CM ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

Date:

spot_img

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਹ ਯਾਤਰਾ ਸੂਬੇ ਭਰ ਵਿੱਚ ਧਾਰਮਿਕ ਸਤਿਕਾਰ ਅਤੇ ਸ਼ਰਧਾ ਦੇ ਮਾਹੌਲ ਵਿੱਚ ਕੱਢੀ ਜਾ ਰਹੀ ਹੈ। ਇਹ ਖਾਸ ਯਾਤਰਾ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਦੇ ਲਾਗੂ ਹੋਣ ਤੋਂ ਬਾਅਦ ਸ਼ੁਰੂ ਕੀਤੀ ਜਾ ਰਹੀ ਹੈ, ਜਿਸਨੂੰ ਸਰਕਾਰ ਵੱਲੋਂ ਇੱਕ ਇਤਿਹਾਸਕ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਇਸ ਯਾਤਰਾ ਰਾਹੀਂ ਸੂਬੇ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਵੀ ਕਰਨਗੇ ਅਤੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਵੀ ਲੈਣਗੇ। ਯਾਤਰਾ ਦੇ ਪਹਿਲੇ ਦਿਨ ਮੁੱਖ ਮੰਤਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ‘ਤੇ ਮੱਥਾ ਟੇਕ ਕੇ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਇਹ ਯਾਤਰਾ ਰੋਪੜ, ਬਲਾਚੌਰ, ਬੰਗਾ ਅਤੇ ਫਗਵਾੜਾ ਰਾਹੀਂ ਅੱਗੇ ਵਧੇਗੀ।

ਇਹ ਵੀ ਪੜ੍ਹੋ 👉 Amritsar News : ਅੰਮ੍ਰਿਤਸਰ ‘ਚ ਧਮਾਕਾ, ਕੰਬਿਆ ਆਰਮੀ ਕੈਂਪ

ਦੂਜੇ ਦਿਨ, ਇਹ ਯਾਤਰਾ ਬਾਬਾ ਬਕਾਲਾ, ਅੰਮ੍ਰਿਤਸਰ, ਤਰਨਤਾਰਨ, ਜ਼ੀਰਾ, ਫਰੀਦਕੋਟ ਅਤੇ ਕੋਟਕਪੂਰਾ ਵਰਗੇ ਮਹੱਤਵਪੂਰਨ ਸ਼ਹਿਰਾਂ ਤੋਂ ਹੁੰਦੀ ਹੋਈ ਜਲੰਧਰ ਤੱਕ ਪਹੁੰਚੇਗੀ। ਤੀਸਰੇ ਦਿਨ ਮੁੱਖ ਮੰਤਰੀ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ, ਬਰਨਾਲਾ ਅਤੇ ਸੁਨਾਮ ਵਿੱਚ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ। ਇਸ ਧਾਰਮਿਕ ਅਤੇ ਆਤਮਿਕ ਯਾਤਰਾ ਦਾ ਸਮਾਪਨ ਸੰਗਰੂਰ, ਸਮਾਣਾ ਅਤੇ ਪਟਿਆਲਾ ਰਾਹੀਂ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਕੀਤਾ ਜਾਵੇਗਾ। ਇਹ ਯਾਤਰਾ 9 ਮਈ ਨੂੰ ਖਤਮ ਹੋਵੇਗੀ। ਸਰਕਾਰ ਦਾ ਕਹਿਣਾ ਹੈ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਲੋਕਾਂ ਨਾਲ ਜੁੜਨ ਦਾ ਵੀ ਇਕ ਵੱਡਾ ਜ਼ਰੀਆ ਬਣੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗਿਆਨੀ ਜੈਲ ਸਿੰਘ ਸਕੂਲ ਆਫ਼ ਆਰਕੀਟੈਕਚਰ ਐਂਡ ਪਲੈਨਿੰਗ ਦੇ ਵਿਦਿਆਰਥੀਆਂ ਨੇ ਵੱਕਾਰੀ ‘ਵਿਜੇ ਅਵਾਰਡ 2026’ ਜਿੱਤਿਆ

Bathinda News: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ...