Punjab News: CM Bhagwant Mann ਤੇ Arvind Kejriwal ਨੇ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ

Date:

spot_img

Punjab News: CM Bhagwant Mann (ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ) ਅਤੇ Arvind Kejriwal (ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ) ਵੱਲੋਂ ਸ਼ਨੀਵਾਰ ਨੂੰ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ ਗਈ। ਦੋਨਾਂ ਆਗੂਆਂ ਵੱਲੋਂ ਸ਼੍ਰੀ ਅਰੋੜਾ ਨਾਲ ਇੱਕ ਵੱਖਰੇ ਕਮਰੇ ਵਿੱਚ ਲਗਭਗ 20 ਮਿੰਟ ਗੱਲਬਾਤ ਕੀਤੀ। ਹਾਲਾਂਕਿ ਇਸ ਮੁਲਾਕਾਤ ਦੇ ਵੇਰਵੇ ਸਾਹਮਣੇ ਨਹੀਂ ਆਏ ਪ੍ਰੰਤੂ ਕਿਹਾ ਜਾ ਰਿਹਾ ਕਿ ਦੋਨਾਂ ਆਗੂਆਂ ਨੇ ਸੰਜੀਵ ਅਰੋੜਾ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ। ਦਸਣਯੋਗ ਹੈ ਕਿ ਸ਼੍ਰੀ ਅਰੋੜਾ ਨੂੰ ਲੰਘੀ 9 ਮਈ ਵਾਲੇ ਦਿਨ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ 👉ਸਰਕਾਰੀ ਹਾਈ ਸਕੂਲ ਵਿਖ਼ੇ ਲਗਾਏ ਗਏ ਬੂਟੇ:ਜਸਵੀਰ ਸਿੰਘ ਗਿੱਲ

ਹਾਲਾਂਕਿ ਉਸ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਇਸਨੂੰ ਭਾਜਪਾ ਦੀ ਸਿਆਸੀ ਬਦਲੇਖੋਰੀ ਵਾਲੀ ਨੀਤੀ ਕਰਾਰ ਦਿੰਦਿਆਂ ਇਸਦੇ ਖਿਲਾਫ਼ ਭਾਜਪਾ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤਾ ਸੀ। ਪਾਰਟੀ ਆਗੂਆਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਿਰੋਧੀ ਆਗੂਆਂ ਨੂੰ ਦਬਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਦੌਰੇ ਨੂੰ ਇਸ ਗੱਲ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ ਕਿ ਪਾਰਟੀ ਲੀਡਰਸ਼ਿਪ ਪੂਰੀ ਤਰ੍ਹਾਂ ਅਰੋੜਾ ਦੇ ਪਿੱਛੇ ਹੈ।ਮੌਜੂਦਾ ਸਮੇਂ ਸੱਤ ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ ‘ਚ ਬੰਦ ਸ਼੍ਰੀ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ 27 ਮਈ ਨੂੰ ਸੁਣਵਾਈ ਹੋਣੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...