CM Bhagwant Mann ਨੇ 6507 ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਦਿੱਤਾ ਵੱਡਾ ਤੋਹਫ਼ਾ; DA ’ਚ 40 ਫ਼ੀਸਦੀ ਵਾਧੇ ਦਾ ਐਲਾਨ

Date:

spot_img

👉ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਰੈਗੂਲਰ ਕੀਤੇ ਗਏ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੀਵਾਲੀ ਦੇ ਸ਼ੁਭ ਮੌਕੇ ‘ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ 👉ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਲਾਲ ਚੰਦ ਕਟਾਰੂਚੱਕ

ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।”
ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।”ਉਨ੍ਹਾਂ ਦੱਸਿਆ, “ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।”ਦੀਵਾਲੀ ਦੇ ਪਵਿੱਤਰ ਤਿਉਹਾਰ ‘ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਨਸ਼ੇ ਕਾਰਨ ਬੁਝ ਚੁੱਕੇ ਘਰਾਂ ਦੇ ਦੀਵਿਆਂ ਦੀ ਯਾਦ ਵਿੱਚ ਇੱਕ ਦੀਵਾ ਜ਼ਰੂਰ ਜਗਾਓ: ਸਰੂਪ ਚੰਦ ਸਿੰਗਲਾ

 👉ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ...