ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ ਵਿਸ਼ਾਲ ਰੈਲੀਆਂ ਨੂੰ ਕੀਤਾ ਸੰਬੋਧਨ, ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਕੀਤੀ ਅਪੀਲ

0
15

ਮੁੱਖ ਮੰਤਰੀ ਨੇ ਜ਼ਮੀਨੀ ਹਕੀਕਤਾਂ ਤੋਂ ਦੂਰ ਰਹਿਣ ਅਤੇ ਲੋਕਾਂ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕਾਂਗਰਸ ਅਤੇ ਭਾਜਪਾ ਆਗੂਆਂ ਦੀ ਕੀਤੀ ਸਖ਼ਤ ਸ਼ਬਦਾਂ ਵਿਚ ਨਿੰਦਾ
ਬਰਨਾਲਾ, 12 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਨਾਲਾ ਵਿਧਾਨ ਸਭਾ ਹਲਕੇ ਦੇ ਸੰਘੇੜਾ ਅਤੇ ਧਨੌਲਾ ਵਿੱਚ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕਰਦਿਆਂ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਾਪਤੀਆਂ ’ਤੇ ਧਿਆਨ ਕੇਂਦਰਿਤ ਕਰਦਿਆਂ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਵਿਕਾਸ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਵਿਰੋਧੀ ਧਿਰ ’ਤੇ ਇੰਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਲੁੱਟਣ ਅਤੇ ਗੁੰਮਰਾਹ ਕਰਨ ’ਤੇ ਵੀ ਹਮਲਾ ਬੋਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਪਰਾਲੀ ਪ੍ਰਬੰਧਨ ਵਿੱਚ ਨਾਕਾਮ ਰਹਿਣ ਅਤੇ ਪੰਜਾਬ ਦੇ ਕਿਸਾਨਾਂ ਦੀ ਸਹਾਇਤਾ ਨਾ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਮਾਨ ਨੇ ਕਿਹਾ ਕਿ ਪਾਕਿਸਤਾਨ ਦੇ ਪੰਜਾਬ ਦੇ ਕੁਝ ਲੋਕ ਕਹਿ ਰਹੇ ਹਨ ਕਿ ਸਾਡਾ ਧੂੰਆਂ ਉਨ੍ਹਾਂ ਦੀ ਹਵਾ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਫਿਰ ਕੁਝ ਕਹਿ ਰਹੇ ਹਨ ਕਿ ਇਹ ਧੂੰਆਂ ਦਿੱਲੀ ਜਾ ਰਿਹਾ ਹੈ। ਇਹ ਸੱਚ ਨਹੀਂ ਹੈ ਕਿ ਸਾਰਾ ਧੂੰਆਂ ਸਾਡੇ ਪਾਸਿਓਂ ਆ ਰਿਹਾ ਹੈ।

ਇਹ ਵੀ ਪੜ੍ਹੋਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਪੰਜਾਬ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦੇਣ ਦੀ ਅਪੀਲ

ਉਨ੍ਹਾਂ ਨੇ ਵਾਤਾਵਰਣ ਦੇ ਨਕਾਰਾਤਮਿਕ ਪ੍ਰਭਾਵ ਨੂੰ ਘਟਾਉਣ ਲਈ ਫ਼ਸਲੀ ਵਿਭਿੰਨਤਾ ਦੀ ਲੋੜ ਨੂੰ ਵੀ ਉਜਾਗਰ ਕੀਤਾ ਅਤੇ ਕੇਂਦਰ ਸਰਕਾਰ ਦੀ ਉਦਾਸੀਨਤਾ ਲਈ ਨਿਖੇਧੀ ਕੀਤੀ। ਮੁੱਖ ਮੰਤਰੀ ਨੇ ਕਿਹਾ ਸਾਡੇ ਸਕੂਲਾਂ ਦੇ ਨਤੀਜੇ ਵਿੱਚ ਸੁਧਾਰ ਹੋ ਰਿਹਾ ਹੈ, ਅਤੇ ਸਾਡੇ ਬੱਚੇ ਹੁਣ ਇਮਤਿਹਾਨਾਂ ਵਿੱਚ ਟਾੱਪ ਕਰ ਰਹੇ ਹਨ। ਸਿਹਤ ਸੰਭਾਲ ਬਾਰੇ ਬੋਲਦਿਆਂ ਸੀਐਮ ਮਾਨ ਨੇ ਮੁਹੱਲਾ ਕਲੀਨਿਕਾਂ ਦੀ ਸਿਰਜਣਾ ਰਾਹੀਂ ਮਿਆਰੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਯਤਨਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਪਰੇਸ਼ਾਨੀ ਨਾ ਹੋਵੇ ਇਸ ਲਈ ਅਸੀਂ ਡਾਕਟਰਾਂ ਨੂੰ ਬਾਹਰੋਂ ਲੋੜੀਂਦੀ ਦਵਾਈ ਨਹੀਂ ਲਿਖਣ ਦੇ ਹੁਕਮ ਦਿੱਤੇ ਹਨ।ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦੇ ਬਿੱਲ ਮਿਲ ਰਹੇ ਹਨ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਮਹੱਤਵਪੂਰਨ ਸੁਧਾਰ ਹੋਏ ਹਨ, ਖਾਸ ਕਰਕੇ ਖੇਤੀ ਲਈ ਸਮੇਂ ਸਿਰ ਬਿਜਲੀ ਦੀ ਸਪਲਾਈ ਦੇਣਾ। ਮਾਨ ਨੇ ਆਪਣੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਦੱਸਿਆ, ਉਨ੍ਹਾਂ ਨੇ 45,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ ਦੱਸਿਆ ਅਤੇ ਭਰੋਸਾ ਦਿੱਤਾ ਕਿ ਪੁਲਿਸ ਵਿਭਾਗ ਵਿੱਚ ਜਲਦੀ ਹੀ ਹੋਰ ਨੌਕਰੀਆਂ ਕੱਢੀਆਂ ਜਾਣਗੀਆਂ।

