Chandigarh News:ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ।ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ।ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ ‘ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ‘ਆਪ’ ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ।
ਇਹ ਵੀ ਪੜ੍ਹੋ Punjab ਦੇ ਵਿਚ Operation Lotus ਦੀ ਮੁੜ ਚਰਚਾ; AAP MLA ਨੇ ਹਰਿਆਣਾ ਦੇ CM ਵੱਲੋਂ ਮਿਲੀ ਵੱਡੀ ‘ਆਫ਼ਰ’ ਦਾ ਕੀਤਾ ਖੁਲਾਸਾ
ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਾਨੂੰਨ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਉੱਥੇ ਹੀ ਪੰਜਾਬ ਦੇ ਨੌਜਵਾਨਾਂ ਲਈ ਲੰਬੇ ਸਮੇਂ ਵਾਸਤੇ ਸੁਰੱਖਿਅਤ ਰੋਜ਼ਗਾਰ ਦੇ ਮੌਕਿਆਂ ਨੂੰ ਵਧਾਉਣ, ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਰੀਅਰ ਕਾਉਂਸਲਿੰਗ ਨੂੰ ਸੰਸਥਾਗਤ ਬਣਾਉਣ ‘ਤੇ ਵੀ ਨਿਰਭਰ ਕਰਦੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਅਤੇ ਅਪਰਾਧ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।ਹੁਣ ਤੱਕ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਸਫਲਤਾਪੂਰਵਕ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਦੀ ਕੋਹੜ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਦੋਵਾਂ ਮੁਹਿੰਮਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਦੋਵਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨਾ ਸਮੇਂ ਦੀ ਲੋੜ ਹੈ ਅਤੇ ਇਸ ਲਈ ਹਰ ਅਧਿਕਾਰੀ ਨੂੰ ਸਰਗਰਮ ਭੂਮਿਕਾ ਨਿਭਾਉਣੀ ਹੋਵੇਗੀ।ਸਖ਼ਤ ਨਿਗਰਾਨੀ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਰੋਜ਼ਾਨਾ ਇਨ੍ਹਾਂ ਮੁਹਿੰਮਾਂ ਦੀ ਪ੍ਰਗਤੀ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਦਾ ਰਹਾਂਗਾ ਤਾਂ ਜੋ ਸੂਬੇ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕਰਨਾ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ Punjab ਦੇ ਵਿਚ Operation Lotus ਦੀ ਮੁੜ ਚਰਚਾ; AAP MLA ਨੇ ਹਰਿਆਣਾ ਦੇ CM ਵੱਲੋਂ ਮਿਲੀ ਵੱਡੀ ‘ਆਫ਼ਰ’ ਦਾ ਕੀਤਾ ਖੁਲਾਸਾ
ਉਨ੍ਹਾਂ ਅੱਗੇ ਕਿਹਾ ਕਿ ਹਰੇਕ ਮੁਲਾਜ਼ਮ ਨਿਗਰਾਨੀ ਹੇਠ ਹੈ ਅਤੇ ਉਨ੍ਹਾਂ ਨੂੰ ਵਧੀਆ ਢੰਗ ਨਾਲ ਡਿਊਟੀ ਕਰਨ ਲਈ ਇਨਾਮ ਦਿੱਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਜਵਾਬਦੇਹ ਠਹਿਰਾਇਆ ਜਾਵੇਗਾ। ਇਨ੍ਹਾਂ ਦੋਵਾਂ ਮੁਹਿੰਮਾਂ ਤਹਿਤ ਸ਼ਾਨਦਾਰ ਡਿਊਟੀ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ, ਜਿਸ ਲਈ ਹਰੇਕ ਮੁਲਾਜ਼ਮ ਨੂੰ ਸਖ਼ਤ ਮਿਹਨਤ ਕਰਨੀ ਹੋਵੇਗੀ।ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨਾਲ, ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਬਹੁਤ ਬਿਹਤਰ ਹੈ।ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨਕਾਲਾਂ ਦੇ ਮੁਕਾਬਲੇ ਸੂਬੇ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ ਕਿਉਂਕਿ ਹੁਣ ਪੁਲਿਸ ਫੋਰਸ ਨੂੰ ਝੂਠੇ ਕੇਸ ਦਰਜ ਕਰਨ ਲਈ ਨਹੀਂ ਵਰਤਿਆ ਜਾਂਦਾ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਵੱਲੋਂ ਅਪਰਾਧੀਆਂ ਦੀ ਕੋਈ ਸਰਪ੍ਰਸਤੀ ਨਹੀਂ ਕੀਤੀ ਜਾ ਰਹੀ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





