CM Bhagwant Singh Mann ਵੱਲੋਂ ਪੰਜਾਬ ਵਿੱਚ 1000 ਖੇਡ ਮੈਦਾਨ ਲੋਕ ਅਰਪਿਤ ਕਰਨ ਦੀ ਲੜੀ ਵਿੱਚ MLA ਕੁਲਵੰਤ ਸਿੰਘ ਵੱਲੋਂ ਪਿੰਡ ਨਗਾਰੀ ਦੇ ਖੇਡ ਮੈਦਾਨ ਦਾ ਉਦਘਾਟਨ

Date:

spot_img

👉35 ਲੱਖ ਰੁਪਏ ਦੀ ਲਾਗਤ ਨਾਲ 1.95 ਏਕੜ ਵਿੱਚ ਤਿਆਰ ਖੇਡ ਮੈਦਾਨ ਵਿਖੇ ਖਿਡਾਰੀ ਰਾਤ ਵੇਲੇ ਵੀ ਕਰ ਸਕਣਗੇ ਅਭਿਆਸ
SAS Nagar News:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 1000 ਖੇਡ ਮੈਦਾਨ ਪੰਜਾਬੀਆਂ ਨੂੰ ਸਮਰਪਿਤ ਕਰਨ ਦੀ ਸ਼ੁਰੂਆਤ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਦੇ ਪਿੰਡ ਨਗਾਰੀ ਵਿਖੇ ਵਿਧਾਇਕ ਸ. ਕੁਲਵੰਤ ਸਿੰਘ ਨੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ 35 ਲੱਖ ਰੁਪਏ ਦੀ ਲਾਗਤ ਨਾਲ 1.95 ਏਕੜ ਰਕਬੇ ਵਿੱਚ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ।ਇਸ ਮੌਕੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਸ ਖੇਡ ਮੈਦਾਨ ਦੇ ਬਣਨ ਨਾਲ ਨਗਾਰੀ ਅਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਫੁੱਟਬਾਲ ਮੈਦਾਨ ਵਿੱਚ ਸਮੇਂ-ਸਮੇਂ ‘ਤੇ ਹੋਰ ਖੇਡਾਂ ਵੀ ਕਰਵਾਈਆਂ ਜਾ ਸਕਦੀਆਂ ਹਨ, ਜਿਸ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਵਧੀਆ ਮੌਕਾ ਮਿਲੇਗਾ।ਉਨ੍ਹਾਂ ਦੱਸਿਆ ਕਿ ਇਸ ਖੇਡ ਮੈਦਾਨ ਦੀ ਵਿਸ਼ੇਸ਼ਤਾ ਇੱਥੇ ਲਗਾਈਆਂ ਗਈਆਂ ਹਾਈ ਮਾਸਟ ਲਾਈਟਾਂ ਹਨ, ਜਿਨ੍ਹਾਂ ਦੀ ਮਦਦ ਨਾਲ ਖਿਡਾਰੀ ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਅਭਿਆਸ ਕਰ ਸਕਣਗੇ।

ਇਹ ਵੀ ਪੜ੍ਹੋ 👉ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਉਨ੍ਹਾਂ ਕਿਹਾ ਕਿ ਅਜਿਹੀਆਂ ਲਾਈਟਾਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੈਦਾਨਾਂ ਵਿੱਚ ਲਗਾਈਆਂ ਜਾਂਦੀਆਂ ਹਨ ਅਤੇ ਪਿੰਡ ਪੱਧਰ ‘ਤੇ ਇਹ ਸਹੂਲਤ ਮੁਹੱਈਆ ਕਰਵਾਉਣਾ ਖੇਡਾਂ ਨੂੰ ਉਤਸ਼ਾਹਿਤ ਕਰਨ ਵੱਲ ਅਹਿਮ ਕਦਮ ਹੈ।ਵਿਧਾਇਕ ਨੇ ਇਸ ਉਪਰਾਲੇ ਲਈ ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤ ਨੇ ਇਸ ਜ਼ਮੀਨ ਨੂੰ ਕਿਸੇ ਹੋਰ ਕੰਮ ਲਈ ਵਰਤਣ ਦੀ ਬਜਾਏ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਖੇਡ ਮੈਦਾਨ ਲਈ ਮੁਹੱਈਆ ਕਰਵਾਇਆ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਗੇ ਅਤੇ ਉਨ੍ਹਾਂ ਨੂੰ ਆਪਣੀ ਖੇਡ ਕਲਾ ਰਾਹੀਂ ਮਾਪਿਆਂ, ਕੋਚਾਂ, ਪੰਜਾਬ ਅਤੇ ਦੇਸ਼ ਦਾ ਨਾਮ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਰੌਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਨਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਦੀ ਦਿਸ਼ਾ ਵਿੱਚ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਅਤੇ ਸਿਹਤਮੰਦ ਨੌਜਵਾਨ ਹੀ ਆਪਣੇ ਪਰਿਵਾਰ ਅਤੇ ਸਮਾਜ ਦੀ ਬਿਹਤਰੀ ਵਿੱਚ ਪ੍ਰਭਾਵਸ਼ਾਲੀ ਯੋਗਦਾਨ ਪਾ ਸਕਦੇ ਹਨ।

