CM Bhagwant Mann ਨੇ ਜਥੇਦਾਰ ਨੂੰ ਕੀਤੀ ਅਪੀਲ..,ਪੇਸ਼ੀ ਮੌਕੇ ਹੋਵੇ Live Telecast

Date:

spot_img

Punjab News: ਪਿਛਲੇ ਦਿਨੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਸੱਦਣ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਵੀਰਵਾਰ ਨੂੰ ਸਵੇਰੇ 10:24 ਮਿੰਟ ‘ਤੇ ਆਪਣੇ ਐਕਸ(X) ਉੱਪਰ ਪਾਈ ਇੱਕ ਪੋਸਟ ਦੇ ਵਿਚ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਵੱਡੀ ਅਪੀਲ ਕੀਤੀ ਹੈ।ਉਨ੍ਹਾਂ ਮੰਗ ਕੀਤੀ ਕਿ 15 ਜਨਵਰੀ ਨੂੰ ਆਪਣੀ ਪੇਸ਼ੀ ਨੂੰ live telecast ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ BJP MP ਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਨੂੰ ਝਟਕਾ;ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਰੱਦ

ਆਪਣੇ ਟਵੀਟ ਵਿਚ ਮੁੱਖ ਮੰਤਰੀ ਸ: ਮਾਨ ਨੇ ਲਿਖਿਆ ਹੈ ਕਿ, ‘‘ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ- ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ live telecast ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।” ਦਸਣਾ ਬਣਦਾ ਹੈ ਕਿ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿਚ ਪੁਲਿਸ ਵੱਲੋਂ ਪਰਚਾ ਦਰਜ਼ ਕਰਕੇ ਜਾਂਚ ਸ਼ੁਰੂ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਤੇ ਪੰਜਾਬ ਸਰਕਾਰ ਵਿਚ ਟਕਰਾਅ ਸਿਖਰਾਂ ‘ਤੇ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Minister Harpal Singh Cheema ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

👉ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ...

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ...