👉ਮੁਲਤਾਨੀਆ ਓਵਰਬ੍ਰਿਜ ਦੇ ਉਦਘਾਟਨ ਤੋਂ ਇਲਾਵਾ ਜਨਤਾ ਨਗਰ ਪੁਲ ਨੂੰ ਬਣਾਉਣ ਦਾ ਕੀਤਾ ਐਲਾਨ
Bathinda News:CM Bhgawant Mann;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਾ ਹੈ।ਮੁਲਤਾਨੀਆ ਆਰ.ਓ.ਬੀ. ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨ ਵਿੱਚ ਸ਼ਾਮਲ ਹੋਏ ਨਿਵਾਸੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਇੱਕ ਮਹੱਤਵਪੂਰਨ ਰੇਲਵੇ ਜੰਕਸ਼ਨ ਹੋਣ ਕਰਕੇ, ਬਠਿੰਡਾ ਵਿੱਚੋਂ ਕਈ ਰੇਲਵੇ ਲਾਈਨਾਂ ਲੰਘਦੀਆਂ ਹਨ ਅਤੇ ਇਹ ਲਾਈਨਾਂ ਸ਼ਹਿਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡਦੀਆਂ ਹਨ। ਉਨ੍ਹਾਂ ਕਿਹਾ, “ਅੰਬਾਲਾ, ਦਿੱਲੀ, ਸਿਰਸਾ ਅਤੇ ਬੀਕਾਨੇਰ ਰੇਲਵੇ ਲਾਈਨਾਂ ਉੱਤੇ ਬਣਿਆ ਮੁਲਤਾਨੀਆ ਪੁਲ, ਬਠਿੰਡਾ ਦੇ ਵੰਡੇ ਹੋਏ ਹਿੱਸਿਆਂ ਨੂੰ ਆਪਸ ਵਿੱਚ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਇਹ ਪੁਲ ਲਗਭਗ 35 ਸਾਲ ਪੁਰਾਣਾ ਸੀ ਅਤੇ ਸ਼ਹਿਰ ਦੀਆਂ ਆਵਾਜਾਈ ਸਬੰਧੀ ਮੌਜੂਦਾ ਜ਼ਰੂਰਤਾਂ ਲਈ ਢੁੱਕਵਾਂ ਨਹੀਂ ਸੀ। ਮੁੱਖ ਮੰਤਰੀ ਨੇ ਕਿਹਾ, “ਸਿਰਫ਼ 23 ਫੁੱਟ ਦੇ ਤੰਗ ਰਸਤੇ ਅਤੇ ਸਰਵਿਸ ਰੋਡ ਦੀ ਨਾਕਾਫ਼ੀ ਚੌੜਾਈ ਕਾਰਨ ਪੁਰਾਣਾ ਪੁਲ ਵਧ ਰਹੀ ਆਵਾਜਾਈ ਲਈ ਢੁਕਵਾਂ ਨਹੀਂ ਸੀ।” ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸਕੂਲ ਵੈਨਾਂ, ਵਪਾਰੀਆਂ, ਐਂਬੂਲੈਂਸਾਂ ਅਤੇ ਭਾਰੀ ਵਾਹਨਾਂ ਨੂੰ ਕਾਫ਼ੀ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਸੀ।
ਇਹ ਵੀ ਪੜ੍ਹੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ “ਪਿੰਡਾਂ ਦੇ ਪਹਿਰੇਦਾਰ” ਦੀ ਹੋਈ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲ ਦੀ ਪੁਰਾਣੀ ਅਤੇ ਖਸਤਾ ਹਾਲਤ ਕਾਰਨ, ਬਰਸਾਤ ਦੇ ਮੌਸਮ ਦੌਰਾਨ ਮਿੱਟੀ ਦੀ ਖਾਰ ਕਾਰਨ ਇਸ ਪੁਲ ਵਿੱਚ ਅਕਸਰ ਟੋਏ ਪੈ ਜਾਂਦੇ ਸਨ, ਜਿਸ ਕਾਰਨ ਮਾਨਸੂਨ ਦੌਰਾਨ ਇਸ ਨੂੰ ਅਸਥਾਈ ਤੌਰ ‘ਤੇ ਬੰਦ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ, “ਲੰਬੇ ਸਮੇਂ ਤੋਂ ਸ਼ਹਿਰ ਦੇ ਵਸਨੀਕ ਇਸ ਰੇਲਵੇ ਓਵਰ ਬ੍ਰਿਜ ਦੇ ਮੁੜ ਨਿਰਮਾਣ ਦੀ ਮੰਗ ਕਰ ਰਹੇ ਸਨ। ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ ਪੁਰਾਣੇ ਪੁਲ ਦੀਆਂ ਪਹੁੰਚਾਂ ਨੂੰ ਢਾਹ ਕੇ ਮੌਜੂਦਾ ਥੰਮ੍ਹਾਂ ‘ਤੇ ਨਵਾਂ ਪੁਲ ਬਣਾਉਣ ਦਾ ਫੈਸਲਾ ਕੀਤਾ ਗਿਆ।”ਉਨ੍ਹਾਂ ਕਿਹਾ ਕਿ ਨਵਾਂ ਮੁਲਤਾਨੀਆ ਆਰ.ਓ.ਬੀ. 