ’ਤੇ ਕਾਨੂੰਨੀ ਗਰੰਟੀ ਅਤੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਕਤੀ ਨੂੰ ਲੈ ਕੇ ਲੰਘੀ 13 ਫ਼ਰਵਰੀ ਨੂੰ ਸ਼ੁਰੂ ਹੋਏ ਕਿਸਾਨ ਸੰਘਰਸ਼ 2.0 ਦੇ ਦੌਰਾਨ ਦੋ ਦਿਨ ਪਹਿਲਾਂ ਖ਼ਨੋਰੀ ਬਾਰਡਰ ’ਤੇ ਗੋਲੀ ਲੱਗਣ ਕਾਰਨ ਮਾਰੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋ੍ਹ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪ੍ਰਵਾਰ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਵੱਡੀ ਰਾਹਤ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਵੱਲੋਂ ਥੋੜਾ ਸਮਾਂ ਪਹਿਲਾਂ ਅਪਣੇ ਸ਼ੋਸਲ ਮੀਡੀਆ ਅਕਾਉਂਟ ’ਤੇ ਕੀਤੇ ਇਸ ਐਲਾਨ ਵਿਚ ਉਨ੍ਹਾਂ ਲਿਖਿਆ ਹੈ ਕਿ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਦੇ ਵੱਲੋਂ ਇੱਕ ਕਰੋੜ ਦਿੱਤੇ ਜਾਣਗੇ ਅਤੇ ਨਾਲ ਹੀ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਪੰਜਾਬ ਮੰਤਰੀ ਮੰਡਲ ਵੱਲੋਂ ਅਧਿਆਪਕ ਤਬਾਦਲਾ ਨੀਤੀ ਵਿੱਚ ਸੋਧ
ਆਪਣੇ ਟਵੀਟ ਦੇ ਵਿੱਚ ਸੀਐਮ ਭਗਵੰਤ ਮਾਨ ਦੇ ਵੱਲੋਂ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸੁਭਕਰਨ ਸਿੰਘ ਦੇ ਕਤਲ ਦੇ ਦੋਸ਼ੀਆਂ ਵਿਰੁਧ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀ ਅਪਣਾ ਫ਼ਰਜ ਨਿਭਾ ਰਹੇ ਹਨ। ਦਸਣਾ ਬਣਦਾ ਹੈ ਕਿ ਬੀਤੇ ਕੱਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਦੇਰ ਦੇ ਵੱਲੋਂ ਵੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਸੀ ਕਿ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਤੇ ਨਾਲ ਹੀ ਉਸਦੇ ਪ੍ਰਵਾਰ ਨੂੰ ਉਹ ਸਹੂਲਤਾਂ ਦਿੱਤੀਆਂ ਜਾਣ, ਜਿਹੜੀਆਂ ਹਰ ਇੱਕ ਸ਼ਹੀਦ ਦੇ ਪਰਿਵਾਰ ਨੂੰ ਦਿੱਤੀਆਂ ਜਾਂਦੀਆਂ ਹਨ।
ਸੁਖਬੀਰ ਬਾਦਲ ਮੋਦੀ ਅਤੇ ਖੱਟਰ ਦਾ ਨਾਮ ਲੈਣ ਤੋਂ ਕਿਉਂ ਡਰਦੇ ਹਨ: ਆਪ ਨੇ ਕੀਤਾ ਸਵਾਲ
ਜਿਕਰ ਕਰਨਾ ਬਣਦਾ ਹੈ ਕਿ ਘਟਨਾ ਵਾਲੇ ਦਿਨ ਹੀ ਮੁੱਖ ਮੰਤਰੀ ਨੇ ਫ਼ੇਸਬੁਕ ’ਤੇ ਲਾਈਵ ਹੋ ਕੇ ਸਪੱਸ਼ਟ ਕੀਤਾ ਸੀ ਕਿ ਸ਼ੁਭਕਰਨ ਸਿੰਘ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। ਵੱਡੀ ਗੱਲ ਇਹ ਵੀ ਹੈ ਕਿ ਕਿਸਾਨ ਸ਼ੁਭਕਰਨ ਸਿੰਘ ਅਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸਦੀ ਮਾਂ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ, ਜਿਸਦੇ ਚੱਲਦੇ ਉਸਦੀ ਦਾਦੀ ਨੇ ਹੀ ਉਸਨੂੰ ਤੇ ਭੈਣਾਂ ਨੂੰ ਪਾਲ ਪੋਸ ਕੇ ਵੱਡਾ ਕੀਤਾ ਸੀ। ਮ੍ਰਿਤਕ ਕਿਸਾਨ ਹਾਲੇ ਤੱਕ ਅਣਵਿਆਹਿਆਂ ਸੀ ਤੇ ਉਸਦੇ ਕੋਲ ਸਿਰਫ਼ ਢਾਈ ਏਕੜ ਜਮੀਨ ਹੈ।
Share the post "Big News: ਮੁੱਖ ਮੰਤਰੀ ਵੱਲੋਂ ‘ਸ਼ੁਭਕਰਨ’ ਦੇ ਪ੍ਰਵਾਰ ਨੂੰ ਇੱਕ ਕਰੋੜ ਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ"