👉ਭਗਵੰਤ ਮਾਨ ਸਰਕਾਰ ਅਨਿਆਂ ਪ੍ਰਤੀ ਜ਼ੀਰੋ ਟੋਲਰੈਂਸ ਰੱਖਦੀ ਹੈ, ਇਨਸਾਫ਼ ਯਕੀਨੀ ਬਣਾਇਆ ਜਾਵੇਗਾ: ਮੀਤ ਹੇਅਰ
👉ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ
Barnala News: CM Bhagwant Mann ਨੇ ਇੱਕ ਵੱਡਾ action ਲੈਂਦਿਆਂ ਸਫ਼ਾਈ ਸੇਵਕਾਂ ਨੂੰ ਬੇਰਹਿਮੀ ਨਾਲ ਕੁੱਟਣ ਵਾਲੇ DSP ਨੂੰ ਮੁਅੱਤਲ ਕਰ ਦਿੱਤਾ ਹੈ। ਸੂਬੇ ਭਰ ਵਿਚ ਸਫ਼ਾਈ ਸੇਵਕਾਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਸੀ ਤੇ ਧਰਨੇ ਦਿੱਤੇ ਜਾ ਰਹੇ ਸਨ।ਜਿਕਰਯੋਗ ਹੈ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਬਰਨਾਲਾ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਣ ਲਈ ਪ੍ਰਸ਼ਾਸਨ ਖੁਦ ਅੱਗੇ ਆਇਆ ਸੀ ਪ੍ਰੰਤੂ ਸਫ਼ਾਈ ਸੇਵਕਾਂ ਨੇ ਇਸਦਾ ਵਿਰੋਧ ਕੀਤਾ। ਜਿਸ ਕਾਰਨ ਮਾਮਲਾ ਵਧ ਗਿਆ ਸੀ।
ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।ਇੱਕ ਬਿਆਨ ਵਿੱਚ ‘ਆਪ’ ਐਮਪੀ ਮੀਤ ਹੇਅਰ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, “ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




