Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਜਲੰਧਰ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਹਲਕੇ ‘ਚ ਜਨਤਕ ਮੀਟਿੰਗਾਂ ਦੌਰਾਨ ਭਾਜਪਾ-ਕਾਂਗਰਸ ‘ਤੇ ਕੀਤੇ ਤਿੱਖੇ ਹਮਲੇ

11 Views

ਕਿਹਾ- ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ, ਵਿਧਾਨ ਸਭਾ ਦੇ ਕੰਮ ਕੀ ਕਰਵਾਏਗੀ

ਜਿਸਦਾ ਪਿਓ ਸੋਨੇ ਦੇ ਬਿਸਕੁਟ ਦੀ ਤਸਕਰੀ ਕਰਦਾ ਹੈ ਉਹ ਮੇਰੇ ‘ਤੇ ਇਲਜ਼ਾਮ ਲਾ ਰਿਹਾ ਹੈ – ਮਾਨ

ਲੋਕਾਂ ਨਾਲ ਕੀਤਾ ਵਾਅਦਾ- ਤੁਹਾਡੀਆਂ ਜੋ ਵੀ ਅਰਜੀਆਂ ਮੋਹਿੰਦਰ ਭਗਤ ਮੇਰੇ ਕੋਲ ਲੈ ਕੇ ਆਉਣਗੇ, ਉਹ ਸਾਰੀਆਂ ਅਰਜੀਆਂ ਨੂੰ ਪਾਸ ਕਰਾਂਗਾ- ਭਗਵੰਤ ਮਾਨ

ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਦਿਓ- ਮੋਹਿੰਦਰ ਭਗਤ

ਜਲੰਧਰ, 5 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮੋਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਇੱਥੇ ਕਈ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਭਾਜਪਾ ਅਤੇ ਕਾਂਗਰਸ ਪਾਰਟੀ ‘ਤੇ ਤਿੱਖੇ ਹਮਲੇ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਿੰਦਰ ਭਗਤ ਨਾਲ ਮਿਲ ਕੇ ਜਲੰਧਰ ਪੱਛਮੀ ਵਿਧਾਨ ਸਭਾ ਅਧੀਨ ਪੈਂਦੇ ਵਾਰਡ ਨੰਬਰ 74, 34 ਅਤੇ ਵਾਰਡ ਨੰਬਰ 38 ਵਿੱਚ ਜਨਤਕ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਵਜੋਂ ਸਰਕਾਰ ਵਿੱਚ ਕੋਈ ਤਬਦੀਲੀ ਨਹੀਂ ਹੋ ਸਕਦੀ। ਨਾ ਤਾਂ ਸਾਡੀ ਸਰਕਾਰ ਡਿੱਗੇਗੀ ਅਤੇ ਨਾ ਹੀ ਕਿਸੇ ਹੋਰ ਦੀ ਸਰਕਾਰ ਬਣੇਗੀ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਨਾਲ ਆਪ ਦੀ ਸਰਕਾਰ ਵਿਚ ਹਿੱਸੇਦਾਰੀ ਹੋਵੇਗੀ, ਜਿਸ ਨਾਲ ਇਸ ਇਲਾਕੇ ਦਾ ਵਿਕਾਸ ਹੋਰ ਤੇਜ ਰਫਤਾਰ ਨਾਲ ਹੋਵੇਗਾ।

 

 