ਇਹ ਵੀ ਪੜ੍ਹੋ‘ਪੰਜਾਬ ਵਿਜ਼ਨ: 2047’ ਕੰਨਕਲੇਵ:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ

ਸੀਐਮ ਮਾਨ ਨੇ ਵਿਰੋਧੀ ਧਿਰ ਖਾਸ ਕਰਕੇ ਭਾਜਪਾ ਅਤੇ ਕਾਂਗਰਸ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਇਹ ਪਾਰਟੀਆਂ ਸਿਰਫ ਆਪਸ ਵਿੱਚ ਲੜਨ ਵਿੱਚ ਦਿਲਚਸਪੀ ਰੱਖਦੀਆਂ ਹਨ। ਉਹ ਆਪਸ ਵਿੱਚ ਲੜਦੇ ਹਨ, ਪਰ ਉਹ ਕਦੇ ਵੀ ਉਹ ਕੰਮ ਨਹੀਂ ਕਰ ਸਕਦੇ ਜੋ ਅਸੀਂ ਪੰਜਾਬ ਲਈ ਕਰ ਰਹੇ ਹਾਂ। ਧਨੋਲਾ ਰੈਲੀ ਵਿੱਚ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸਹਿਯੋਗ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਧਨੌਲਾ ਦੇ ਵਿਕਾਸ ਲਈ ਕੀਤੇ ਗਏ ਮਹੱਤਵਪੂਰਨ ਵਿੱਤੀ ਨਿਵੇਸ਼ ਨੂੰ ਉਜਾਗਰ ਕੀਤਾ, ਸਥਾਨਕ ਕਮੇਟੀਆਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਫ਼ੰਡਾਂ ਨੂੰ ਖੇਤਰ ਦੇ ਵਿਕਾਸ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾਵੇ। ਮੁੱਖ ਮੰਤਰੀ ਮਾਨ ਨੇ ਰਾਜਗੜ੍ਹ ਦੀ ਸ਼ਾਨਦਾਰ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ, ਜਿੱਥੇ 40 ਸਾਲਾਂ ਬਾਅਦ ਆਖ਼ਰਕਾਰ ਸਿੰਚਾਈ ਲਈ ਪਾਣੀ ਉਪਲਬਧ ਕਰਵਾਇਆ ਗਿਆ, ਜੋ ਲੰਬੇ ਸਮੇਂ ਤੋਂ ਅਣਗੌਲੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਖ਼ਤ ਮਿਹਨਤ ਤੋਂ ਨਹੀਂ ਡਰਦੀ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ। ਸੀਐਮ ਮਾਨ ਨੇ ਬਰਨਾਲਾ ਦੇ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਸਮਰਥਨ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਮੀਤ ਹੇਅਰ ਨੇ ਬਰਨਾਲਾ ਦੇ ਬੁਨਿਆਦੀ ਢਾਂਚੇ ਦੇ ਬਦਲਾਅ ਲਈ ਮਾਨ ਸਰਕਾਰ ਦੀ ਕੀਤੀ ਸ਼ਲਾਘਾ, ਤਰੱਕੀ ਜਾਰੀ ਰੱਖਣ ਲਈ ਹਰਿੰਦਰ ਧਾਲੀਵਾਲ ਨੂੰ ਚੁਣਨ ਦੀ ਕੀਤੀ ਮੰਗ
ਇਸ ਮੌਕੇ ਸੰਬੋਧਨ ਕਰਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਮੀਤ ਹੇਅਰ ਨੇ ਦਹਾਕਿਆਂ ਦੀ ਅਣਦੇਖੀ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਵਿੱਚ ਆਈਆਂ ਮਹੱਤਵਪੂਰਨ ਤਬਦੀਲੀਆਂ ਬਾਰੇ ਭਾਵਪੂਰਵਕ ਗੱਲ ਕੀਤੀ। ਹੇਅਰ ਨੇ ਬਰਨਾਲਾ ਦੇ ਡਰੇਨੇਜ ਸਿਸਟਮ ਦੇ ਆਧੁਨਿਕੀਕਰਨ ਸਮੇਤ ਅਹਿਮ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ’ਤੇ ਵੀ ਜ਼ੋਰ ਦਿੱਤਾ। ਸੰਸਦ ਮੈਂਬਰ ਨੇ ਖ਼ੁਲਾਸਾ ਕੀਤਾ ਕਿ ਨਹਿਰੀ ਵਿਭਾਗ ਨੂੰ ਬਰਨਾਲਾ ਦੇ ਕੰਮਾਂ ਲਈ 300 ਕਰੋੜ ਰੁਪਏ ਮਿਲੇ ਸਨ, ਹੁਣ ਬਰਨਾਲਾ ਦੇ ਲੋਕਾਂ ਨੂੰ ਹਰੀਗੜ੍ਹ ਨਹਿਰ ਤੋਂ ਪਾਣੀ ਮਿਲ ਰਿਹਾ ਹੈ। ਹੇਅਰ ਨੇ ਅੱਗੇ ਕਿਹਾ ਕਿ ਅਸੀਂ ਬੁਨਿਆਦੀ ਢਾਂਚੇ ਨੂੰ ਠੀਕ ਕਰਨ ਲਈ ਅਣਥੱਕ ਕੰਮ ਕਰ ਰਹੇ ਹਾਂ ਜੋ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ ਜਿਤਾਉਣ ਤਾਂ ਜੋ ਵਿਕਾਸ ਦੇ ਕੰਮ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਜਾਰੀ ਰਹਿ ਸਕਣ।

