CM Bhagwant Singh Mann ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

Date:

spot_img

👉ਸਕੂਲ ਦੀ ਇਮਾਰਤ 6.39 ਕਰੋੜ ਰੁਪਏ ਵਿੱਚ ਬਣਨੀ ਸੀ, ਸਰਕਾਰ ਨੇ 6.34 ਕਰੋੜ ਰੁਪਏ ਵਿੱਚ ਮੁਕੰਮਲ ਕਰਕੇ 5.25 ਲੱਖ ਰੁਪਏ ਦੀ ਬੱਚਤ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਲੜਕੀਆਂ ਨੂੰ ਹੁਣ ਘਰ ਦੇ ਨੇੜੇ ਹੀ ਮਿਆਰੀ ਸਿੱਖਿਆ ਮਿਲੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚ ਨੰਬਰ ਇਕ ਸੂਬਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਸਾਡੀ ਸਰਕਾਰ 15,000 ਤੋਂ ਵੱਧ ਲੜਕੀਆਂ ਨੂੰ ਸਕੂਲ ਬੱਸ ਸੇਵਾ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਨਾ ਰੁਕੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Malerkotla News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ ਦੀਆਂ ਧੀਆਂ ਲਈ ਆਜ਼ਾਦੀ ਦਿਹਾੜੇ ਦਾ ਵਿਸ਼ੇਸ਼ ਤੋਹਫ਼ਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ 6.39 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 6.34 ਕਰੋੜ ਵਿੱਚ ਮੁਕੰਮਲ ਕਰਕੇ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਬਚਾਏ ਗਏ ਹਨ, ਜਦਕਿ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਕਾਮਨ ਰੂਮ ਅਤੇ ਵਾਸ਼ਰੂਮ ਵਰਗੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ।ਇਹ ਨਵੀਂ ਇਮਾਰਤ ਮਲੇਰਕੋਟਲਾ ਅਤੇ ਆਸ-ਪਾਸ ਦੇ ਪਿੰਡਾਂ ਦੀਆਂ ਲੜਕੀਆਂ ਲਈ ਮਿਆਰੀ ਸਿੱਖਿਆ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਲੈ ਕੇ ਆਵੇਗੀ। ਪੰਜਾਬ ਦਾ ਸਿੱਖਿਆ ਮਾਡਲ ਬਿਹਤਰੀਨ ਨਤੀਜੇ ਦੇ ਰਿਹਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਅਤੇ 361 ਵਿਦਿਆਰਥੀਆਂ ਨੇ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ 15,000 ਤੋਂ ਵੱਧ ਲੜਕੀਆਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਘਰ ਤੋਂ ਦੂਰੀ ਉਨ੍ਹਾਂ ਦੀ ਪੜ੍ਹਾਈ ਵਿੱਚ ਰੁਕਾਵਟ ਨਾ ਬਣੇ। ਇਸ ਦੇ ਨਾਲ ਹੀ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਮਿਆਰੀ ਸਿੱਖਿਆ ਦਾ ਵਿਸਥਾਰ ਕਰਨ ਲਈ 118 ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਮਾਰਟ ਸਕੂਲਾਂ ਦੇ ਨਾਂ ‘ਤੇ ਸਿਰਫ਼ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ ਕੀਤਾ ਸੀ ਜਦਕਿ ਮੌਜੂਦਾ ਸਰਕਾਰ ਇੱਕ ਅਜਿਹਾ ਸਿੱਖਿਆ ਢਾਂਚਾ ਤਿਆਰ ਕਰ ਰਹੀ ਹੈ ਜੋ ਸਾਕਾਰਤਮਕ ਨਤੀਜੇ ਦੇ ਰਿਹਾ ਹੈ ਅਤੇ ਜਿਸ ਨੇ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਹੈ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰੇਗੀ ਅਤੇ ਲੋਕਾਂ ਨੂੰ ਅਜਿਹੀਆਂ ਭੜਕਾਊ ਗੱਲਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ।ਸਕੂਲ ਦਾ ਉਦਘਾਟਨ ਕਰਨ ਤੋਂ ਬਾਅਦ ਕੁਝ ਖ਼ਾਸ ਗੱਲਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੇਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦਾ ਉਦਘਾਟਨ ਕੀਤਾ।ਇਹ ਪ੍ਰੋਜੈਕਟ 6.34 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਇਆ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੇ 5.25 ਲੱਖ ਰੁਪਏ ਦੀ ਬੱਚਤ ਹੋਈ ਹੈ। 80ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਇਹ ਸਾਡੀਆਂ ਧੀਆਂ ਲਈ ਵਿਸ਼ੇਸ਼ ਤੋਹਫ਼ਾ ਹੈ। ਸਾਡੇ ਲਗਾਤਾਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚ ਪਹਿਲੇ ਨੰਬਰ ‘ਤੇ ਹੈ।

ਇਹ ਵੀ ਪੜ੍ਹੋ  ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਨੀਟ ਅਤੇ 361 ਵਿਦਿਆਰਥੀਆਂ ਦੀ ਜੇ.ਈ.ਈ. ਵਿੱਚ ਸਫ਼ਲਤਾ ਇਸ ਬਦਲਾਅ ਦੀ ਵੱਡੀ ਮਿਸਾਲ ਹੈ। ਲੜਕੀਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ, ਇਸ ਲਈ 15,000 ਤੋਂ ਵੱਧ ਵਿਦਿਆਰਥਣਾਂ ਨੂੰ ਵਿਸ਼ੇਸ਼ ਬੱਸ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਨਕਲਾਬ ਜ਼ਿੰਦਾਬਾਦ।”ਇਮਾਰਤ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਨਵਾਂ ਸਕੂਲ ਵਿਦਿਆਰਥੀਆਂ ਨੂੰ ਆਧੁਨਿਕ ਵਿਦਿਅਕ ਸਹੂਲਤਾਂ ਪ੍ਰਦਾਨ ਕਰੇਗਾ ਅਤੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਮਹਿਲਾ ਭਲਾਈ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਵੀ ਦਰਸਾਉਂਦਾ ਹੈ।”