Punjab News:ਪਿਛਲੇ ਦਿਨਾਂ ‘ਚ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਭਾਰੀ ਨੂਕਸਾਨ ਨੂੰ ਦੇਖਦਿਆਂ ਸੂਬੇ ਲਈ ਵਿਸ਼ੇਸ ਪੈਕੇਜ਼ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੰਗਲਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਜਾ ਰਹੇ ਹਨ। ਦੋਨਾਂ ਆਗੂਆਂ ਦੀ ਸ਼ਾਮ 5 ਵਜੇ ਤੋਂ ਬਾਅਦ ਦਿੱਲੀ ‘ਚ ਇਹ ਮੁਲਾਕਾਤ ਹੋ ਰਹੀ ਹੈ। ਜਿਕਰਯੋਗ ਹੈ ਕਿ ਪੰਜਾਬ ‘ਚ ਆਏ ਹੜ੍ਹਾਂ ਮਗਰੋਂ ਮੁੱਖ ਮੰਤਰੀ ਸ: ਮਾਨ ਦੀ ਅਮਿਤ ਸ਼ਾਹ ਨਾਲ਼ ਇਹ ਪਹਿਲੀ ਬੈਠਕ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ 30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਇਸ ਦੌਰਾਨ ਸ: ਮਾਨ ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਕੇਂਦਰੀ ਮੰਤਰੀ ਨਾਲ ਸਾਂਝੀ ਕਰਨਗੇ ਅਤੇ ਨਾਲ ਹੀ ਕੇਂਦਰ ਸਰਕਾਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕਰਨਗੇ। ਸੂਚਨਾ ਮੁਤਾਬਕ ਉਨ੍ਹਾਂ ਵੱਲੋਂ SDRF ਨਿਯਮਾਂ ਵਿਚ ਤਬਦੀਲੀ ਦੀ ਮੰਗ ਵੀ ਕੀਤੀ ਜਾਵੇਗੀ ਤਾਂ ਕਿ ਹੋਏ ਨੁਕਸਾਨ ਮੁਤਾਬਕ ਕਿਸਾਨਾਂ ਤੇ ਹੋਰ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਮਿਲ ਸਕੇ। ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰੰਦਰ ਮੋਦੀ ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਗੁਰਦਾਸਪੁਰ ਤੇ ਪਠਾਨਕੋਟ ਆਏ ਸਨ ਪ੍ਰੰਤੂ ਉਨ੍ਹਾਂ ਵੱਲੋਂ ਸਿਰਫ਼ 1600 ਕਰੋੜ ਦੇ ਐਲਾਨ ਕਾਰਨ ਸਿਆਸੀ ਬਵਾਲ ਉੱਠਿਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।







