CM Bhagwant Mann ਨੇ ਸੱਦੀ ਹਾਈ ਲੈਵਲ ਮੀਟਿੰਗ; ‘ਨਸ਼ਿਆਂ ਵਿਰੂਧ ਜੰਗ’ ਦੀ ਕਰਨਗੇ ਸਮੀਖਿਆ

Date:

spot_img

Chandigarh News: CM Bhagwant Mann ਨੇ ਭਲਕੇ ਹੰਗਾਮੀ ਮੀਟਿੰਗ ਸੱਦ ਲਈ ਹੈ, ਜਿਸਦੇ ਵਿਚ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ, ਡੀਸੀ, ਡੀਐਸਪੀ ਅਤੇ ਐਸਡੀਐਮਜ਼ ਨੂੰ ਸ਼ਾਮਲ ਹੋਣ ਲਈ ਸੱਦਿਆ ਗਿਆ। ਫ਼ਿਲੌਰ ਵਿਚ ਹੋਣ ਵਾਲੀ ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਸ: ਮਾਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਇਸਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਇੱਕ ਅਹਿਮ ਮੀਟਿੰਗ ਮੰਨੀ ਜਾ ਰਹੀ ਹੈ, ਜਿਸਦੇ ਵਿਚ ਇਸ ਮੁਹਿੰਮ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਅਤੇ ਅਗਲੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਸ: ਪੰਨੂ ਨੇ ਅੱਗੇ ਇਹ ਵੀ ਦਸਿਆ ਕਿ ਮੌਜੂਦਾ ਸਮੇਂ ਪੰਜਾਬ ਸਰਕਾਰ ਦੀ ਪਹਿਲਕਦਮੀ ‘ਤੇ ਬਣੀਆਂ ਵਿਲੇਜ਼ ਡਿਫ਼ੈਂਸ ਕਮੇਟੀਆਂ ਵੀ ਆਪਣੇ ਪੱਧਰ ‘ਤੇ ਚੰਗਾ ਕੰਮ ਕਰ ਰਹੀਆਂ ਹਨ ਪ੍ਰੰਤੂ ਪੁਲਿਸ ਨੂੰ ਹੋਰ ਗਤੀਸ਼ੀਲ ਕਰਨ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਬਲਤੇਜ ਸਿੰਘ ਪੰਨੂ ਨੇ ਇਹ ਵੀ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਨਸ਼ਾ ਤਸਕਰਾਂ ਉੱਪਰ ਵੱਡਾ ਸਿਕੰਜ਼ਾ ਕਸਿਆ ਜਾ ਰਿਹਾ, ਜਿਸਦੇ ਸਾਰਥਿਕ ਨਤੀਜ਼ੇ ਜਲਦ ਹੀ ਸਾਹਮਣੇ ਆਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

MRSPTU ਵਿਦਿਆਰਥੀ ਅਨਮੋਲ ਰਾਜਨ ਆਈ.ਐੱਸ.ਟੀ.ਈ. ਸਰਵੋਤਮ ਵਿਦਿਆਰਥੀ ਪੁਰਸਕਾਰ-2026 ਨਾਲ ਸਨਮਾਨਿਤ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...