Thursday, April 23, 2026
spot_img
spot_img

CM Bhagwant Singh Mann ਫਿਨਲੈਂਡ ਦੌਰੇ ਉੱਤੇ ਪੁੱਜੇ, ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ ਦੇ ਚੱਲ ਰਹੇ ਬਦਲਾਅ ਵਿੱਚ ਯੋਗਦਾਨ ਪਾਉਣ ਦਾ ਸੱਦਾ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕੀਤੀ, ਕਿਹਾ “ਪੰਜਾਬ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਹਰ ਪੰਜਾਬੀ ਨੂੰ ਇਸ ਇਤਿਹਾਸਕ ਕਦਮ ਦਾ ਹਿੱਸਾ ਬਣਨਾ ਚਾਹੀਦਾ ਹੈ”
👉ਪਰਵਾਸੀ ਪੰਜਾਬੀ, ਪੰਜਾਬ ਦੇ ਆਰਥਿਕ ਵਿਕਾਸ ਨੂੰ ਤੇਜ਼ ਕਰਨ ਵਿੱਚ ਪ੍ਰੇਰਕ ਵਜੋਂ ਕੰਮ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਪੰਜਾਬ ਦੇ ਵਿਕਾਸ ਦੇ ਅਗਲੇ ਪੜਾਅ ਦੇ ਕੇਂਦਰ ਵਿੱਚ ਪਰਵਾਸੀ ਪੰਜਾਬੀਆਂ ਨੂੰ ਰੱਖਿਆ ਅਤੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਦੇ ਚੱਲ ਰਹੇ ਬਦਲਾਅ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਪੰਜਾਬ ਤੇ ਫਿਨਲੈਂਡ ਵਿਚਕਾਰ ਮਜ਼ਬੂਤ ​​ਆਰਥਿਕ ਤੇ ਸੰਸਥਾਗਤ ਸਹਿਯੋਗ ਲਈ ਜ਼ੋਰ ਦਿੱਤਾ।ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਹਰ ਪੰਜਾਬੀ ਨੂੰ ਇਸ ਇਤਿਹਾਸਕ ਯਾਤਰਾ ਵਿੱਚ ਭਾਈਵਾਲ ਬਣਨਾ ਚਾਹੀਦਾ ਹੈ, ਉਨ੍ਹਾਂ ਨੇ ਪਰਵਾਸੀ ਪੰਜਾਬੀ ਭਾਈਚਾਰੇ ਨੂੰ ਫੈਸਲਾਕੁਨ ਤਾਕਤ ਦੱਸਿਆ, ਜੋ ਸੂਬੇ ਦੀ ਆਰਥਿਕ ਗਤੀ ਨੂੰ ਤੇਜ਼ ਕਰਨ ਦੇ ਸਮਰੱਥ ਹੈ।ਫਿਨਲੈਂਡ ਵਿੱਚ ਪਰਵਾਸੀ ਪੰਜਾਬੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਮੌਜੂਦਾ ਸ਼ਾਸਨ ਦੌਰਾਨ ਪੰਜਾਬ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਹਰ ਪੰਜਾਬੀ ਨੂੰ ਇਸ ਇਤਿਹਾਸਕ ਕਦਮ ਦਾ ਹਿੱਸਾ ਬਣਨਾ ਚਾਹੀਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਪਰਵਾਸੀ ਪੰਜਾਬੀ ਆਪਣੀ ਮੁਹਾਰਤ ਰਾਹੀਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਅੱਗੇ ਵਧਾਉਣ ਵਿੱਚ ਪ੍ਰੇਰਕ ਵਜੋਂ ਕੰਮ ਕਰ ਸਕਦੇ ਹਨ।ਡੂੰਘੇ ਸਹਿਯੋਗ ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਚਿੱਟੀ ਕ੍ਰਾਂਤੀ ਦੇ ਖੇਤਰ ਵਿੱਚ ਪੰਜਾਬ ਅਤੇ ਫਿਨਲੈਂਡ ਵਿਚਕਾਰ ਆਪਸੀ ਸਹਿਯੋਗ ਦੀ ਲੋੜ ਹੈ, ਖਾਸ ਕਰ ਕੇ ਡੇਅਰੀ ਪ੍ਰਣਾਲੀਆਂ, ਪਸ਼ੂ ਵਿਗਿਆਨ ਅਤੇ ਵੈਲਯੂ ਐਡਿਡ ਫੂਡ ਪ੍ਰੋਸੈਸਿੰਗ ਵਿੱਚ, ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚਾਇਆ ਜਾ ਸਕੇ।”