38.08 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਦੀ ਕੁੱਲ ਲੰਬਾਈ ਇੱਕ ਕਿਲੋਮੀਟਰ ਤੋਂ ਥੋੜ੍ਹੀ ਜ਼ਿਆਦਾ ਹੈ ਅਤੇ ਚੌੜਾਈ 23 ਫੁੱਟ ਤੋਂ ਵਧਾ ਕੇ 34.5 ਫੁੱਟ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ, “ਪੁਲ ਦੇ ਹੇਠਾਂ ਵਾਲੀ ਜਗ੍ਹਾ ਨੂੰ ਇੱਕ ਖੇਡ ਮੈਦਾਨ ਵਜੋਂ ਵਿਕਸਤ ਕੀਤਾ ਜਾਵੇਗਾ ਜਿਸ ਵਿੱਚ ਵਾਕਿੰਗ ਟਰੈਕ, ਬਾਕਸ ਕ੍ਰਿਕਟ, ਸਕੇਟਿੰਗ ਖੇਤਰ, ਬਾਸਕਟਬਾਲ ਕੋਰਟ, ਜਿੰਮ ਸਪੇਸ ਅਤੇ ਹੋਰ ਸਹੂਲਤਾਂ ਸ਼ਾਮਲ ਹੋਣਗੀਆਂ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੁਲ ਦਾ ਕੰਮ 11 ਸਤੰਬਰ, 2023 ਨੂੰ ਸ਼ੁਰੂ ਹੋਇਆ ਸੀ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ, “ਅੱਜ ਇਹ ਪੁਲ ਆਵਾਜਾਈ ਲਈ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ।”
ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪੰਜਾਬ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਭਿਆਨਕ ਟੱਕਰ, 4 ਨੌਜਵਾਨਾਂ ਦੀ ਹੋਈ ਮੌ+ਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਵਾਂ ਪੁਲ ਨਾ ਸਿਰਫ਼ ਇਲਾਕੇ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰੇਗਾ ਸਗੋਂ ਵਸਨੀਕਾਂ ਦਾ ਕੀਮਤੀ ਸਮਾਂ ਵੀ ਬਚਾਏਗਾ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਅੰਤ ਕਰੇਗਾ। ਉਨ੍ਹਾਂ ਕਿਹਾ, “ਇਸ ਪੂਰੇ ਖੇਤਰ ਨੂੰ ਸੂਬੇ ਵਿੱਚ ਵਿਕਾਸ ਦੇ ਇੱਕ ਵੱਡੇ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।”ਵਿਕਾਸ ਸਬੰਧੀ ਆਪਣੀ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਉੱਥੇ ਹੀ ਵਿਦਿਆਰਥੀਆਂ ਲਈ ਬਿਹਤਰ ਨਤੀਜੇ ਯਕੀਨੀ ਬਣਾਉਣ ਲਈ ਅਧਿਆਪਕਾਂ ਦੇ ਹੁਨਰ ਅਤੇ ਮੁਹਾਰਤ ਨੂੰ ਵੀ ਨਿਖਾਰਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪੂਰੇ ਸੂਬੇ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਾਰੇ ਫੈਸਲੇ ਲੋਕਾਂ ਅਤੇ ਹੋਰ ਭਾਈਵਾਲਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਲਏ ਜਾ ਰਹੇ ਹਨ।”ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਬਠਿੰਡਾ ਸਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ, ਮੇਅਰ ਪਦਮਜੀਤ ਸਿੰਘ ਮਹਿਤਾ, ਹਲਕਾ ਫ਼ੂਲ ਦੇ ਵਿਧਾਇਕ ਬਲਕਾਰ ਸਿੱਧੂ, ਭੁੱਚੋਂ ਦੇ ਜਗਸੀਰ ਸਿੰਘ ਤੋਂ ਇਲਾਵਾ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਤੇ ਐਸਐਸਪੀ ਅਮਨੀਤ ਕੌਡਲ ਆਦਿ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




