👉ਮ੍ਰਿਤਕਾਂ ਨੂੰ 5-5 ਲੱਖ ਤੇ ਜਖ਼ਮੀਆਂ ਨੂੰ 1-1 ਲੱਖ ਦੀ ਮਾਲੀ ਮੱਦਦ ਦੇਣ ਦਾ ਐਲਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਬੱਸ ਹਾਦਸੇ ਦੇ ਪੀੜਤਾਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ
👉ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਪ੍ਰਸ਼ਾਸਨ ਨੂੰ ਅੰਮ੍ਰਿਤਸਰ ਬੱਸ ਹਾਦਸੇ ਦੇ ਪੀੜਤਾਂ ਦਾ ਬਿਹਤਰ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
👉ਵਿਰੋਧੀ ਧਿਰ ਨੂੰ ਦੁਖਦਾਈ ਹਾਦਸਿਆਂ ‘ਤੇ ਸਿਆਸਤ ਨਹੀਂ ਕਰਨੀ ਚਾਹੀਦੀ, ਸੜਕ ਸੁਰੱਖਿਆ ਫੋਰਸ ਨੇ ਪੂਰੇ ਪੰਜਾਬ ਵਿੱਚ ਕੀਮਤੀ ਜਾਨਾਂ ਬਚਾਈਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Amritsar News: CM Bhagwant Mann ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ਵਿੱਚ ਕੀਮਤੀ ਜਾਨਾਂ ਚਲੇ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਬਿਹਤਰ ਡਾਕਟਰੀ ਇਲਾਜ ਵੀ ਯਕੀਨੀ ਬਣਾਏਗੀ।
ਐਕਸ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਦਾ ਦੌਰਾ ਕੀਤਾ। ਪ੍ਰਮਾਤਮਾ ਦੀ ਮਿਹਰ ਨਾਲ ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਕੇ ਘਰ ਪਰਤਣਗੇ। ਮੈਂ ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ।
ਇਹ ਵੀ ਪੜ੍ਹੋ 👉ਰਾਜਸਥਾਨ ‘ਚ ਰੇਲਵੇ ਟ੍ਰੈਕ ‘ਤੇ ਹੋਏ ਧਮਾਕੇ ਦੇ ਮਾਮਲੇ ਵਿਚ ਪੰਜਾਬੀ ‘ਮੁੰਡਾ-ਕੁੜੀ’ ਗ੍ਰਿਫਤਾਰ
ਸਰਕਾਰ ਵੱਲੋਂ ਹਰੇਕ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਦਸੇ ਵਿੱਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਦੁਖਦਾਈ ਮੌਤ ਹੋ ਗਈ ਹੈ।ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਦੁਖਦਾਇਕ ਘਟਨਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹਾਂ ਅਤੇ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਪੰਜਾਬ ਸਰਕਾਰ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਵੇਗੀ। ਜ਼ਖ਼ਮੀਆਂ ਦਾ ਸਾਰਾ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।”ਉਨ੍ਹਾਂ ਅੱਗੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਜ਼ਖ਼ਮੀਆਂ ਦਾ ਵਧੀਆ ਤੋਂ ਵਧੀਆ ਇਲਾਜ ਯਕੀਨੀ ਬਣਾਉਣ।ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਵੇ।”
‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ 17,000 ਤੋਂ ਵੱਧ ਸਫਲ ਯਾਤਰਾਵਾਂ ਰਾਹੀਂ 7 ਲੱਖ ਤੋਂ ਵੱਧ ਸ਼ਰਧਾਲੂ ਇਸ ਪਹਿਲਕਦਮੀ ਦਾ ਲਾਭ ਉਠਾ ਚੁੱਕੇ ਹਨ।ਉਨ੍ਹਾਂ ਕਿਹਾ, “ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚੱਲਦੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਮਿਲਦੀ ਹੈ। ਹਜ਼ਾਰਾਂ ਯਾਤਰਾਵਾਂ ਸਫਲਤਾਪੂਰਵਕ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਯਾਤਰਾਵਾਂ ਦੌਰਾਨ ਕਦੇ ਵੀ ਅਜਿਹੀ ਕੋਈ ਅਣਹੋਣੀ ਘਟਨਾ ਨਹੀਂ ਵਾਪਰੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਇਸ ਗਹਿਰੇ ਦੁਖਾਂਤ ’ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਸਿਆਸੀ ਵਿਵਾਦ ਨਹੀਂ ਬਣਾਉਣਾ ਚਾਹੀਦਾ।ਉਨ੍ਹਾਂ ਕਿਹਾ, “ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਦੁਖਦਾਈ ਹਾਦਸਾ ਵਾਪਰਿਆ ਹੈ, ਪਰ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਘਟਨਾ ਨੂੰ ਸਰਕਾਰ ਦੀ ਕਿਸੇ ਵੀ ਕਮੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਪੰਜਾਬ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਐਮਰਜੈਂਸੀ ਵਿੱਚ ਤੁਰੰਤ ਕਾਰਵਾਈ ਅਤੇ ਸੜਕ ਸੁਰੱਖਿਆ ਉਪਾਵਾਂ ਰਾਹੀਂ ਪੂਰੇ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮਿਲਣਾ ਯਕੀਨੀ ਬਣਾਏਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













