CM Bhagwant Mann ਦੀ ਧਰਮਪਤਨੀ Dr Gurprit Kaur Mann ਨੈ ‘ਖ਼ਹਿਰਾ ਤੇ ਮਜੀਠਿਆ’ ਨੂੰ ਭੇਜਿਆ Legal Notice!

Date:

spot_img

Punjab News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ(Dr Gurprit Kaur Mann) ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਆਪਣੇ ਵਿਰੁਧ ਕਥਿਤ ਭ੍ਰਿਸ਼ਟਾਚਾਰ ਦੇ ਲਗਾਏ ਜਾ ਰਹੇ ਦੋਸ਼ਾਂ ਦੇ ਦੌਰਾਨ ਵੱਡੀ ਕਾਰਵਾਈ ਕਰਦਿਆਂ ਸ਼੍ਰੀਮਤੀ ਮਾਨ ਨੇ ਦੋਨਾਂ ਆਗੂਆਂ ਨੂੰ ਨੋਟਿਸ ਭੇਜ ਕੇ 24 ਘੰਟਿਆਂ ਦੇ ਅੰਦਰ ਬਿਨ੍ਹਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ ਹੈ ਤੇ ਅਜਿਹਾ ਨਾ ਕਰਨ ‘ਤੇ ਦੋਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ 👉Capt ਮੁੜ ਪੁਰਾਣੇ ਮੂਡ ‘ਚ!, Modi ਤੋਂ ਪੁੱਛਿਆ ‘ਦਿਮਾਗੀ ਨਕਸਲ’ ਸ਼ਬਦ ਦਾ ਮਤਬਲ ?

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਡਾ ਮਾਨ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਵੀ ਨੋਟਿਸ ਭੇਜਿਆ ਜਾ ਚੁੱਕਿਆ। ਦਸਣਾ ਬਣਦਾ ਹੈ ਕਿ ਮਜੀਠਿਆ ਤੇ ਖਹਿਰਾ ਸਮੇਤ ਹੋਰਨਾਂ ਧਿਰਾਂ ਵੱਲੋਂ ਮੁੱਖ ਮੰਤਰੀ ਦੀ ਪਤਨੀ ਉੱਪਰ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਬਲਾਤਕਾਰ ਦੇ ਇੱਕ ਮਾਮਲੇ ਨੂੰ ਦਬਾਉਣ ਲਈ ਕਰੋੜਾਂ ਰੁਪਏ ਲੈਣ ਦੇ ਦੋਸ਼ ਲਗਾਏ ਸਨ। ਜਦਕਿ ਡਾ ਗੁਰਪ੍ਰੀਤ ਕੌਰ ਮਾਨ ਨੇ ਆਪਣੇ ਵਿਰੁੱਧ ਲਗਾਏ ਜਾ ਰਹੇ ਇੰਨ੍ਹਾਂ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਤ ਦਸਿਆ ਸੀ।

ਇਹ ਵੀ ਪੜ੍ਹੋ 👉ਡਾ ਧਰਮਵੀਰ ਗਾਂਧੀ ਤੇ ਉਸਦੇ ਪ੍ਰਵਾਰ ਦੀ ਵੋਟ, ਡਰਾਫ਼ਟ ਸੂਚੀ ਵਿਚ ਹੈ ਸ਼ਾਮਲ: ਮੁੱਖ ਚੋਣ ਅਧਿਕਾਰੀ ਦਫ਼ਤਰ

ਇਸ ਮਾਮਲੇ ਵਿਚ ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਗਾਏ ਸਨ, ਜਿਸਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ। ਖੁਦ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਇੱਕ ਕਾਨੂੰਨੀ ਨੋਟਿਸ ਭੇਜਣ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਹੈ ਕਿ ਉਹ ਇਸ ਨੋਟਿਸ ਦਾ ਜਵਾਬ ਨਹੀਂ ਦੇਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Capt ਮੁੜ ਪੁਰਾਣੇ ਮੂਡ ‘ਚ!, Modi ਤੋਂ ਪੁੱਛਿਆ ‘ਦਿਮਾਗੀ ਨਕਸਲ’ ਸ਼ਬਦ ਦਾ ਮਤਬਲ ?

Chandigarh News: Capt; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ...