ਨਵੀਂ ਦਿੱਲੀ, 30 ਅਪ੍ਰੈਲ: ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨਾਲ ਤਿਹਾੜ ਜੇਲ੍ਹ ਵਿਖੇ ਮੁਲਾਕਾਤ ਕੀਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਬੀਤੇ ਐਤਵਾਰ ਸੀਐਮ ਭਗਵੰਤ ਮਾਨ ਨੂੰ ਕੇਜਰੀਵਾਲ ਨਾਲ ਮੁਲਾਕਾਤ ਦਾ ਸਮਾਂ ਮਿਲਿਆ ਸੀ। ਸੀਐਮ ਭਗਵੰਤ ਮਾਨ ਜਦੋਂ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਮੀਤ ਹੇਅਰ ਦੇ ਹੱਕ ਵਿੱਚ ਪ੍ਰਚਾਰ ਕਰਨ ਬਰਨਾਲਾ ਪਹੁੰਚੇ ਸੀ ਤਾਂ ਲੋਕਾਂ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਉਹਨਾਂ ਕੋਲ ਪੰਜਾਬ ਦੇ ਡੀਜੀਪੀ ਗੋਰਵ ਯਾਦਵ ਦਾ ਕੋਲ ਆਇਆ ਸੀ ਜਿਸ ਵਿੱਚ ਉਹਨਾਂ ਦੱਸਿਆ ਸੀ ਕਿ ਉਨਾਂ ਦੀ ਮੁਲਾਕਾਤ 30 ਅਪ੍ਰੈਲ ਦੁਪਹਿਰ 12:30 ਵਜੇ ਨੂੰ ਮੁਕੰਮਲ ਹੋਵੇਗੀ। ਅੱਜ ਉਹ ਲਗਭਗ 25 ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
ਪ੍ਰਤਾਪ ਬਾਜਵਾ ਦੀ ਬਲਕੌਰ ਸਿੰਘ ਨਾਲ ਬੰਦ ਕੰਮਰਾਂ ਮੀਟਿੰਗ
ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਇਹ ਮੁਲਾਕਾਤ ਕਾਫੀ ਅਹਿਮ ਮੰਨੀ ਜਾ ਰਹੀ ਹੈ। ਉਥੇ ਹੀ ਦੂਜੇ ਪਾਸੇ ਤਿਹਾੜ ਜੇਲ ਪ੍ਰਸ਼ਾਸਨ ਵੱਲੋਂ ਮੁਲਾਕਾਤ ਨੂੰ ਦੇਖਦੇ ਹੋਏ ਪੁਖਤਾ ਪ੍ਰਬੰਧ ਕਰ ਲਏ ਗਏ ਹਨ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਇਸ ਸਮੇਂ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਹਨਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਵੱਲੋਂ ਬੀਤੇ ਦਿਨ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਮੁਲਾਕਾਤ ਦੌਰਾਨ ਆਤਸ਼ੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਸੀ ਕਿ ਕੇਜਰੀਵਾਲ ਜਲਦ ਹੀ ਦਿੱਲੀ ਦੀ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਬਣਾ ਰਹੇ ਹਨ।