ਇਹ ਵੀ ਪੜ੍ਹੋ  Cabinet Minister Lal Chand Kataruchak ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੇਲਸਿੰਕੀ ਯੂਨੀਵਰਸਿਟੀ ਦੇ ਦੌਰੇ ਦੌਰਾਨ ਵਫ਼ਦ ਨੇ ਕਿਹਾ ਕਿ ਯੂਨੀਵਰਸਿਟੀ ਦੀ ਖੁਰਾਕ ਅਤੇ ਖੇਤੀਬਾੜੀ ਵਿਗਿਆਨ ਵਿੱਚ ਮੁਹਾਰਤ ਪੰਜਾਬ ਨੂੰ ਦੁੱਧ ਦੀ ਗੁਣਵੱਤਾ, ਡੇਅਰੀ ਤਕਨਾਲੋਜੀ, ਉਤਪਾਦ ਨਵੀਨਤਾ, ਟਿਕਾਊ ਪਸ਼ੂ ਪਾਲਣ ਕਵਾਇਦ ਅਤੇ ਵੈਲਯੂ ਲੜੀ ਨੂੰ ਮਜ਼ਬੂਤ ​​ਕਰਨ ਵਰਗੇ ਖੇਤਰਾਂ ਵਿੱਚ ਸਹਾਇਤਾ ਕਰ ਸਕਦੀ ਹੈ।ਵਫ਼ਦ ਨੇ ਡੇਅਰੀ ਪ੍ਰੋਸੈਸਿੰਗ ਅਤੇ ਪੋਸ਼ਣ ਵਿੱਚ ਲਾਗੂ ਖੋਜ ਅਤੇ ਉਦਯੋਗ-ਮੁਖੀ ਪਹੁੰਚ ਦੇ ਨਾਲ ਅਕਾਦਮਿਕ ਇਨਪੁਟਸ ਲਈ ਸਹਿਯੋਗ ਦੀ ਵਕਾਲਤ ਵੀ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭੋਜਨ ਵਿਗਿਆਨ ਅਤੇ ਖੇਤੀਬਾੜੀ ਵਿਗਿਆਨ ਵਿੱਚ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਦੀ ਭੂਮਿਕਾ ਸਹਿਯੋਗ ਦਾ ਮੁੱਖ ਥੰਮ੍ਹ ਹੋ ਸਕਦੀ ਹੈ।ਇਸ ਦੌਰਾਨ ਖੋਜ ਤੇ ਨਵੀਨਤਾ-ਅਧਾਰਤ ਸਿਖਲਾਈ ਲਈ ਵੱਖ-ਵੱਖ ਮਾਡਲ, ਜਿੱਥੇ ਵਿਦਿਆਰਥੀ, ਖੋਜਕਰਤਾ ਅਤੇ ਉਦਯੋਗ ਅਸਲ-ਵਿਸ਼ਵ ਚੁਣੌਤੀਆਂ ‘ਤੇ ਇਕੱਠੇ ਕੰਮ ਕਰਦੇ ਹਨ, ਨੂੰ ਵੀ ਉਜਾਗਰ ਕੀਤਾ ਗਿਆ। ਵਫ਼ਦ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਢਾਂਚਾਗਤ ਐਕਸਚੇਂਜ ਪ੍ਰੋਗਰਾਮਾਂ, ਸਾਂਝੇ ਖੋਜ ਅਤੇ ਨਵੀਨਤਾ ਪ੍ਰੋਜੈਕਟਾਂ ਦੀ ਪੜਚੋਲ ਲਈ ਤਿਆਰ ਹੈ ਤਾਂ ਜੋ ਵਿਦਿਆਰਥੀਆਂ ਨੂੰ ਭੋਜਨ ਪ੍ਰਣਾਲੀਆਂ ਵਿੱਚ ਲਾਗੂ, ਅੰਤਰ-ਅਨੁਸ਼ਾਸਨੀ ਅਤੇ ਸਥਿਰਤਾ-ਅਧਾਰਤ ਪਹੁੰਚਾਂ ਬਾਰੇ ਸਿੱਖਣ ਦੇ ਯੋਗ ਬਣਾਇਆ ਜਾ ਸਕੇ।ਵਫ਼ਦ ਨੇ ਅਨਾਜ ਪ੍ਰਬੰਧਨ ਚੁਣੌਤੀਆਂ, ਖਾਸ ਤੌਰ ‘ਤੇ ਕੀਟਾਂ ਦੇ ਸੰਕਰਮਣ ਅਤੇ ਲੰਬੇ ਸਮੇਂ ਦੇ ਸਟੋਰੇਜ ਨਾਲ ਸਬੰਧਤ ਮੁੱਦਿਆਂ ਬਾਰੇ ਮੁਹਾਰਤ ਦੇ ਆਦਾਨ-ਪ੍ਰਦਾਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।ਵਫ਼ਦ ਨੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਦਾ ਹੱਲ, ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਵਾਢੀ ਤੋਂ ਬਾਅਦ ਦੇ ਨੁਕਸਾਨ ਨੂੰ ਘਟਾਉਣ ਲਈ ਮਹੱਤਵਪੂਰਨ ਹਨ ਅਤੇ ਇਸਦੇ ਨਾਲ ਹੀ ਵਾਤਾਵਰਣ-ਅਨੁਕੂਲ ਅਤੇ ਘੱਟ-ਰਸਾਇਣਕ ਕੀਟ ਪ੍ਰਬੰਧਨ ਅਭਿਆਸਾਂ ਨੂੰ ਅਪਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਬਾਇਓ-ਅਧਾਰਤ ਟ੍ਰੀਟਮੈਂਟ, ਕੁਦਰਤੀ ਪ੍ਰਤੀਰੋਧਕ, ਬਿਹਤਰ ਸਫਾਈ ਅਤੇ ਸਟੋਰੇਜ ਅਭਿਆਸ ਅਤੇ ਰਵਾਇਤੀ ਅਨਾਜ ਸੁਰੱਖਿਆ ਵਿਧੀਆਂ ਦੀ ਵਰਤੋਂ ਸ਼ਾਮਲ ਹੈ।

ਇਹ ਵੀ ਪੜ੍ਹੋ  ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਵਫ਼ਦ ਨੇ ਵਿਗਿਆਨਕ ਪਰ ਸਰਲ ਸਟੋਰੇਜ ਹੱਲਾਂ ਜਿਵੇਂ ਕਿ ਬਿਹਤਰ ਹਵਾਦਾਰੀ, ਨਮੀ ਕੰਟਰੋਲ ਅਤੇ ਸੁਰੱਖਿਅਤ ਪ੍ਰਬੰਧਨ ਅਭਿਆਸਾਂ ਦੀ ਮਹੱਤਤਾ ਨੂੰ ਉਜਾਗਰ ਕਰਨ ਦੇ ਨਾਲ-ਨਾਲ ਖੋਜ ਸਹਾਇਤਾ ਅਤੇ ਖੇਤਾਂ ਵਿੱਚ ਹੀ ਵਿਹਾਰਕ ਗਤੀਵਿਧੀਆਂ ਅਪਣਾ ਕੇ ਟਿਕਾਊ, ਰਹਿੰਦ-ਖੂੰਹਦ-ਮੁਕਤ ਪਹੁੰਚ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ।ਵਫ਼ਦ ਨੇ ਇਨ੍ਹਾਂ ਖੇਤਰਾਂ ਵਿੱਚ ਵਿਦਿਆਰਥੀ ਅਤੇ ਖੋਜਕਰਤਾ ਦੀ ਭਾਗੀਦਾਰੀ ਦੇ ਢੰਗ-ਤਰੀਕਿਆਂ ‘ਤੇ ਵੀ ਚਰਚਾ ਕੀਤੀ, ਜਿਸ ਵਿੱਚ ਖੋਜ ਤੇ ਨਵੀਨਤਾ ਅਧਾਰਤ ਪ੍ਰੋਜੈਕਟ, ਅਪਲਾਈਡ ਰਿਸਰਚ ਅਸਾਈਨਮੈਂਟ, ਥੋੜ੍ਹੇ ਸਮੇਂ ਦੇ ਅਕਾਦਮਿਕ ਕੋਰਸ ਅਤੇ ਟਿਕਾਊ ਭੋਜਨ ਪ੍ਰਣਾਲੀਆਂ ਤੇ ਵਾਤਾਵਰਣ ਅਨੁਕੂਲ ਉੱਦਮਾਂ ਵਿੱਚ ਸਹਿਯੋਗ ਸ਼ਾਮਲ ਹੈ। ਇਹ ਵੀ ਕਿਹਾ ਗਿਆ ਕਿ ਯੂਨੀਵਰਸਿਟੀ ਈਕੋਸਿਸਟਮ ਵਿਦਿਆਰਥੀਆਂ ਨੂੰ ਸਿੱਖਣ ਦੇ ਮੌਕੇ ਅਤੇ ਖੋਜ ਤੇ ਨਵੀਨਤਾ ਪਹਿਲਕਦਮੀਆਂ ਲਈ ਪ੍ਰਮਾਣਿਕਤਾ, ਮਾਰਗਦਰਸ਼ਨ ਅਤੇ ਨੈੱਟਵਰਕਿੰਗ ਸਹਾਇਤਾ ਪ੍ਰਦਾਨ ਕਰਦਾ ਹੈ, ਜੋ ਪੰਜਾਬ ਦੀਆਂ ਸੰਸਥਾਵਾਂ ਨਾਲ ਭਵਿੱਖ ਵਿੱਚ ਸਹਿਯੋਗ ਲਈ ਢੁਕਵੇਂ ਮੌਕੇ ਪ੍ਰਦਾਨ ਕਰ ਸਕਦਾ ਹੈ।