ਮਲੇਰਕੋਟਲਾ ਦੀ ਇਤਿਹਾਸਕ ਅਹਿਮੀਅਤ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਮਲੇਰਕੋਟਲਾ ਦੀ ਇਸ ਇਤਿਹਾਸਕ ਧਰਤੀ ‘ਤੇ ਹਾਂ, ਜੋ ਏਕਤਾ ਅਤੇ ਭਾਈਚਾਰਕ ਸਾਂਝ ਦੀ ਪ੍ਰਤੀਕ ਹੈ। ਆਮ ਪੰਜਾਬੀ ਅਤੇ ਵਿਸ਼ੇਸ਼ ਤੌਰ ‘ਤੇ ਸਿੱਖ, ਮਲੇਰਕੋਟਲਾ ਦੇ ਨਵਾਬ ਦੁਆਰਾ ਦਿੱਤੇ ਗਏ ਉਸ ਮਹਾਨ ਸੰਦੇਸ਼ ਦਾ ਕਰਜ਼ ਕਦੇ ਨਹੀਂ ਮੋੜ ਸਕਦੇ, ਜਿਨ੍ਹਾਂ ਨੇ ਸਰਹਿੰਦ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਿਰੁੱਧ ਹਾਅ ਦਾ ਨਾਅਰਾ ਮਾਰਿਆ ਸੀ। ਇਸ ਇਤਿਹਾਸਕ ਸ਼ਹਿਰ ਦਾ ਵਿਕਾਸ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਮੈਨੂੰ ਇਹ ਨਵੀਂ ਬਣੀ ਸਕੂਲ ਇਮਾਰਤ ਲੋਕ ਨੂੰ ਸਮਰਪਿਤ ਕਰਦਿਆਂ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ।”
ਕੜਕਦੀ ਧੁੱਪ ਦੇ ਬਾਵਜੂਦ ਵੱਡੀ ਗਿਣਤੀ ‘ਚ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦਾ ਇਹ ਭਾਰੀ ਇਕੱਠ ਸੂਬਾ ਸਰਕਾਰ ਨੂੰ ਹੋਰ ਉਤਸ਼ਾਹ ਨਾਲ ਸੇਵਾ ਕਰਨ ਦਾ ਵਿਸ਼ਵਾਸ ਦਿੰਦਾ ਹੈ। ਅੱਜ ਬਹੁਤ ਖ਼ੁਸ਼ੀ ਦਾ ਦਿਨ ਹੈ ਕਿ ਇਹ ਨਵੀਂ ਸਕੂਲ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ ਜਾ ਰਹੀ ਹੈ। ਇਹ ਸਕੂਲ ਸਾਡੇ ਵਿਦਿਆਰਥੀਆਂ ਲਈ ਸਹੂਲਤਾਂ ਵਿੱਚ ਵਾਧਾ ਕਰੇਗਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰੇਗਾ।”ਲੋਕ ਸਭਾ ਮੈਂਬਰ ਦੇ ਕਾਰਜਕਾਲ ਦੌਰਾਨ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ ਮੈਂਬਰ ਪਾਰਲੀਮੈਂਟ ਸੀ ਤਾਂ ਸਰਦੀਆਂ ਦੌਰਾਨ ਇਹ ਸਕੂਲ ਦੋ ਸ਼ਿਫ਼ਟਾਂ ਵਿੱਚ ਚੱਲਦਾ ਸੀ। ਬੱਚਿਆਂ ਨੂੰ ਵਾਪਸ ਘਰ ਲੈ ਕੇ ਜਾਣਾ ਔਖਾ ਸੀ ਅਤੇ ਇਮਾਰਤ ਪੂਰੀ ਤਰ੍ਹਾਂ ਅਸੁਰੱਖਿਅਤ ਸੀ। ਹੁਣ ਅਸੀਂ 6.39 ਕਰੋੜ ਰੁਪਏ ਦੀ ਪ੍ਰਵਾਨਿਤ ਲਾਗਤ ਦੇ ਮੁਕਾਬਲੇ 6.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਇਮਾਰਤ ਤਿਆਰ ਕੀਤੀ ਹੈ ਅਤੇ 5.25 ਲੱਖ ਰੁਪਏ ਦੀ ਬੱਚਤ ਕੀਤੀ ਹੈ। ਬਚਾਏ ਗਏ ਪੈਸੇ ਦੀ ਵਰਤੋਂ ਸਕੂਲ ਵਿੱਚ ਹੋਰ ਵਿਕਾਸ ਕਾਰਜਾਂ ਲਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਆਰ.ਓ. ਸਿਸਟਮ, ਵਾਟਰ ਫਿਲਟਰ, ਸਮਾਰਟ ਕਲਾਸਰੂਮ ਅਤੇ ਹੋਰ ਸਹੂਲਤਾਂ ਸ਼ਾਮਲ ਹਨ।”
ਨਵੀਂ ਇਮਾਰਤ ਨੂੰ ਮਲੇਰਕੋਟਲਾ ਦੀਆਂ ਧੀਆਂ ਲਈ ਤੋਹਫ਼ਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਕੂਲ 80ਵੇਂ ਆਜ਼ਾਦੀ ਦਿਹਾੜੇ ‘ਤੇ ਸਾਡੀਆਂ ਧੀਆਂ ਨੂੰ ਸਮਰਪਿਤ ਹੈ। ਇਹ ਪੰਜ-ਮੰਜ਼ਿਲਾ ਇਮਾਰਤ 54,000 ਵਰਗ ਫੁੱਟ ਦੇ ਖੇਤਰ ਵਿੱਚ ਫੈਲੀ ਹੋਈ ਹੈ ਅਤੇ ਇਸ ਵਿੱਚ ਲਾਇਬ੍ਰੇਰੀਆਂ, ਵਾਸ਼ਰੂਮ ਅਤੇ ਇੱਕ ਚੰਗੇ ਸਕੂਲ ਲਈ ਲੋੜੀਂਦੀਆਂ ਸਾਰੀਆਂ ਆਧੁਨਿਕ ਸਹੂਲਤਾਂ ਹੋਣਗੀਆਂ।

