spot_img

CM Bhagwant Singh Mann ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

Date:

spot_img

👉ਪੰਜਾਬ ਸਰਕਾਰ ਦੇਸ਼ ਦੀ ਸੇਵਾ ਵਿੱਚ ਭਾਰਤੀ ਫੌਜ ਨਾਲ ਪੂਰਾ ਸਹਿਯੋਗ ਕਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Chandigarh News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ​​ਕਰਨ ‘ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਇਹ ਵੀ ਪੜ੍ਹੋ 👉Big News; Punjab ‘ਚ ਜ਼ਿਲ੍ਹਾ ਪ੍ਰੀਸ਼ਦਾਂ ਤੇ ਚੇਅਰਮੈਨਾਂ ਤੇ ਉਪ ਚੇਅਰਮੈਨਾਂ ਦੇ ਰਾਖਵੇਂਕਰਨ ਦਾ ਐਲਾਨ, ਦੇਖੋ ਲਿਸਟ

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ ‘ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਸਕੇ।ਪੰਜਾਬ ਦੀ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨਾ ਬਹੁਤ ਮਹੱਤਵਪੂਰਨ ਹੈ।” ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ​​ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ 👉CM Bhagwant Singh Mann ਨੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ; ਕਿਹਾ, ਪੰਜਾਬ ਦੀਆਂ ਧੀਆਂ ਸਿੱਖਿਆ ਦੇ ਪੁਨਰ-ਉਥਾਨ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ 👉ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ; ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Guru Kashi University ਦੇ ਤੀਰਅੰਦਾਜ਼ ਕੁਸ਼ਲ ਦਲਾਲ ਨੇ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਦੇਸ਼ ਦੀ ਝੋਲੀ ਪਾਇਆ

Talwandi Sabo News: ਨਾਗੋਆ, ਜਾਪਾਨ ਵਿਖੇ ਚੱਲ ਰਹੀਆਂ ਏਸ਼ੀਆਈ...

ਅਸਤੀਫ਼ੇ ਦੀ ਚਰਚਾ ਦੌਰਾਨ Raja Warring X ਹੈਂਡਲ ‘ਤੇ ਲਿਖਿਆ ਸਾਬਕਾ ਪ੍ਰਧਾਨ !

Punjab News : ਪੰਜਾਬ ਕਾਂਗਰਸ ਦੇ ਲੰਮਾ ਸਮਾਂ ਪ੍ਰਧਾਨ...

ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ…

Chandigarh News: Punjab Government; ਪੰਜਾਬ ਵਿਚ ਸ਼੍ਰੀ ਗੁਰੂ ਗਰੰਥ...