5 Views
ਚੰਡੀਗੜ੍ਹ: ਕਣਕਾਂ ਦੀ ਵਾਢੀ ਦਾ ਸਮਾਂ ਚੱਲ ਰਿਹਾ ਹੈ ‘ਤੇ ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ CM ਭਗਵੰਤ ਮਾਨ ਵੱਲੋਂ ਸਮੀਖਿਆ ਮੀਟਿੰਗ ਕੀਤੀ ਗਈ। ਸ਼ੋਸ਼ਲ ਮੀਡੀਆ ‘ਤੇ ਮੀਟਿੰਗ ਦਾ ਵੇਰਵਾ ਸਾਂਝਾ ਕਰਦੇ ਹੋਏ CM ਮਾਨ ਨੇ ਲਿਖਿਆ ਕਿ “ਮੰਡੀਆਂ ‘ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ…ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ…ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ…ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਪੈਦਾਵਾਰ ਦੀ ਉਮੀਦ ਹੈ…ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।
Share the post "CM ਭਗਵੰਤ ਮਾਨ ਨੇ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਸਮੀਖਿਆ ਮੀਟਿੰਗ"