ਵਫ਼ਦ ਨੇ ਪਾਇਆ ਕਿ ਰਵਾਇਤੀ ਭੋਜਨ ਉਤਪਾਦਨ ਖੇਤੀਬਾੜੀ ਸਾਧਨਾਂ ‘ਤੇ ਨਿਰਭਰ ਕਰਦਾ ਹੈ ਜਿਸ ਲਈ ਪਾਣੀ ਅਤੇ ਜ਼ਮੀਨ ਦੀ ਵੱਡੀ ਮਾਤਰਾ ਦੀ ਲੋੜ ਹੁੰਦੀ ਹੈ, ਅਤੇ ਅਜਿਹੀਆਂ ਨਵੀਨਤਾਵਾਂ ਨੂੰ ਪੇਸ਼ ਕਰਨ ਨਾਲ ਵਿਸ਼ਾਲ ਸੰਭਾਵਨਾਵਾਂ ਦੇ ਨਾਲ ਟਿਕਾਊ ਭੋਜਨ ਉਤਪਾਦਨ ਦੇ ਸ਼ ਨਵੇਂ ਯੁੱਗ ਦੀ ਸ਼ੁਰੂਆਤ ਹੋ ਸਕਦੀ ਹੈ। ਵਫਦ ਨੇ ਉਜਾਗਰ ਕੀਤਾ ਕਿ ਸੋਲਿਨ ਇੱਕ ਕੁਦਰਤੀ ਸੁਪਰਫੂਡ ਹੈ ਜਿਸ ਵਿੱਚ ਮਨੁੱਖੀ ਸਰੀਰ ਨੂੰ ਲੋੜੀਂਦੇ ਸਾਰੇ ਨੌਂ ਜ਼ਰੂਰੀ ਅਮੀਨੋ ਐਸਿਡ ਹੁੰਦੇ ਹਨ, ਇਹ ਕਿਤੇ ਵੀ ਪੈਦਾ ਕੀਤੇ ਜਾ ਸਕਦੇ ਹਨ, ਪ੍ਰੋਟੀਨ ਦੀ ਸੁਰੱਖਿਅਤ ਸਪਲਾਈ ਨੂੰ ਯਕੀਨੀ ਬਣਾਉਂਦੇ ਹਨ ਅਤੇ ਇਹ ਵੱਖ-ਵੱਖ ਸਵਾਦਾਂ ਅਤੇ ਬਣਤਰਾਂ ਦੇ ਨਾਲ ਕਈ ਭੋਜਨ ਐਪਲੀਕੇਸ਼ਨਾਂ ਵਿੱਚ ਸਫਲਤਾਪੂਰਵਕ ਟੈਸਟ ਕੀਤਾ ਗਿਆ ਹੈ।ਵਫ਼ਦ ਨੇ ਕਿਹਾ ਕਿ ਪੰਜਾਬ ਸਰਕਾਰ ਆਂਗਣਵਾੜੀ ਸੇਵਾਵਾਂ ਅਧੀਨ ਮਿਡ-ਡੇਅ ਮੀਲ ਸਕੀਮਾਂ ਅਤੇ ਪੂਰਕ ਪੋਸ਼ਣ ਪ੍ਰੋਗਰਾਮਾਂ ਵਿੱਚ ਸੋਲਿਨ ਪ੍ਰੋਟੀਨ ਦੀ ਵਰਤੋਂ ਦੀ ਸੰਭਾਵਨਾ ਦੀ ਪੜਚੋਲ ਕਰੇਗੀ।

