👉ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ
👉ਰਣਨੀਤਕ ਸਥਿਤੀ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਨਿਵੇਸ਼ਕ-ਪੱਖੀ ਨੀਤੀਆਂ ਕਾਰਨ ਪੰਜਾਬ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਐਚ.ਪੀ.ਸੀ.ਐਲ. ਰਿਫਾਇਨਰੀ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ; ਇਹ ਪ੍ਰੋਜੈਕਟ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ।ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ ‘ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਪੈਦਾ ਹੋਣ, ਪੇਂਡੂ ਆਰਥਿਕਤਾ ਨੂੰ ਮਜ਼ਬੂਤੀ ਮਿਲਣ, ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਣ ਅਤੇ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਹੱਲ ਮਿਲਣ ਦੀ ਉਮੀਦ ਹੈ।ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਪੇਸ਼ ਕੀਤਾ।
ਇਹ ਵੀ ਪੜ੍ਹੋ CM Bhagwant Singh Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ
ਉਨ੍ਹਾਂ ਨੇ ਸੂਬੇ ਦੀ ਭੂਗੋਲਿਕ ਸਥਿਤੀ, ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰਾਂ, ਨਿਰਵਿਘਨ ਮਿਆਰੀ ਬਿਜਲੀ ਸਪਲਾਈ, ਹੁਨਰਮੰਦ ਕਰਮਚਾਰੀਆਂ ਅਤੇ ਅਗਾਂਹਵਧੂ ਨੀਤੀਆਂ ਦੇ ਤਾਣੇ-ਬਾਣੇ ਬਾਰੇ ਦੱਸਿਆ। ਮੁੱਖ ਮੰਤਰੀ ਨੇ ਐਚ.ਪੀ.ਸੀ.ਐਲ. ਦੇ ਵਫ਼ਦ ਨੂੰ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਬਾਰੇ ਵੀ ਜਾਣੂ ਕਰਵਾਇਆ, ਜਿਸ ਵਿੱਚ 173 ਤੋਂ ਵੱਧ ਸਰਕਾਰੀ-ਤੋਂ-ਵਪਾਰਕ (G2B) ਸੇਵਾਵਾਂ ਪ੍ਰਦਾਨ ਕਰਨ ਵਾਲਾ ‘ਫਾਸਟ ਟ੍ਰੈਕ ਪੰਜਾਬ’ ਸਿੰਗਲ-ਵਿੰਡੋ ਸਿਸਟਮ, ਆਟੋ-ਡੀਮਡ ਪ੍ਰਵਾਨਗੀਆਂ, ਪੈਨ ਅਧਾਰਤ ਵਪਾਰਕ ਪਛਾਣਕਰਤਾ ਅਤੇ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ’ ਵਿੱਚ ਕੀਤੀਆਂ ਸੋਧਾਂ ਸ਼ਾਮਲ ਹਨ, ਜੋ ਸਮੇਂ ਸਿਰ ਸਾਂਝੀਆਂ ਪ੍ਰਵਾਨਗੀਆਂ ਨੂੰ ਸੰਭਵ ਬਣਾਉਂਦੀਆਂ ਹਨ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦਾ ਵਿਜ਼ਨ ਬਿਲਕੁਲ ਸਪੱਸ਼ਟ ਹੈ। ਅਸੀਂ ਨੀਤੀਆਂ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਤੇਜ਼ੀ ਅਤੇ ਅਜਿਹੀ ਸ਼ਾਸਨ ਪ੍ਰਣਾਲੀ ਪ੍ਰਦਾਨ ਕਰਕੇ ਪੰਜਾਬ ਨੂੰ ਵਿਸ਼ਵਵਿਆਪੀ ਉਦਯੋਗਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ ਚਾਹੁੰਦੇ ਹਾਂ, ਜੋ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰੇ।”ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਇਹ ਬਹੁਤ ਉਤਸ਼ਾਹਜਨਕ ਹੈ ਕਿ ਐਚ.ਪੀ.ਸੀ.ਐਲ. ਨੇ ਪੰਜਾਬ ਵਿੱਚ ਰਿਫਾਇਨਰੀ ਅਤੇ ਬਾਇਓਗੈਸ ਵਰਗੇ ਮੁੱਖ ਖੇਤਰਾਂ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਇਹ ਨਿਵੇਸ਼ ਸੂਬੇ ਨੂੰ ਵੱਡਾ ਲਾਭ ਪਹੁੰਚਾਉਣਗੇ। ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਇਹ ਪ੍ਰੋਜੈਕਟ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣਗੇ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਖ਼ੁਸ਼ੀ ਦੀ ਗੱਲ ਹੈ ਕਿ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ 2ਜੀ ਤਕਨਾਲੋਜੀ ‘ਤੇ ਕੰਮ ਕਰਕੇ ਬਠਿੰਡਾ ਵਿੱਚ ਆਪਣੇ ਕੰਮਕਾਜ ਦਾ ਹੋਰ ਵਿਸਤਾਰ ਕਰ ਰਹੀ ਹੈ।
ਇਸ ਉਪਰਾਲੇ ਵਿੱਚ ਖੇਤੀਬਾੜੀ ਦੀ ਰਹਿੰਦ-ਖੂੰਹਦ ਤੋਂ ਕੀਮਤੀ ਉਤਪਾਦ ਤਿਆਰ ਕਰਦੇ ਹੋਏ ਬਾਇਓਫਿਊਲ ਖੇਤਰ ਨੂੰ ਮਜ਼ਬੂਤ ਕਰਨ ਦੀ ਬੇਹੱਦ ਸੰਭਾਵਨਾ ਹੈ।”ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਪੰਜਾਬ ਭਰ ਵਿੱਚ ਦਸ ਬਾਇਓਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜਿਨ੍ਹਾਂ ਵਿੱਚੋਂ ਪੰਜ ਪਹਿਲਾਂ ਹੀ ਚਾਲੂ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਾਇਓਗੈਸ ਪ੍ਰੋਜੈਕਟ ਸੂਬੇ ਵਿੱਚ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਣਗੇ। ਇਸ ਨਾਲ ਨਾ ਸਿਰਫ਼ ਵਾਤਾਵਰਨ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ, ਸਗੋਂ ਕਿਸਾਨਾਂ ਨੂੰ ਵੀ ਭਰਪੂਰ ਲਾਭ ਹੋਵੇਗਾ।”ਐਚ.ਪੀ.ਸੀ.ਐਲ. ਦੇ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਸਤਾਰ ਨੂੰ ਸੁਖਾਲਾ ਬਣਾਉਣ ਦੀ ਆਪਣੀ ਵਚਨਬੱਧਤਾ ‘ਤੇ ਦ੍ਰਿੜ੍ਹ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਨਿਵੇਸ਼ਕ ਸੱਚੇ ਦੇਸ਼ ਭਗਤ ਹਨ, ਜੋ ਵੱਡੇ ਨਿਵੇਸ਼ ਕਰਕੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਕੇ ਅਤੇ ਬੇਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਕੇ ਦੇਸ਼ ਦੀ ਸੇਵਾ ਕਰਦੇ ਹਨ। ਪੰਜਾਬ ਸਰਕਾਰ ਹਰ ਉਸ ਨਿਵੇਸ਼ਕ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦਾ ਹੈ।”ਉਨ੍ਹਾਂ ਨੇ ਵਫ਼ਦ ਨੂੰ ਅੱਗੇ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਵਪਾਰਕ ਮਾਹੌਲ ਪੂਰੀ ਤਰ੍ਹਾਂ ਬਦਲ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ ਜਦੋਂ ਨਿਵੇਸ਼ਕਾਂ ਨੂੰ ਬੇਲੋੜੀਆਂ ਰੁਕਾਵਟਾਂ ਅਤੇ ਨਾਜਾਇਜ਼ ਮੰਗਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਪੰਜਾਬ ਸਰਕਾਰ ਸਿਰਫ਼ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ-ਪੱਖੀ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ।”ਇਸ ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਉਦਯੋਗ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਸਕੱਤਰ ਪੇਂਡੂ ਵਿਕਾਸ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