ਇਹ ਵੀ ਪੜ੍ਹੋ 👉3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ’ਤੇ 37,000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਉਨ੍ਹਾਂ ਦੱਸਿਆ ਕਿ ਪਿੰਡ ਨਗਾਰੀ ਵਿਖੇ ਬਣੇ ਇਸ ਖੇਡ ਮੈਦਾਨ ਵਿੱਚ ਵਾਲੀਬਾਲ ਅਤੇ ਫੁੱਟਬਾਲ ਸਮੇਤ ਹੋਰ ਖੇਡਾਂ ਦੇ ਖਿਡਾਰੀ ਅਭਿਆਸ ਕਰ ਸਕਣਗੇ। ਇਸ ਤੋਂ ਇਲਾਵਾ ਮੈਦਾਨ ਵਿੱਚ ਪਖਾਨੇ, ਹਾਈ ਮਾਸਟ ਲਾਈਟਾਂ, ਬਲੈਕ ਲਾਈਟ ਚੇਨ ਲਿੰਕ ਫੈਂਸਿੰਗ, ਗੇਟ ਅਤੇ ਬੋਰਵੈੱਲ ਸਮੇਤ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਮੌਕੇ ਸਰਪੰਚ ਸ੍ਰੀ ਚੇਤਨ ਸ਼ਰਮਾ, ਸ੍ਰੀ ਅਵਤਾਰ ਸਿੰਘ ਮੌਲੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਕੁਲਦੀਪ ਸਿੰਘ ਸਮਾਣਾ, ਸ੍ਰੀ ਪਰਮਜੀਤ ਸਿੰਘ ਚੌਹਾਨ, ਗੋਵਿੰਦਗੜ੍ਹ ਦੇ ਸਰਪੰਚ ਸ੍ਰੀ ਕਰਮਾ ਪੁਰੀ, ਗੜਾਣਾ ਦੇ ਪੰਚਾਇਤ ਮੈਂਬਰ ਸ੍ਰੀ ਜਗਤਾਰ ਸਿੰਘ, ਸ੍ਰੀ ਰਾਜਿੰਦਰ ਪ੍ਰਸਾਦ ਸ਼ਰਮਾ, ਸ੍ਰੀ ਅਮਰੀਕ ਸਿੰਘ, ਸ੍ਰੀ ਛੱਜੂ ਸਿੰਘ, ਸ੍ਰੀ ਦਲਵੀਰ ਸਿੰਘ, ਸ੍ਰੀ ਦਵਿੰਦਰ ਸਿੰਘ, ਸ੍ਰੀ ਮਨੀਸ਼ ਸ਼ਰਮਾ, ਸ੍ਰੀ ਜੱਸਾ ਸਿੰਘ ਨੰਬਰਦਾਰ ਅਤੇ ਮਾਸਟਰ ਮਲਕੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Sri Muktsar Sahib Police ਦੀ ਕਾਰਵਾਈ: ਜ਼ਮੀਨੀ ਵਿਵਾਦ ਵਿੱਚ ਫਾਇਰਿੰਗ ਕਰਨ ਵਾਲੇ 11 ਵਿਅਕਤੀ ਕਾਬੂ, 4 ਪਿਸਤੌਲ ਬਰਾਮਦ

Sri Muktsar Sahib News:ਡੀਜੀਪੀ ਪੰਜਾਬ ਅਤੇ ਆਈਜੀ ਫਰੀਦਕੋਟ ਰੇਂਜ...

SSD Girls College Bathinda ਵਿਖੇ ਟੈਕਫੈਸਟ ਬੜੇ ਉਤਸ਼ਾਹ ਨਾਲ ਮਨਾਇਆ ਗਿਆ

Bathinda News: SSD Girls College Bathinda ਵਿਖੇ ਪੀ.ਜੀ. ਕੰਪਿਊਟਰ...