ਇਹ ਵੀ ਪੜ੍ਹੋ  ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਇਸ ਦੌਰਾਨ ਅੱਗੇ ਕਿਹਾ ਕਿ ਪੰਜਾਬ ਪੋਸ਼ਣ ਪ੍ਰੋਗਰਾਮਾਂ ਅਤੇ ਉਤਪਾਦਕਤਾ ਵਧਾਉਣ ਲਈ ਵਿਕਲਪਾਂ ਦੀ ਪੜਚੋਲ ਕਰਨ ਲਈ ਇਸ ਉਤਪਾਦ ਅਤੇ ਤਕਨਾਲੋਜੀ ਦੀ ਵਰਤੋਂ ‘ਤੇ ਸਹਿਯੋਗ ਕਰੇਗਾ। ਵਫ਼ਦ ਨੇ ਅੱਗੇ ਕਿਹਾ ਕਿ ਸੋਲਿਨ ਪ੍ਰੋਟੀਨ ਭੋਜਨ ਉਦਯੋਗ ਲਈ ਬੇਅੰਤ ਸੰਭਾਵਨਾਵਾਂ ਪ੍ਰਦਾਨ ਕਰਦਾ ਹੈI ਇਹ ਪੌਸ਼ਟਿਕ ਤੌਰ ‘ਤੇ ਭਰਪੂਰ , ਸੁਆਦ ਵਿੱਚ ਚੰਗਾ ਹੈ ਅਤੇ ਫਿਨਲੈਂਡ ਵਿੱਚ ਦੁਨੀਆ ਦੀ ਪਹਿਲੀ ਉਤਪਾਦਨ ਸਹੂਲਤ ‘ਤੇ ਪੈਦਾ ਹੁੰਦਾ ਹੈ Iਫਿਨਲੈਂਡ ਦੀ ਆਪਣੀ ਫੇਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਨਲੈਂਡ ਵਿੱਚ ਭਾਰਤੀ ਰਾਜਦੂਤ ਹੇਮੰਤ ਐਚ. ਕੋਟਲਵਾੜ ਨਾਲ ਵੀ ਵਿਸਤ੍ਰਿਤ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਅਤੇ ਫਿਨਲੈਂਡ ਵਿਚਕਾਰ ਦੁਵੱਲੇ ਵਪਾਰ ਨੂੰ ਵਧਾਉਣ ਅਤੇ ਸਹਿਯੋਗ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਗਈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਫਿਨਲੈਂਡ ਦੀ ਆਰਥਿਕਤਾ ਮਜ਼ਬੂਤ ਅਤੇ ਪ੍ਰਗਤੀਸ਼ੀਲ ਹੈ, ਜਿਸ ਵਿੱਚ ਇਲੈਕਟ੍ਰਾਨਿਕਸ, ਇੰਜੀਨੀਅਰਿੰਗ ਅਤੇ ਜੰਗਲਾਤ ਉਤਪਾਦਾਂ ਸਮੇਤ ਨਿਰਮਾਣ ਦੇ ਮੁੱਖ ਖੇਤਰ ਡੇਅਰੀ ਅਤੇ ਹੋਰ ਖੇਤਰਾਂ ਦੇ ਨਾਲ-ਨਾਲ ਬਰਾਮਦ ਨੂੰ ਵਧਾਉਂਦੇ ਹਨ।”ਮੌਜੂਦਾ ਸਬੰਧਾਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ, “ਪੰਜਾਬ ਦੀ ਫਿਨਲੈਂਡ ਨਾਲ ਚੰਗੀ ਸਾਂਝੇਦਾਰੀ ਹੈ ਕਿਉਂਕਿ ਸੂਬੇ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਇੱਥੇ ਭੇਜਿਆ ਜਾਂਦਾ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਵਧਾਉਣ ਲਈ ਇਸ ਆਪਸੀ ਲਾਹੇਵੰਦ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਉਤਸੁਕ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img
spot_img

Popular

More like this
Related

ਨਾਈਟ ਡੋਮੀਨੇਸ਼ਨ ਮੁਹਿੰਮ ਹੇਠ Sri Muktsar Sahib Police ਵੱਲੋਂ ਲੋਕਾਂ ਦੀ ਸੁਰੱਖਿਆ ਲਈ ਰਾਤ ਸਮੇ ਸਪੈਸ਼ਲ ਚੈਕਿੰਗ

👉ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਲਵੇ...

MP Amritpal Singh Khalsa ਦੀ NSA ਹੋਈ ਖ਼ਤਮ; Punjab Police ਨੂੰ ਮਿਲਿਆ ਰਿਮਾਂਡ

Amritsar News: mp amritpal singh khalsa; ਖਡੂਰ ਸਾਹਿਬ ਹਲਕੇ...

ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ

👉ਕਿਹਾ: ਗੈਂਗਸਟਰ ਦੀ ਵਡਿਆਈ ਕਰਨਾ ਜਨਤਕ ਕਾਨੂੰਨ-ਵਿਵਸਥਾ ਲਈ ਖਤਰਾ Chandigarh...