CM Bhagwant Mann ਭਲਕੇ ਅਧਿਆਪਕ-ਮਾਪੇ ਮਿਲਣੀ ਵਿੱਚ ਹੋਣਗੇ ਸ਼ਾਮਲ

0
12

ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ (22 ਅਕਤੂਬਰ) ਨੂੰ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ.ਟੀ.ਐਮ (ਅਧਿਆਪਕ -ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਮੁੱਖ ਮੰਤਰੀ ਦੇ ਹੁਕਮਾਂ ਤੇ ਪਿਛਲੇ ਸਮੇਂ ਦੌਰਾਨ ਸੂਬੇ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਹਰ ਸਾਲ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਜਾ ਰਹੀ ਹੈ, ਜਿਸ ਵਿਚ ਲੱਖਾਂ ਬੱਚੇ ਆਪਣੇ ਮਾਪਿਆਂ ਨਾਲ ਸ਼ਾਮਲ ਹੁੰਦੇ ਹਨ। ਸਰਕਾਰ ਦਾ ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਨ ਵਿੱਚ ਸਹਾਈ ਸਿੱਧ ਹੋਵੇਗਾ।

LEAVE A REPLY

Please enter your comment!
Please enter your name here