ਇਹ ਵੀ ਪੜ੍ਹੋਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਅਸੀਂ ਕੰਮ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਾਂ, ਉਹ ਹੇਰਾਫੇਰੀ ਕਰਕੇ ਵੋਟਾਂ ਮੰਗ ਰਹੇ ਹਨ: ਹਰਿੰਦਰ ਸਿੰਘ ਧਾਲੀਵਾਲ
’ਆਪ’ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਅਸੀਂ ਮਾਨ ਸਰਕਾਰ ਦੇ ਕੀਤੇ ਕੰਮਾਂ ਦੇ ਆਧਾਰ ’ਤੇ ਇਸ ਜ਼ਿਮਨੀ ਚੋਣ ’ਚ ਵੋਟਾਂ ਮੰਗ ਰਹੇ ਹਾਂ, ਮੇਰੇ ਵਿਰੋਧੀ ਦੂਜਿਆਂ ਦੀ ਨੁਕਤਾਚੀਨੀ ਕਰਕੇ ਵੋਟਾਂ ਮੰਗ ਰਹੇ ਹਨ ੍ਟ ਫ਼ਰਕ ਸਾਫ ਹੈ, ਇਸ ਲਈ ਸਾਡਾ ਸਾਥ ਦਿਓ ਤਾਂ ਜੋ ਬਰਨਾਲਾ ਦੇ ਵਿਕਾਸ ਲਈ ਹੋਰ ਵੀ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨ ’ਤੇ ’ਝਾੜੂ’ ਬਟਨ ਪਹਿਲੇ ਨੰਬਰ ’ਤੇ ਹੋਵੇਗਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ’ਝਾੜੂ’ ਦੇ ਬਟਨ ਨੂੰ ਦੱਬ ਕੇ ਸਾਡੀ ਜਿੱਤ ਯਕੀਨੀ ਬਣਾਉਣ।

 

LEAVE A REPLY

Please enter your comment!
Please enter your name here