ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇਕ ਵਾਰ ਫਿਰ ਤੋਂ ED ਸਾਹਮਣੇ ਪੇਸ਼ ਨਹੀਂ ਹੋਣਗੇ। ਆਬਕਾਰੀ ਨੀਤੀ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਤੀਸਰੀ ਵਾਰੀ ਨੋਟਿਸ ਜਾਰੀ ਕੀਤਾ ਗਿਆ ਸੀ। ‘ਆਪ’ ਨੇ ਜਾਂਚ ਏਜੰਸੀ ਦੇ ਨੋਟਿਸ ਨੂੰ ਗੈਰ ਕਾਨੂੰਨੀ ਦੱਸਦੇ ਹੋਏ ਲਿਖਤੀ ਜਵਾਬ ਭੇਜਿਆ ਹੈ।
.@msisodia जी को एक साल से Jail में रखा हुआ है, बिना किसी सबूत। वो भी जानते हैं कि आज नहीं तो कल सिसोदिया जी निर्दोष साबित होकर रिहा होंगे।
अब इसी तरह कोशिश है कि @ArvindKejriwal जी को भी इस मुक़दमे में गिरफ़्तार कर लिया जाए।
ये देश के सामने है कि विपक्षी नेताओं को Jail में डाल… pic.twitter.com/ekuOTMXNrC
— AAP (@AamAadmiParty) January 3, 2024
ਆਮ ਆਦਮੀ ਪਾਰਟੀ ਨੇ ਕਿਹਾ ਕਿ ਕੇਜਰੀਵਾਲ ਏਜੰਸੀ ਨਾਲ ਸਹਿਯੋਗ ਕਰਨ ਲਈ ਤਿਆਰ ਹਨ ਪਰ ਇਹ ਸੰਮਨ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਰਾਦੇ ਨਾਲ ਭੇਜੇ ਗਏ ਸਨ। ਪਾਰਟੀ ਨੇ ਕਿਹਾ, “ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ ਹੈ? ਨੋਟਿਸ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਕੋਸ਼ਿਸ਼ ਹੈ। ‘ਆਪ’ ਕਨਵੀਨਰ ਕੇਜਰੀਵਾਲ ਨੂੰ ਈਡੀ ਵਲੋਂ ਇਹ ਤੀਜਾ ਨੋਟਿਸ ਹੈ, ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ, ਪਰ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਦੇ ਲਈ ਹੇਠ ਦਿੱਤੇ ਲਿੰਕ ਰਾਹੀਂ whatsapp group join ਕਰੋ 👇