CM Bhagwant Mann ਦੀ ਫ਼ਰਜੀ ਵੀਡੀਓ ਕਿਸੇ ਵੱਡੀ ਸਾਜਿਸ਼ ਦਾ ਹਿੱਸਾ:ਹਰਮੰਦਰ ਬਰਾੜ

Date:

spot_img

Bathinda News: ਪਿਛਲੇ ਕੁੱਝ ਦਿਨਾਂ ਤੋਂ ਸੋਸਲ ਮੀਡੀਆ ‘ਤੇ ਵਾਇਰਲ ਕੀਤੀ ਜਾ ਰਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ਰਜੀ ਵੀਡੀਓ ਕਿਸੇ ਵੱਡੀ ਸਾਜਿਸ਼ ਦਾ ਹਿੱਸਾ ਹੈ, ਜਿਸਨੂੰ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਬਦਨਾਮ ਕਰਨ ਲਈ ਵਰਤਿਆਂ ਜਾ ਰਿਹਾ ਪ੍ਰੰਤੂ ਪੰਜਾਬ ਦੇ ਲੋਕ ਅਜਿਹੀਆ ਕੋਰੀਆ ਹਰਕਤਾਂ ਨੂੰ ਬਰਦਾਸ਼ਤ ਨਹੀ ਕਰਨਗੇ। ਇਹ ਦਾਅਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜੋਨ ਦੇ ਸਿੱਖਿਆ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਇੱਥੇ ਜਾਰੀ ਇੱਕ ਬਿਆਨ ਰਾਹੀਂ ਕੀਤਾ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦੇ ਹਰਮਨ ਪਿਆਰੇ ਇੱਕ ਜੁੰਮੇਵਾਰ ਮੁੱਖ ਮੰਤਰੀ ਹਨ ਅਤੇ ਉਹ ਹਰ ਧਰਮ ਦਾ ਹਰ ਵਰਗ ਦਾ ਬਹੁਤ ਸਤਿਕਾਰ ਕਰਦੇ ਹਨ।

ਇਹ ਵੀ ਪੜ੍ਹੋ  ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਸਦੇ ਚੱਲਦੇ ਪੰਜਾਬ ਦੇ ਭਲੇ ਲਈ ਅਗਾਂਹ ਵਧੂ ਸੋਚ ਦੇ ਮਾਲਕ ਨੂੰ ਸਿਆਸੀ ਤੌਰ ‘ਤੇ ਬਦਨਾਮ ਕਰਨ ਲਈ ਅਜਿਹੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਜਦਕਿ ਵਾਈਰਲ ਵੀਡੀਓ ਵਿਚ ਦਿਖਾਇਆ ਗਿਆ ਕਰਨ ਬਾਰੇ ਸੋਚ ਵੀ ਨਹੀ ਸੋਚ ਨਹੀ ਸਕਦੇ। ਇਹ ਵਾਇਰਲ ਵੀਡੀਓ ਸਰਾਸਰ ਪੰਜਾਬ ਦਾ ਮਹੌਲ ਖੁਰਾਬ ਕਰਨ ਲਈ ਗਲਤ ਬਣਾਈ ਗਈ ਹੈ। ਇਸ ਵੀਡੀਓ ਦੀ ਸਚਾਈ ਕੀ ਹੈ, ਇਸਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ‘ਤੇ ਮੁੜ ਤੋ ਵਿਚਾਰ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related