ਇਹ ਵੀ ਪੜ੍ਹੋ  ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਮਲੇਰਕੋਟਲਾ ਅਤੇ ਨੇੜਲੇ ਪਿੰਡਾਂ ਦੇ ਵਿਦਿਆਰਥੀ ਹੁਣ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣਗੇ।”ਪੰਜਾਬ ਦੇ ਸਿੱਖਿਆ ਖੇਤਰ ਵਿੱਚ ਕੀਤੇ ਗਏ ਬਦਲਾਅ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ 2022 ਵਿੱਚ ਅਹੁਦਾ ਸੰਭਾਲਿਆ ਸੀ ਤਾਂ ਪੰਜਾਬ ਸਿੱਖਿਆ ਪੱਖੋਂ 27ਵੇਂ ਨੰਬਰ ‘ਤੇ ਸੀ। ਅੱਜ, ਪੰਜਾਬ ਪਹਿਲੇ ਨੰਬਰ ‘ਤੇ ਹੈ। ਅਸੀਂ ਕੇਰਲਾ ਅਤੇ ਹੋਰ ਸੂਬਿਆਂ ਨੂੰ ਪਛਾੜ ਦਿੱਤਾ ਹੈ। ਇਹ ਸੂਬਾ ਸਰਕਾਰ ਦੇ ਠੋਸ ਯਤਨਾਂ ਦਾ ਨਤੀਜਾ ਹੈ, ਜਿਸ ਵਿੱਚ ਅਧਿਆਪਕ ਸਿਖਲਾਈ ਪ੍ਰੋਗਰਾਮ, ਸਕੂਲ ਆਫ਼ ਐਮੀਨੈਂਸ ਅਤੇ ਹੋਰ ਪਹਿਲਕਦਮੀਆਂ ਸ਼ਾਮਲ ਹਨ।”ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਹੀ ਨੀਟ ਪ੍ਰੀਖਿਆ ਪਾਸ ਕੀਤੀ ਸੀ। ਸਾਲ 2026 ਵਿੱਚ, ਇਹ ਗਿਣਤੀ ਲਗਭਗ 11 ਗੁਣਾ ਵਧ ਕੇ 882 ਹੋ ਗਈ ਹੈ। ਇਹ ਗਿਣਤੀ ਸਾਡੀ ਸਰਕਾਰ ਅਤੇ ਉਨ੍ਹਾਂ ਲੋਕਾਂ ਵਿਚਲੇ ਵੱਡੇ ਅੰਤਰ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੇ ਕਦੇ ਵੀ ਸਕੂਲਾਂ ਅਤੇ ਸਿੱਖਿਆ ਬਾਰੇ ਕੋਈ ਚਿੰਤਾ ਨਹੀਂ ਕੀਤੀ।”
ਸਿੱਖਿਆ ਦੇ ਬਦਲ ਰਹੇ ਸੰਦਰਭ ਬਾਰੇ ਬੋਲਦਿਆਂ, ਉਨ੍ਹਾਂ ਕਿਹਾ, “ਹੁਣ ਸਮਾਂ ਆ ਗਿਆ ਹੈ ਜਦੋਂ ਲੋਕ ਆਪਣੇ ਕੋਲ ਮੌਜੂਦ ਪੈਸੇ ਜਾਂ ਸ਼ੋਅਰੂਮਾਂ ਤੋਂ ਨਹੀਂ, ਸਗੋਂ ਆਪਣੇ ਬੱਚਿਆਂ ਦੀ ਵਿਦਿਅਕ ਯੋਗਤਾ ਤੋਂ ਅਮੀਰ ਮੰਨੇ ਜਾਣਗੇ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੇ ਹਾਂ ਕਿ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦਾ ਬਾਰਬਰ ਮੌਕਾ ਮਿਲੇ।”ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਨਿਰਧਾਰਤ ਕਰਨ ਸਬੰਧੀ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਵਿੱਚ ਸਮਾਪਤ ਹੋਏ ਵਿਧਾਨ ਸਭਾ ਸੈਸ਼ਨ ਵਿੱਚ, ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੇ 7,800 ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਵਾਲਾ ਕਾਨੂੰਨ ਲਿਆਂਦਾ ਗਿਆ ਹੈ। ਇਨ੍ਹਾਂ ਸਕੂਲਾਂ ਨੂੰ ਆਪਣੀਆਂ ਫੀਸਾਂ ਵਿੱਚ ਪੰਜ ਫ਼ੀਸਦ ਤੋਂ ਵੱਧ ਵਾਧਾ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।”ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਭਾਈਵਾਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਵਾਈਆਂ ਗਈਆਂ, ਜਿਸ ਵਿੱਚ 24 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ। ਇਹ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਿੱਖਿਆ ਵਿੱਚ ਸ਼ਾਮਲ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਸਿਹਤ ਸੰਭਾਲ ਸਬੰਧੀ ਕੀਤੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸਿਹਤ ਸੰਭਾਲ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਪੰਜਾਬ ਭਰ ਵਿੱਚ 1,090 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਤੋਂ 5 ਕਰੋੜ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਜਲਦ ਹੀ ਮਾਲੇਰਕੋਟਲਾ ਵਿਖੇ ਨਵਾਬ ਸ਼ੇਰ ਖਾਨ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ। ਮਿਆਰੀ ਇਲਾਜ ਪ੍ਰਦਾਨ ਕਰਨ ਦੇ ਨਾਲ ਇਹ ਮੈਡੀਕਲ ਕਾਲਜ ਖੇਤਰ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗਾ।”ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 43,000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Big News; ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਰਾਜਪਾਲ ਮੁਲਾਕਾਤ

ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵੀ ਅਣਥੱਕ ਯਤਨ ਕਰ ਰਹੇ ਹਾਂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪਹਿਲਾਂ ਹੀ ਨਸ਼ਿਆਂ ਦੇ ਕਾਰੋਬਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।”ਪੰਜਾਬ ਦੀ ਖੇਡ ਵਿਰਾਸਤ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਭਾਰਤੀ ਹਾਕੀ ਵਿੱਚ ਇੱਕ ਇਤਿਹਾਸਕ ਅਧਿਆਇ ਲਿਖਣ ਜਾ ਰਿਹਾ ਹੈ ਕਿਉਂਕਿ ਸੂਬੇ ਵੱਲੋਂ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਸਮਾਗਮ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕਰੇਗਾ। ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ।”’