Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਵੱਲੋਂ ਮੰਗਲਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕੌਮੀ ਇਨਸਾਫ਼ ਮੋਰਚੇ ਤੋਂ ਇਲਾਵਾ ਧਰਮ ਯੁੱਧ ਮੋਰਚੇ ਦੇ ਆਗੂਆਂ ਨਾਲ ਆਪਣੀ ਰਿਹਾਇਸ਼ ‘ਤੇ ਮੀਟਿੰਗ ਕੀਤੀ ਗਈ। ਕੌਮੀ ਇਨਸਾਫ਼ ਮੋਰਚੇ ਵੱਲੋਂ ਬਣਾਈ ਗਈ 4 ਮੈਂਬਰੀ ਕਮੇਟੀ ਵਿਚੋਂ ਸ. ਗੁਰਦੀਪ ਸਿੰਘ ਬਠਿੰਡਾ, ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਸ. ਪਾਲ ਸਿੰਘ ਫਰਾਂਸ ਅਤੇ ਸ. ਬਲਵਿੰਦਰ ਪਾਲ ਸਿੰਘ) ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ‘ਤੇ ਕਮੇਟੀ ਮੈਂਬਰਾਂ ਦੇ ਵਿਚਾਰ-ਵਿਟਾਂਦਰਾ ਕੀਤਾ ਗਿਆ। ਜਿੱਥੇ ਮੁੱਖ ਮੰਤਰੀ ਨੇ ਮੌਰਚੇ ਦੇ ਆਗੂਆਂ ਦੀਆਂ ਮੰਗਾਂ ਨੂੰ ਬੜੇ ਗੌਰ ਨਾਲ ਸੁਣਿਆ। ਉ੍ਹਨਾਂ ਭਰੋਸਾ ਦਿਵਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਜਲਦ ਤੋਂ ਜਲਦ ਢੁੱਕਵਾਂ ਹੱਲ ਕੱਢਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਾਜਿਬ ਅਤੇ ਕਾਨੂੰਨੀ ਕਦਮ ਪਿਛਲੀਆਂ ਸਰਕਾਰਾਂ ਵੱਲੋਂ ਕਈ ਸਾਲਾਂ ਤੋਂ ਨਹੀਂ ਚੁੱਕੇ ਗਏ, ਸਾਡੀ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਚੁੱਕੇਗੀ ਤਾਂ ਜੋ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ 👉High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ
ਮੁੱਖ ਮੰਤਰੀ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਇਨਸਾਫ਼ ਦੇ ਨਾਲ ਖੜ੍ਹੀ ਹੈ। ਇਸ ਦੌਰਾਨ ਇਹ ਵੀ ਫੈਸਲਾ ਹੋਇਆ ਕਿ 12 ਅਕਤੂਬਰ ਨੂੰ ਕੌਮੀ ਇਨਸਾਫ਼ ਮੌਰਚੇ ਦੀ ਤਾਲਮੇਲ ਕਮੇਟੀ ਨਾਲ ਮੁੱਖ ਮੰਤਰੀ ਦੀ ਪੰਜਾਬ ਭਵਨ ਵਿਖੇ ਮੀਟਿੰਗ ਹੋਵੇਗੀ।ਇਸਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿੱਖ ਪੰਥ ਨਾਲ ਜੁੜੇ ਅਹਿਮ ਮਸਲਿਆਂ ‘ਤੇ ਖੁੱਲ੍ਹ ਕੇ ਵਿਚਾਰ-ਚਰਚਾ ਹੋਈ। ਜਿਸਦੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਪਿਛਲੇ ਕਈ ਸਾਲਾਂ ਤੋਂ ਰੁਕੀਆਂ ਹੋਈਆਂ ਚੋਣਾਂ ਬਿਨਾਂ ਕਿਸੇ ਦੇਰੀ ਤੋਂ ਜਲਦ ਕਰਵਾਉਣ ਦੀ ਮੰਗ ‘ਤੇ ਪੂਰੀ ਤਰ੍ਹਾਂ ਗੰਭੀਰਤਾ ਦਿਖਾਉਣ ਦੀ ਵਚਨਵਧਤਾ ਪ੍ਰਗਟ ਕੀਤੀ ਗਈ। ਇਸਦੇ ਨਾਲ ਹੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ, ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ SIT ਗਠਿਤ ਕਰਨ ਦਾ ਭਰੋਸਾ ਦਿੱਤਾ ਗਿਅਾ। ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਸਾਡੀ ਸਰਕਾਰ ਹਰ ਪੰਥਕ ਮਸਲੇ ਦੇ ਜਲਦ ਅਤੇ ਢੁੱਕਵੇਂ ਹੱਲ ਲਈ ਵਚਨਬੱਧ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



