WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਹੁਸ਼ਿਆਰਪੁਰ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਖੁਰਾਲਗੜ੍ਹ ਵਿਖੇ ਨਵੀਂ ਬਣੀ ਸ੍ਰੀ ਗੁਰੂ ਰਵਿਦਾਸ ਯਾਦਗਾਰ ਮਨੁੱਖਤਾ ਨੂੰ ਸਮਰਪਿਤ
ਖੁਰਾਲਗੜ੍ਹ (ਹੁਸ਼ਿਆਰਪੁਰ), 24 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਲਗਭਗ 143 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸੈਲਾਨੀਆਂ ਲਈ ਸਹੂਲਤਾਂ ਵਾਲੀ ਇਮਾਰਤ, ਮਲਟੀ ਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ ਆਧੁਨਿਕ ਆਡੀਟੋਰੀਅਮ ਅਤੇ ਹੋਰਾਂ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਵੇਗੀ। ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀਆਂ ਦੁੱਖ-ਤਕਲੀਫਾਂ ਦੂਰ ਕਰਨ ਲਈ ਹੋਰ ਵੀ ਤਨਦੇਹੀ ਨਾਲ ਮਿਹਨਤ ਕਰਨ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਅਨੁਰੂਪ ਹੈ।

ਵਿਜੀਲੈਂਸ ਵੱਲੋਂ ਸੰਨੀ ਇਨਕਲੇਵ ਦੇ ਡਾਇਰੈਕਟਰ ਜਰਨੈਲ ਬਾਜਵਾ ਸਹਿਤ ਪੰਜਾਬ ਦੇ ਮੁੱਖ ਟਾਊਨ ਪਲਾਨਰ ਵਿਰੁਧ ਪਰਚਾ ਦਰਜ਼

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗਰੀਬ ਤੋਂ ਗਰੀਬ ਵਰਗ ਦੀ ਭਲਾਈ ਨੂੰ ਯਕੀਨੀ ਬਣਾਏ ਜਿਸ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵੱਲ ਸੇਧ ਦਿੰਦੀਆਂ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਭਾਰਤ ਰਤਨ’ ਬਾਬਾ ਸਾਹਿਬ ਬੀ.ਆਰ. ਅੰਬੇਦਕਰ ਦੀ ਵਿਚਾਰਧਾਰਾ ਅਨੁਸਾਰ ਸੂਬਾ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰ ਰਹੀ ਹੈ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ’ ਦਾ ਢਿੰਡੋਰਾ ਪਿੱਟੀ ਰੱਖਿਆ ਜਿਸ ਨਾਲ ਸੂਬੇ ਦੇ ਵਿਕਾਸ ਉਤੇ ਬੁਰਾ ਅਸਰ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਦੀ ਉਨ੍ਹਾਂ ਨੇ ਸੂਬੇ ਦੀ ਜ਼ਿੰਮੇਵਾਰੀ ਸੰਭਾਲੀ ਹੈ, ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ।

 

Related posts

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite

ਵੱਡਾ ਫੈਸਲਾ: ਮੁੱਖ ਮੰਤਰੀ ਨੇ ਪੰਜਾਬ ਦੇ ਤਿੰਨ ਹੋਰ ਟੋਲ ਪਲਾਜ਼ੇ (ਨੰਗਲ ਸ਼ਹੀਦਾਂ, ਮਾਨਗੜ੍ਹ ਅਤੇ ਮਜਾਰੀ ਟੋਲ) ਕਰਵਾਏ ਬੰਦ

punjabusernewssite

ਹੁਸ਼ਿਆਰਪੁਰ ’ਚ ਹੋਈ ਚੋਣ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਦਿੱਤਾ 13-0 ਦਾ ਨਾਅਰਾ

punjabusernewssite