ਆਪ’ ਸਰਕਾਰ ਨੂੰ ਪੰਜਾਬ ਦੀ ਤਰੱਕੀ ਦਾ ਸਿਹਰਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇਸ ਲਈ ਸੰਭਵ ਹੋ ਰਿਹਾ ਹੈ ਕਿਉਂਕਿ ਸੂਬੇ ਦੀ ਸੱਤਾ ਇੱਕ ਇਮਾਨਦਾਰ, ਸਕਾਰਾਤਮਕ ਅਤੇ ਪ੍ਰਗਤੀਸ਼ੀਲ ਸੋਚ ਵਾਲੀ ਸਰਕਾਰ ਦੇ ਹੱਥ ਵਿੱਚ ਹੈ। ਕਾਂਗਰਸੀ ਆਗੂ ਹਮੇਸ਼ਾ ਸੱਤਾ ਲਈ ਇੱਕ ਦੂਜੇ ਨਾਲ ਲੜਦੇ ਰਹਿੰਦੇ ਹਨ ਪਰ ਇਸ ਦੇ ਉਲਟ ਸਾਡੀ ਸਰਕਾਰ ਪੰਜਾਬ ਦੇ ਵਿਕਾਸ ‘ਤੇ ਕੇਂਦ੍ਰਿਤ ਹੈ। ਮਾਲੇਰਕੋਟਲਾ ਦੇ ਲੋਕਾਂ ਨੇ ਵੀ ਇੱਥੇ ਕਾਂਗਰਸ ਪਾਰਟੀ ਦੀ ਮੀਟਿੰਗ ਦੌਰਾਨ ਇਸੇ ਤਰ੍ਹਾਂ ਦੇ ‘ਨਾਟਕ’ ਦੇਖੇ ਸਨ।” ਖੇਤੀਬਾੜੀ ਅਤੇ ਸਿੰਚਾਈ ਵਿੱਚ ਹੋ ਰਹੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਹਰ ਖੇਤਰ ਵਿੱਚ ਤਰੱਕੀ ਅਤੇ ਖੁਸ਼ਹਾਲੀ ਵੱਲ ਵੱਧ ਰਿਹਾ ਹੈ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਹੋ ਰਿਹਾ ਹੈ। ਪਹਿਲਾਂ ਦੇ ਉਲਟ, ਸਾਡੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਮੁਸ਼ਕਲ ਘੱਟ ਗਈ ਹੈ। ਜਦੋਂ ਮੈਂ ਅਹੁਦਾ ਸੰਭਾਲਿਆ ਸੀ ਤਾਂ ਸੂਬੇ ਵਿੱਚ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਦੀ ਵਰਤੋਂ ਹੋ ਰਹੀ ਸੀ। ਅੱਜ, ਇਹ ਵਧ ਕੇ 88 ਫ਼ੀਸਦ ਹੋ ਗਈ ਹੈ।”ਰੋਜ਼ਗਾਰ ਅਤੇ ਨਿਵੇਸ਼ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭ੍ਰਿਸ਼ਟਾਚਾਰ ਦੇ ਨਿਰੋਲ ਮੈਰਿਟ ਦੇ ਆਧਾਰ ‘ਤੇ ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਾਡੇ ਨਿਰੰਤਰ ਯਤਨਾਂ ਸਦਕਾ ਵਿਸ਼ਵ ਭਰ ਦੇ ਵੱਡੇ ਉਦਯੋਗਿਕ ਦਿੱਗਜ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੇ ਹਨ। ਜਪਾਨੀ ਸਟੀਲ ਦਿੱਗਜ ‘ਆਈਚੀ’ ਨੇ ਸੂਬੇ ਵਿੱਚ 1,100 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਦੋਂ ਕਿ ‘ਟਾਟਾ ਸਟੀਲ’ ਨੇ ਜਮਸ਼ੇਦਪੁਰ ਤੋਂ ਬਾਅਦ ਲੁਧਿਆਣਾ ਨੇੜੇ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ ਸਥਾਪਿਤ ਕੀਤਾ ਹੈ।”‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਅਹਿਮ ਸਕੀਮ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਇੰਨੀ ਵਿਆਪਕ ਸਿਹਤ ਕਵਰੇਜ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਸੂਬੇ ਦੇ ਨਾਗਰਿਕ ਪਹਿਲਾਂ ਹੀ 937 ਕਰੋੜ ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦਾ ਲਾਭ ਉਠਾ ਚੁੱਕੇ ਹਨ, ਜਿਸ ਨਾਲ ਉਨ੍ਹਾਂ ਦਾ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਵਧੀਆ ਸਿਹਤ ਸਹੂਲਤਾਂ ਤੱਕ ਪਹੁੰਚ ਯਕੀਨੀ ਹੋਈ ਹੈ।”