spot_img

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ: ਜਿੰਪਾ

Date:

spot_img

ਚੰਡੀਗੜ੍ਹ, 31 ਅਗਸਤ:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਕਰਵਾਏ ਇਕ ਸੈਮੀਨਾਰ ਦੌਰਾਨ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਸਮੂਹ ਸਟਾਫ ਨੂੰ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।ਜ਼ਿਕਰਯੋਗ ਹੈ ਕਿ ਮੈਗਸੀਪਾ ਵਿਖੇ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਦਫ਼ਤਰਾਂ ਵਿੱਚ ਵਿਹਾਰ, ਅਨੁਸ਼ਾਸਨ, ਹੁਨਰ ਅਤੇ ਇਮਾਨਦਾਰੀ ਵਿਸ਼ਿਆਂ ਸਬੰਧੀ ਸੈਮੀਨਾਰ ਕਰਵਾਇਆ ਗਿਆ ਸੀ।

ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

ਇਸ ਸੈਮੀਨਾਰ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਕੇ.ਏ.ਪੀ. ਸਿਨਹਾ, ਸਕੱਤਰ ਮਾਲ ਅਲਕਨੰਦਾ ਦਿਆਲ, ਵਿਸ਼ੇਸ਼ ਸਕੱਤਰ ਮਾਲ ਉਪਕਾਰ ਸਿੰਘ ਤੋਂ ਇਲਾਵਾ ਵਿੱਤੀ ਕਮਿਸ਼ਨਰਜ ਸਕੱਤਰੇਤ, ਪੰਜਾਬ ਦੇ 650 ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਹਿੱਸਾ ਲਿਆ ਗਿਆ।ਸੈਮੀਨਾਰ ਵਿੱਚ ਸ਼ਾਮਲ ਹੋਏ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੇ ਨਿੱਜੀ ਤਜ਼ਰਬੇ ਅਤੇ ਦਫਤਰੀ ਨਿਯਮਾਂ/ਹਦਾਇਤਾਂ ਦੇ ਆਧਾਰ ‘ਤੇ ਹੋਰ ਕਰਮਚਾਰੀਆਂ ਨੂੰ ਗਾਈਡ ਕੀਤਾ ਗਿਆ।ਇਸ ਮੌਕੇ ਮਾਲ ਮੰਤਰੀ ਅਤੇ ਵਿੱਤੀ ਕਮਿਸ਼ਨਰ ਮਾਲ ਵੱਲੋਂ ਕਰਮਚਾਰੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਕੁਝ ਦਾ ਮੌਕੇ ਉੱਤੇ ਹੀ ਹੱਲ ਕਰ ਦਿੱਤਾ ਗਿਆ। ਬਾਕੀ ਸਮੱਸਿਆਵਾਂ ਦਾ ਹੱਲ ਜਲਦ ਕਰਨ ਦਾ ਭਰੋਸਾ ਵੀ ਦਿੱਤਾ ਗਿਆ। ਸੈਮੀਨਾਰ ਦੌਰਾਨ ਕਰਮਚਾਰੀਆਂ ਨੂੰ ਸਦਾ ਸਕਾਰਾਤਮਕ ਰਹਿਕੇ ਆਪਣੀ ਸਖਸ਼ੀਅਤ ਵਿੱਚ ਨਿਖਾਰ ਲਿਆਉਣ ਲਈ ਵੀ ਪ੍ਰੇਰਿਤ ਕੀਤਾ ਗਿਆ।

 

spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...