Dhuri News: CM Bhagwant Mann; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਐਤਵਾਰ ਨੂੰ ਆਪਣੇ ਹਲਕੇ ਧੂਰੀ ਵਿਚ ਪੁੱਜੇ, ਜਿੱਥੈ ਉਨ੍ਹਾਂ ਪਿੰਡ ਜਹਾਂਗੀਰ-ਕਹੇਰੂ ਵਿਖੇ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਅਤੇ ਹਾਕੀ ਸਟੇਡੀਅਮ ਦਾ ਉਦਘਾਟਨ ਕੀਤਾ । ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਗੱਲਬਾਤ ਕੀਤੀ ਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਯਤਨਾਂ ਨਾਲ ਬਣਾਏ ਗਏ ਹਾਕੀ ਐਸਟ੍ਰੋਟਰਫ ਨੂੰ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ।
ਇਹ ਵੀ ਪੜ੍ਹੋ 👉Punjab Police ‘ਚ ਵੱਡਾ ਫ਼ੇਰਬਦਲ; 274 DSP ਬਦਲੇ, ਦੇਖੋ List
ਇਸਤੋਂ ਇਲਾਵਾ ਨਵਾਂ ਸਪੋਰਟਸ ਕੰਪਲੈਕਸ ਵੀ 39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਵਿੱਚ ਬਣ ਰਿਹਾ । ਜਦਕਿ 9 ਕਰੋੜ ਦੀ ਲਾਗਤ ਨਾਲ ਆਧੁਨਿਕ ਇਨਡੋਰ ਸਪੋਰਟਸ ਹਾਲ ਦਾ ਕੰਮ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਨੇ ਦਸਿਆ ਕਿ ਇੱਥੇ ਇਨਡੋਰ ਸਪੋਰਟਸ ਹਾਲ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ 11 ਖੇਡਾਂ ਦੀਆਂ ਸਹੂਲਤਾਂ ਮਿਲਣਗੀਆਂ। ਜਦਕਿ 5 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਵੀਮਿੰਗ ਪੂਲ ਦਾ ਨਿਰਮਾਣ ਸ਼ੁਰੂ ਹੈ ਅਤੇ 5.20 ਕਰੋੜ ਰੁਪਏ ਦੀ ਲਾਗਤ ਨਾਲ 9 ਹੋਰ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