‘ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਮੁੱਖ ਮੰਤਰੀ ਨੇ ਦੱਸਿਆ, “ਪਹਿਲੀ ਵਾਰ ਅਸੀਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਦੀਆਂ ਹੱਕਦਾਰ ਹਨ। ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ। ਇਸ ਸਕੀਮ ਦਾ ਉਦੇਸ਼ ਇੱਕ ਕਰੋੜ ਤੋਂ ਵੱਧ ਔਰਤਾਂ ਨੂੰ ਕਵਰ ਕਰਨਾ ਹੈ ਅਤੇ 72.13 ਲੱਖ ਲਾਭਪਾਤਰੀ ਮਹਿਲਾਵਾਂ ਪਹਿਲਾਂ ਹੀ ਇਹ ਲਾਭ ਪ੍ਰਾਪਤ ਕਰ ਰਹੀਆਂ ਹਨ।

ਇਹ ਵੀ ਪੜ੍ਹੋ  ਸੁਨਾਮ ਹਲਕੇ ਵਿੱਚ ਸਿੱਖਿਆ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਅਹਿਮ ਉਪਰਾਲਾ; ਸਰਕਾਰੀ ਸਕੂਲਾਂ ਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਦੇਣ ਦੀ ਸ਼ੁਰੂਆਤ

ਇਹ ਸਕੀਮ 97 ਫ਼ੀਸਦ ਤੋਂ ਵੱਧ ਔਰਤਾਂ ਨੂੰ ਲਾਭ ਪਹੁੰਚਾ ਰਹੀ ਹੈ, ਜਿਸ ਨਾਲ ਇਹ ਦੇਸ਼ ਦੀਆਂ ਸਭ ਤੋਂ ਵੱਡੀਆਂ ਮਹਿਲਾ-ਕੇਂਦਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣ ਗਈ ਹੈ।”ਪੰਜਾਬ ਦੀ ਭਾਈਚਾਰਕ ਸਾਂਝ ਦੀ ਰਾਖੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਸੂਬੇ ਦੇ ਲੋਕਾਂ ਨੂੰ ਉਨ੍ਹਾਂ ਵੰਡ ਪਾਊ ਸ਼ਕਤੀਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਸਿਆਸੀ ਸੱਤਾ ਹਾਸਲ ਕਰਨ ਲਈ ਪੰਜਾਬੀਆਂ ਨੂੰ ਫ਼ਿਰਕੂ ਆਧਾਰ ‘ਤੇ ਵੰਡਣਾ ਚਾਹੁੰਦੀਆਂ ਹਨ। ਪੰਜਾਬ ਇੱਕ ਬਹੁਤ ਹੀ ਉਪਜਾਊ ਧਰਤੀ ਹੈ ਜਿੱਥੇ ਹਰ ਬੀਜ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ ਕਿਉਂਕਿ ਸਾਡੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ। ਭਾਜਪਾ ਦੀ ਰਣਨੀਤੀ ਲੋਕਾਂ ਨੂੰ ਲੜਾਉਣਾ ਅਤੇ ਦੰਗੇ ਕਰਵਾਉਣਾ ਹੈ ਕਿਉਂਕਿ ਇਹੀ ਉਨ੍ਹਾਂ ਦੀ ਰੋਜ਼ੀ-ਰੋਟੀ ਹੈ। ਪਰ ਪੰਜਾਬ ਦੇ ਲੋਕ ਇਨ੍ਹਾਂ ਨਾਪਾਕ ਮਨਸੂਬਿਆਂ ਨੂੰ ਕਦੇ ਸਫ਼ਲ ਨਹੀਂ ਹੋਣ ਦੇਣਗੇ।”