SBS Nagar News: ਦੇਸ ਦੀ ਅਜ਼ਾਦੀ ਲਈ ਛੋਟੀ ਉਮਰ ਵਿਚ ਹੀ ਵੱਡੀ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਸਮਾਰੋਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਪੁੱਜ ਗਏ ਹਨ। ਸੂਚਨਾ ਮੁਤਾਬਕ ਉਹ ਜਨਮ ਸਮਾਰੋਹ ਸਮਾਗਮ ਵਿੱਚ ਸਮੂਲੀਅਤ ਕਰਨ ਦੇ ਨਾਲ-ਨਾਲ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।
ਇਹ ਵੀ ਪੜ੍ਹੋ CM Bhagwant Mann ਤੇ Harjot Bains ਨੇ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਕੀਤੀ ਅਰਦਾਸ
ਇਸ ਦੌਰਾਨ ਪੰਜਾਬ ਸਰਕਾਰ ਅਤੇ ਪਾਰਟੀ ਦੇ ਹੋਰ ਅਹੁਦੇਦਾਰ ਵੀ ਮੁੱਖ ਮੰਤਰੀ ਨਾਲ ਮੌਜੂਦ ਹਨ। ਜਿਕਰਯੋਗ ਹੈ ਕਿ ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਵੀ ਸ਼ਹੀਦ ਦੇ ਪਿੰਡ ਖਟਕੜ ਕਲਾਂ ਵਿਖੇ ਕੀਤਾ ਸੀ। ਇਸ ਦੌਰਾਨ ਉਨ੍ਹਾਂ ਸੋਸਲ ਮੀਡੀਆ ‘ਤੇ ਪਾਈ ਇੱਕ ਪੋਸਟ ਵਿਚ ਵੀ ਸ਼ਹੀਦੇ-ਆਜ਼ਮ ਭਗਤ ਸਿੰਘ ਨੂੰ ਜਨਮ ਦਿਨ ਮੌਕੇ ਸਲਾਮ ਕੀਤਾ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਸੂਬੇ ‘ਚ ਹਾਕੀ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਪ੍ਰਣ ਲਿਆ
ਉਨ੍ਹਾਂ ਲਿਖਿਆ ਹੈ ਕਿ, ‘‘ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾਉਣ ਵਾਲੇ ਇਨਕਲਾਬੀ ਯੋਧੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਉਹਨਾਂ ਦੇ ਜਨਮਦਿਨ ਮੌਕੇ ਦਿਲੋਂ ਸਲਾਮ ਕਰਦੇ ਹਾਂ। ਜਵਾਨੀ ਉਮਰੇ ਆਪਣੇ ਦੇਸ਼ ਤੇ ਲੋਕਾਂ ਬਾਰੇ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ, ਇਹ ਕਿਸੇ ਕਿਸੇ ਦੇ ਹਿੱਸੇ ਹੀ ਆਉਂਦਾ ਹੈ। ਸ਼ਹੀਦ ਭਗਤ ਸਿੰਘ ਜੀ ਦਾ ਸਮੁੱਚਾ ਜੀਵਨ ਨੌਜਵਾਨ ਪੀੜ੍ਹੀ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਦਾ ਰਹੇਗਾ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