ਮਾਣ ਵਾਲੀ ਗੱਲ: ਇੰਗਲੈਂਡ ਦੇ ਵਿੱਚ ਪਹਿਲੀ ਵਾਰ 10 ਪੰਜਾਬੀ ਐਮ.ਪੀ ਚੁਣੇ ਗਏ 

ਮਾਨ ਨੇ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਦੁਆਬੇ ਵਿਚ ਦਫਤਰ ਖੋਲ੍ਹਣ ਦੀ ਯੋਜਨਾ ਬਣਾ ਰਹੇ ਸਨ, ਤਾਂ ਜੋ ਉਹ ਦੁਆਬੇ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ। ਇਸ ਜ਼ਿਮਨੀ ਚੋਣ ਵਿੱਚ ਇੱਕ ਚੰਗੀ ਗੱਲ ਇਹ ਰਹੀ ਕਿ ਆਖਰਕਾਰ ਉਹ ਉਸ ਯੋਜਨਾ ਨੂੰ ਲਾਗੂ ਕਰਨ ਵਿੱਚ ਸਫਲ ਹੋ ਗਏ ਅਤੇ ਇੱਥੇ ਆਪਣਾ ਦਫ਼ਤਰ ਸਥਾਪਿਤ ਕਰ ਲਿਆ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ। ਹੁਣ ਸਰਕਾਰ ਖੁਦ ਤੁਹਾਡੇ ਬੂਹੇ ‘ਤੇ ਹੈ। ਮਾਨ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਵੀ ਇਸ ਰਿਹਾਇਸ਼ ਨੂੰ ਬਰਕਰਾਰ ਰੱਖਣਗੇ ਤਾਂ ਜੋ ਉਹ ਹਫ਼ਤੇ ਵਿੱਚ ਘੱਟੋ-ਘੱਟ ਦੋ ਦਿਨ ਦੋਆਬਾ ਅਤੇ ਮਾਝਾ ਖੇਤਰ ਦੇ ਲੋਕਾਂ ਨੂੰ ਮਿਲ ਸਕਣ। ਉਨ੍ਹਾਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਉਹ ਜਲੰਧਰ ਦੀ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੀ ਤਾਂ ਉਹ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ। ਜਲੰਧਰ ਨਗਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਉਸ ਨੇ ਇਸ ਲਈ ਕੁਝ ਨਹੀਂ ਕੀਤਾ।

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਆਜ਼ਾਦੀ ਦਿਹਾੜੇ ਮੌਕੇ ਸਨਮਾਨਿਤ:ਡਿਪਟੀ ਕਮਿਸ਼ਨਰ

ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਬਾਦਲ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ। ਮਾਨ ਨੇ ਕਿਹਾ ਕਿ ਮੈਂ ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਇਆ ਹਾਂ। ਜੇਕਰ ਮੈਂ ਪੈਸਾ ਕਮਾਉਣਾ ਹੁੰਦਾ ਤਾਂ ਇੱਕ ਕਲਾਕਾਰ ਦੇ ਤੌਰ ‘ਤੇ ਮੈਂ ਹੁਣ ਤੱਕ ਬਹੁਤ ਕਮਾ ਲਿਆ ਹੁੰਦਾ। 20 ਸਾਲ ਪਹਿਲਾਂ ਮੈਨੂੰ ਇੱਕ ਸ਼ੋਅ ਲਈ 25 ਲੱਖ ਰੁਪਏ ਮਿਲਦੇ ਸਨ। ਵਿਦੇਸ਼ਾਂ ‘ਚ ਇਕ ਸ਼ੋਅ ‘ਤੇ 75 ਤੋਂ 80 ਲੱਖ ਰੁਪਏ ਮਿਲਦੇ ਸਨ।  ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਰਾਜਨੀਤੀ ਵਿੱਚ ਆਇਆ ਹਾਂ।ਉਨ੍ਹਾਂ ਕਿਹਾ ਕਿ ਮੈਂ ਪੈਸਾ ਕਮਾਉਣਾ ਨਹੀਂ ਚਾਹੁੰਦਾ, ਪਰ ਜਿਸ ਨੇ ਵੀ ਪੰਜਾਬ ਨੂੰ ਲੁੱਟਿਆ ਹੈ, ਉਸ ਤੋਂ ਵਿਆਜ ਸਮੇਤ ਵਾਪਸ ਲਵਾਂਗਾ ਅਤੇ ਆਮ ਲੋਕਾਂ ਦੇ ਵਿਕਾਸ ਲਈ ਕੰਮ ਕਰਾਂਗਾ।

ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਤੋਂ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ 22 ਦੀ ਹੜਤਾਲ ਪਿੱਛੇ ਪਾਈ

ਉਨ੍ਹਾਂ ਕਿਹਾ ਕਿ ਤਿੰਨੋਂ ਪਾਰਟੀਆਂ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਮੈਨੂੰ ਹਰਾਉਣ ਲਈ ਇਕੱਠੇ ਹੋ ਗਏ ਹਨ ਕਿਉਂਕਿ ਤਿੰਨਾਂ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਪਾਰਟੀਆਂ ਨੂੰ ਇਸ ਗੱਲ ਤੋਂ ਬਹੁਤ ਪ੍ਰੇਸ਼ਾਨੀ ਹੈ ਕਿ ਆਮ ਘਰਾਂ ਦੇ ਨੌਜਵਾਨ ਕਿਵੇਂ ਵਿਧਾਇਕ ਮੰਤਰੀ ਅਤੇ ਮੁੱਖ ਮੰਤਰੀ ਬਣ ਗਏ। ਮਾਨ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ‘ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨਹ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਦੋ ਨੰਬਰ ਦੇ ਕੱਮ ਨਹੀਂ ਖਰ ਪਾ ਰਹੇ ਸੀ, ਇਸ ਲਈ ਉਹ ਭਾਜਪਾ ਵਿੱਚ ਸ਼ਾਮਲ ਹੋਏ ਹਨ।  ਅੱਜ ਕੱਲ੍ਹ ਭਾਜਪਾ ਭ੍ਰਿਸ਼ਟ ਨੇਤਾਵਾਂ ਦੀ ਪਹਿਲੀ ਪਸੰਦ ਹੈ।  ਉਨ੍ਹਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਵਿਅਕਤੀ ਦਾ ਪਿਤਾ ਸੋਨੇ ਦੇ ਬਿਸਕੁਟਾਂ ਦੀ ਤਸਕਰੀ ਕਰਦਾ ਹੈ, ਉਹ ਮੇਰੇ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਿਹਾ ਹੈ।

CM Mann ਨੇ ਜਲੰਧਰ ਪੱਛਮੀ ਵਿਚ ਜਨਤਕ ਰੈਲੀਆਂ ਕਰਕੇ ਵੋਟਰਾਂ ਨੂੰ ਮੋਹਿੰਦਰ ਭਗਤ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਆਮ ਆਦਮੀ ਪਾਰਟੀ ਨੂੰ ਵੋਟ ਪਾਓ – ਮੋਹਿੰਦਰ ਭਗਤ

‘ਆਪ’ ਉਮੀਦਵਾਰ ਮੋਹਿੰਦਰ ਭਗਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਅਤੇ ਗਰੀਬਾਂ ਦੀ ਸਰਕਾਰ ਹੈ।  ਸਰਕਾਰ ਅਮੀਰਾਂ ਤੋਂ ਟੈਕਸ ਵਸੂਲ ਰਹੀ ਹੈ ਅਤੇ ਉਸ ਪੈਸੇ ਦੀ ਵਰਤੋਂ ਆਮ ਲੋਕਾਂ ਨੂੰ ਸਹੂਲਤਾਂ ਦੇਣ ਲਈ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਆਪਣੇ ਪਰਿਵਾਰ ਸਮੇਤ ਜਲੰਧਰ ਵਿੱਚ ਰਹਿਣ ਆਇਆ ਹੋਵੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਵਿਕਾਸ ਲਈ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਇਸ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਬਹੁਤ ਜ਼ਰੂਰੀ ਹੈ।

 

Related posts

Big News:ED ਵੱਲੋਂ ਪੰਜਾਬ ਕਾਂਗਰਸ ਦਾ ਸਾਬਕਾ ਮੰਤਰੀ ਭਾਰਤ ਭੂਸਣ ਆਸ਼ੂ ਗ੍ਰਿਫਤਾਰ

punjabusernewssite

ਠੇਕੇ ‘ਚੋ 30 ਹਜ਼ਾਰ ਰੁਪਏ ਦੀ ਸ਼ਰਾਬ ਦੀਆਂ ਬੋਤਲਾਂ ਲੈ ਕੇ ਫਰਾਰ ਹੋਇਆ ਚੋਰ

punjabusernewssite

ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ’ਚ ਬੱਬਰ ਖ਼ਾਲਸਾ ਦਾ ਕਾਰਕੁੰਨ ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ

punjabusernewssite