ਪੰਜਾਬ ਦੀ ਭਾਈਚਾਰਕ ਪਰੰਪਰਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਧਾਰਮਿਕ ਸਦਭਾਵਨਾ ਅਤੇ ਆਜ਼ਾਦ ਵਿਚਾਰਾਂ ਵਾਲੀ ਧਰਤੀ ਹੈ। ਇੱਥੇ ਲੋਕ ਇਕੱਠੇ ਤਿਉਹਾਰ ਮਨਾਉਂਦੇ ਹਨ ਅਤੇ ਚੰਗੇ-ਮਾੜੇ ਸਮੇਂ ਵਿੱਚ ਇੱਕ-ਦੂਜੇ ਦੇ ਨਾਲ ਖੜ੍ਹੇ ਹੁੰਦੇ ਹਨ। ਪੰਜਾਬੀਆਂ ਦੇ ਸਮਾਜਿਕ ਰਿਸ਼ਤੇ ਬਹੁਤ ਮਜ਼ਬੂਤ ਹਨ ਅਤੇ ਵੰਡ ਪਾਊ ਸ਼ਕਤੀਆਂ ਇਸ ਏਕਤਾ ਨੂੰ ਤੋੜ ਨਹੀਂ ਸਕਦੀਆਂ। ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੇ।”ਸਰਕਾਰ ਦੇ ਕੰਮਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨਵੇਂ ਸਕੂਲ ਅਤੇ ਹਸਪਤਾਲ ਖੋਲ੍ਹ ਰਹੀ ਹੈ, ਸੜਕਾਂ ਬਣਾ ਰਹੀ ਹੈ ਅਤੇ ਸਮਾਜ ਦੀ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ। ਦੂਜੇ ਪਾਸੇ, ਕਾਂਗਰਸ ਅਤੇ ਅਕਾਲੀ ਸਿਰਫ਼ ਆਪਣੇ ਅਤੇ ਆਪਣੇ ਪਰਿਵਾਰਾਂ ਬਾਰੇ ਹੀ ਸੋਚਦੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਕੋਈ ਚਿੰਤਾ ਨਹੀਂ ਹੈ।”ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਨੂੰ ਭੁਲੇਖੇ ਵਿੱਚ ਜੀਣਾ ਛੱਡ ਦੇਣਾ ਚਾਹੀਦਾ ਹੈ। ਉਹ ਦਿਨ ਗਏ ਜਦੋਂ ਇਹ ਪਾਰਟੀਆਂ ਆਪਸ ਵਿੱਚ ਹੀ ਕੁਰਸੀਆਂ ਬਦਲਦੇ ਰਹਿੰਦੇ ਸਨ ਅਤੇ ਸੱਤਾ ਵਿੱਚ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਸਨ। ਸੱਤਾ ਵਿੱਚ ਰਹਿੰਦਿਆਂ ਵੀ ਉਨ੍ਹਾਂ ਨੇ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ, ਜਿਸ ਕਰਕੇ ਉਨ੍ਹਾਂ ਦੇ ਮਾੜੇ ਕੰਮ ਕਦੇ ਸਾਹਮਣੇ ਨਹੀਂ ਆਏ।”ਉਨ੍ਹਾਂ ਦਾਅਵਾ ਕੀਤਾ, “ਹੁਣ ਲੋਕਾਂ ਨੇ ‘ਆਪ’ ਨੂੰ ਚੁਣਿਆ ਹੈ ਅਤੇ ਝਾੜੂ ਪੰਜਾਬ ਦੀ ਸਿਆਸੀ ਵਿਵਸਥਾ ਦੀ ਸਫ਼ਾਈ ਕਰ ਰਿਹਾ ਹੈ। ਸੁਖਬੀਰ ਦੁਬਾਰਾ ਸੱਤਾ ਵਿੱਚ ਕਦੇ ਨਹੀਂ ਆ ਸਕਦਾ, ਪਰ ਉਹ ਸਮਾਂ ਜ਼ਰੂਰ ਆਵੇਗਾ ਜਦੋਂ ਉਨ੍ਹਾਂ ਦਾ ਪੂਰਾ ਪਰਿਵਾਰ ਆਪਣੀਆਂ ਮਾੜੀਆਂ ਕਾਰਗੁਜ਼ਾਰੀਆਂ ਲਈ ਜੇਲ੍ਹ ਦੀ ਸਲਾਖਾਂ ਪਿੱਛੇ ਹੋਵੇਗਾ। ਬਾਦਲ ਪਰਿਵਾਰ ਦੇ ਪਾਪ ਨਾ-ਬਖ਼ਸ਼ਣਯੋਗ ਹਨ ਅਤੇ ਸਮੁੱਚੇ ਪੰਜਾਬ ਵਾਸੀ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਜੁਰਮਾਂ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MRSPTU ਵਿਖੇ “ਯੂਥ ਕਨੈਕਟ 2026” ਨਾਲ ਅੰਤਰਰਾਸ਼ਟਰੀ ਯੁਵਾ ਦਿਵਸ ਦਾ ਸ਼ਾਨਦਾਰ ਆਯੋਜਨ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ...

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

👉ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਰ ਸਟਰੀਟ ਲਾਈਟ ਨੂੰ...