👉MP ਮਾਲਵਿੰਦਰ ਸਿੰਘ ਕੰਗ ਨੇ ਵੀ ਕੀਤੀ ਮੰਗ ਤੇ MLA ਕੁਲਦੀਪ ਸਿੰਘ ਧਾਲੀਵਾਲ ਨੇ ਲਾਂਘੇ ਕੋਲ ਜਾ ਕੇ ਕੀਤੀ ਅਰਦਾਸ
Chandigarh News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਖ਼ਰੀ ਸਮੇਂ ਨਾਲ ਸਬੰਧਤ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿਚ ਸਥਿਤ ਅਸਥਾਨ ਸ਼੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਲਿਖੇ ਇੱਕ ਪੱਤਰ ਰਾਹੀਂ ਸਮੂਹ ਸੰਗਤ ਦੀਆਂ ਭਾਵਨਾਵਾਂ ਨੂੰ ਸਨਮਾਨ ਦਿੰਦੇ ਹੋਏ, ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਇਹ ਲਾਂਘਾ ਖੋਲ੍ਹ ਕੇ ਸੰਗਤ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨਾਂ ਦਾ ਮੌਕਾ ਦੇਣ ਲਈ ਕਿਹਾ ਹੈ।
ਇਹ ਵੀ ਪੜ੍ਹੋ 👉CM Bhagwant Singh Mann ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ
ਉਨ੍ਹਾਂ ਅਪੀਲ ਕਰਦਿਆਂ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ, ਕਿਉਂਕਿ ਹਰ ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰਾਂ ਦੀ ਅਰਦਾਸ ਕਰਦੀ ਹੈ। ਸੰਗਤਾਂ ਦੀ ਇਸੇ ਆਸ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ‘ਚ ਵੀ ਇਸ ਸਬੰਧੀ ਮਤਾ ਪਾਸ ਕੀਤਾ ਸੀ। ਉਨ੍ਹਾਂ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਜਲਦ ਹੀ ਲਾਂਘਾ ਖੋਲ੍ਹਣ ਦਾ ਐਲਾਨ ਕਰਨਗੇ।
ਇਹ ਵੀ ਪੜ੍ਹੋ 👉ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਉਧਰ, ਆਪ ਦੇ ਸ਼੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀ ਇੱਕ ਵੀਡੀਓ ਸੁਨੇਹੇ ਰਾਹੀਂ ਅਜਿਹੀ ਅਪੀਲ ਪ੍ਰਧਾਨ ਮੰਤਰੀ ਨੂੰ ਕੀਤੀ ਹੈ। ਜਦਕਿ ਆਪ ਦੇ ਵਿਧਾਇਕ ਤੇ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਸਿੱਖ ਸੰਗਤਾਂ ਦੇ ਨਾਲ ਜਾ ਕੇ ਡੇਰਾ ਬਾਬਾ ਨਾਨਕ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੋਲ ਜਾ ਕੇ ਅਰਦਾਸ਼ ਕੀਤੀ। ਉਨ੍ਹਾਂ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਹੈ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਿਆ ਦੀ ਮੰਗ ਕਰਦਿਆਂ ਕਿਹਾ ਕਿ ਜੇ ਗੁਜਰਾਤ ਬੰਦਰਗਾਹ ਤੋਂ ਪਾਕਿਸਤਾਨ ਨਾਲ਼ ਵਪਾਰ ਜਾਰੀ ਰੱਖਿਆ ਜਾ ਸਕਦਾ ਹੈ ਤਾਂ ਪੰਜਾਬ ਦੇ ਇਸ ਲਾਂਘੇ ਨੂੰ ਬੰਦ ਰੱਖਣ ਦਾ ਕੋਈ ਵੀ ਕਾਰਨ ਜਾਇਜ਼ ਨਹੀਂ ਹੈ।
ਇਹ ਵੀ ਪੜ੍ਹੋ 👉ਸ਼ੱਕੀ ਹਾਲਾਤਾਂ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌ/ਤ; ਮੁੱਖ ਮੰਤਰੀ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













